Categories CALL TO PUBLICElection NewsPunjabi News

ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਲਈ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਬਿਗੁਲ ਵਜਾਇਆ

ਭਾਰਤੀ ਹਵਾਈ ਫੌਜ ਦੇ ਪਾਇਲਟਾਂ ਦੇ ਜੀਵਨ ਨੂੰ ਖਤਰੇ ਵਿੱਚ ਪਾਉਣ ਲਈ ਰਾਹੁਲ ਵੱਲੋਂ ਮੋਦੀ ਦੀ ਆਲੋਚਨਾ

ਸਮਾਨਾਂਤਰ ਗੱਲਬਾਤ ਚਲਾਉਣ ਕਾਰਨ ਰਾਫੇਲ ਸਮਝੌਤੇ ‘ਚ ਦੇਰੀ ਹੋਈ–ਰਾਹੁਲ

ਕਿਲੀ ਚਹਿਲਾਂ (ਮੋਗਾ), 7 ਮਾਰਚ: (ਚੜ੍ਹਤ ਪੰਜਾਬ ਦੀ) :ਕਾਂਗਰਸ ਪਾਰਟੀ ਨੇ ਅੱਜ ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿੱਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤੀ ਜਨਤਾ ਪਾਰਟੀ ਅਤੇ ਇਸ ਦੇ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਉਪਰ ਤਿੱਖਾ ਹਮਲਾ ਕਰਦੇ ਹੋਏ ਭਰੋਸਾ ਪ੍ਰਗਟ ਕੀਤਾ ਹੈ ਕਿ ਕਾਂਗਰਸ ਪਾਰਟੀ ਅਗਾਮੀ ਚੋਣਾਂ ਵਿੱਚ ਪੰਜਾਬ ‘ਚ ਅਕਾਲੀ-ਭਾਜਪਾ ਗੱਠਜੋੜ ਦਾ ਪੂਰੀ ਤਰਾਂ ਸਫਾਇਆ ਕਰ ਦੇਵੇਗੀ। ਪੰਜਾਬ ਵਿੱਚ ਕਾਂਗਰਸ ਪਾਰਟੀ ਵੱਲੋਂ ਕਿਸਾਨ ਕਰਜ਼ਾ ਰਾਹਤ ਸਕੀਮ ਦੇ ਚੌਥੇ ਪੜਾਅ ਦੀ ਸ਼ੁਰੂਆਤ ਕਰਦੇ ਹੋਏ ਦੋਵਾਂ ਆਗੂਆਂ ਨੇ ਮੋਦੀ ਸਰਕਾਰ ਦੇ ਵੱਖ-ਵੱਖ ਮੋਰਚਿਆਂ ‘ਤੇ ਨਾਕਾਮ ਰਹਿਣ ਨੂੰ ਨੰਗਾ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਲੋਕਾਂ ਦੀ ਭਲਾਈ ਵਾਸਤੇ ਕੀਤੇ ਵਾਅਦਿਆਂ ਨੂੰ ਲਾਗੂ ਕਰਨ ਵਿੱਚ ਪੂਰੀ ਤਰਾਂ ਨਾਕਾਮ ਰਹੀ ਹੈ ਅਤੇ ਉਨਾਂ  ਨੇ ਕੇਂਦਰ ਦੀ ਲੋਕ ਵਿਰੋਧੀ ਸੱਤਾ ਨੂੰ ਉਖਾੜ ਸੁੱਟਣ ਅਤੇ ਕਾਂਗਰਸ ਦੇ ਹੱਕ ਵਿੱਚ ਭੁਗਤਣ ਦਾ ਲੋਕਾਂ ਨੂੰ ਸੱਦਾ ਦਿੱਤਾ। ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ 13 ਦੀਆਂ 13 ਲੋਕ ਸਭਾ ਸੀਟਾਂ ਦੇ ਆਪਣੇ ਮਿਸ਼ਨ ਨੂੰ ਦੁਹਰਾਇਆ ਅਤੇ ਰਾਹੁਲ ਗਾਂਧੀ ਨੂੰ ਦੇਸ਼ ਦਾ ਅਗਲਾ ਪ੍ਰਧਾਨ ਮੰਤਰੀ ਬਣਾਉਣ ਦਾ ਐਲਾਨ ਕੀਤਾ ਕੁੱਲ ਹਿੰਦ ਕਾਂਗਰਸ ਕਮੇਟੀ ਦੇ ਮੁਖੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਰੇ ਮੋਰਚਿਆਂਤੇ ਅਸਫ਼ਲ ਰਹਿਣ ਦਾ ਜ਼ਿਕਰ ਕਰਦੇ ਹੋਏ ਰਾਫੇਲ ਅਤੇ ਕਿਸਾਨੀ ਕਰਜ਼ੇ ਦੀ ਮੁਆਫੀ ਵਰਗੇ ਅਹਿਮ ਮੁੱਦਿਆਂਤੇ 15 ਮਿੰਟ ਦੀ ਬਹਿਸ ਲਈ ਚੁਣੌਤੀ ਦਿੱਤੀ

ਰਾਹੁਲ ਗਾਂਧੀ ਨੇ ਕਿਸਾਨ ਕਰਜ਼ਾ ਮੁਆਫੀ ਸਕੀਮ ਵਾਸਤੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ ਜਿਸ ਲਈ ਮੁੱਖ ਮੰਤਰੀ ਨੇ ਅੱਜ ਚੌਥੇ ਗੇੜ ਦੀ ਸ਼ੁਰੂਆਤ ਕੀਤੀ ਜਿਸ ਦੇ ਹੇਠ 15000 ਛੋਟੇ ਕਿਸਾਨਾਂ ਨੂੰ 200 ਕਰੋੜ ਰੁਪਏ ਦੀ ਰਾਹਤ ਮੁਹੱਈਆ ਕਰਾਈ ਜਾਵੇਗੀ। ਇਸ ਤੋਂ ਇਲਾਵਾ ਇਸ ਸਕੀਮ ਦੇ ਘੇਰੇ ਹੇਠ ਦਲਿਤਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਲਿਆਂਦਾ ਜਾਵੇਗਾ ਅਤੇ ਇਸ ਸਕੀਮ ਦੇ ਹੇਠ 2.82 ਲੱਖ ਖੇਤ ਮਜ਼ਦੂਰਾਂ ਦੇ 520 ਕਰੋੜ ਰੁਪਏ ਦੇ ਕਰੋੜ ਰੁਪਏ ਦੇ ਕਰਜ਼ੇ ਮੁਆਫ ਕੀਤੇ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨੀ ਭਾਈਚਾਰੇ ਦੀ ਹਰ ਹਾਲ ਵਿੱਚ ਰਾਖੀ ਕੀਤੀ ਜਾਵੇਗੀ ਜਦਕਿ ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਕਿਸਾਨੀ ਕਰਜ਼ੇ ਕਾਂਗਰਸ ਦੇ ਸ਼ਾਸਨ ਵਾਲੇ ਸੂਬਿਆਂ ਵਿੱਚ ਮੁਆਫ਼ ਕੀਤੇ ਜਾ ਰਹੇ ਹਨ ਜਦਕਿ ਇਸ ਦੇ ਮੁਕਾਬਲੇ ਮੋਦੀ ਸਰਕਾਰ ਸੰਕਟ ਵਿੱਚ ਘਿਰੇ ਕਿਸਾਨਾਂ ਨੂੰ ਬਚਾਉਣ ਵਿੱਚ ਅਸਫ਼ਲ ਰਹੀ ਹੈ। ਕਾਂਗਰਸ ਪ੍ਰਧਾਨ ਨੇ ਪੁੱਛਿਆ ਕਿ ਜੇ ਮੋਦੀ ਵੱਡੇ ਸਨਅਤੀ ਘਰਾਣਿਆਂ ਦੇ ਕਰਜ਼ੇ ਮੁਆਫ਼ ਕਰ ਸਕਦੇ ਹਨ ਤਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਿਉਂ ਨਹੀਂ ਕੀਤੇ ਜਾ ਸਕਦੇ। ਰਾਹੁਲ ਗਾਂਧੀ ਨੇ ਰਾਫੇਲ ਸੌਦੇ ਦੇ ਮਾਮਲੇ ਵਿੱਚ ਸ਼ਰਤਾਂ ਨੂੰ ਅੰਬਾਨੀ ਦੇ ਹੱਕ ਵਿੱਚ ਪਲਟਾਉਣ ਲਈ ਮੋਦੀ ਦੀ ਤਿੱਖੀ ਆਲੋਚਨਾ ਕੀਤੀ। ਉਨਾਂ  ਕਿਹਾ ਕਿ ਮੋਦੀ ਨੇ 3.50 ਰੁਪਏ ਪ੍ਰਤੀ ਦਿਨ ਦੇ ਕੇ ਕਿਸਾਨਾਂ ਨਾਲ ਭੱਦਾ ਮਜ਼ਾਕ ਕੀਤਾ ਹੈ ਜਦਕਿ ਉਦਯੋਗਾਂ ਨੂੰ ਤੋਹਫ਼ੇ ਵਜੋਂ ਕਰੋੜਾਂ ਰੁਪਏ ਦਿੱਤੇ ਗਏ ਹਨ। ਉਨਾਂ  ਕਿਹਾ ਕਿ ਕਾਂਗਰਸ ਸੱਤਾ ਵਿੱਚ ਆਉਣ ਤੋਂ ਬਾਅਦ ਸਾਰਿਆਂ ਲਈ ਘੱਟੋ-ਘੱਟ ਗਰੰਟੀ ਸਕੀਮ ਨੂੰ ਯਕੀਨੀ ਬਣਾਇਆ ਜਾਵੇਗੀ।

ਰਾਹੁਲ ਗਾਂਧੀ ਨੇ ਐਲਾਨ ਕੀਤਾ ਕਿ ਗੁੰਮ ਹੋਈਆਂ ਰਾਫੇਲ ਦੀਆਂ ਫਾਈਲਾਂ ਇਸ ਦਾ ਸਬੂਤ ਹਨ ਕਿ ਚੌਕੀਦਾਰ ਸਪੱਸ਼ਟ ਤੌਰ ‘ਤੇ ਚੋਰ ਹੈ। ਉਨਾਂ  ਕਿਹਾ ਕਿ ਅੰਬਾਨੀ ਨੂੰ 30 ਹਜ਼ਾਰ ਕਰੋੜ ਰੁਪਏ ਦਾ ਲਾਭ ਪਹੁੰਚਾਇਆ ਗਿਆ ਹੈ। ਉਨਾਂ  ਕਿਹਾ ਕਿ ਇਨਾਂ  ਫਾਈਲਾਂ ਤੋਂ ਇਹ ਪ੍ਰਗਟਾਵਾ ਹੁੰਦਾ ਹੈ ਕਿ ਜੈੱਟ ਪ੍ਰਾਪਤ ਹੋਣ ਵਿੱਚ ਇਸ ਕਰਕੇ ਦੇਰੀ ਹੋਈ ਕਿਉਂਕਿ ਮੋਦੀ ਸਰਕਾਰ ਵੱਲੋਂ ਸਮਾਨਾਂਤਰ ਗੱਲਬਾਤ ਚਲਾਈ ਜਾ ਰਹੀ ਸੀ। ਉਨਾਂ  ਕਿਹਾ ਕਿ ਇਨਾਂ  ਦੇ ਮਿਲਣ ‘ਚ ਦੇਰੀ ਹੋਣ ਕਾਰਨ ਭਾਰਤੀ ਹਵਾਈ ਫੌਜ ਨੂੰ ਭਾਰੀ ਮੁੱਲ ਤਾਰਨਾ ਪਿਆ ਹੈ ਜਿਨਾਂ  ਦੇ ਪਾਇਲਟਾਂ ਦੇ ਜੀਵਨ ਨੂੰ ਮੋਦੀ ਨੇ ਖ਼ਤਰੇ ਵਿੱਚ ਪਾਇਆ ਹੈ।

ਪਿਛਲੀਆਂ ਚੋਣਾਂ ਦੌਰਾਨ ਮੋਦੀ ਵੱਲੋਂ ਹਰ ਪਰਿਵਾਰ ਦੇ ਖਾਤੇ ਵਿੱਚ 15 ਲੱਖ ਰੁਪਏ ਜਮਾ ਕਰਾਉਣ ਦੇ ਕੀਤੇ ਵਾਅਦੇ ਵਿੱਚ ਅਸਫ਼ਲ ਰਹਿਣ ਲਈ ਮੋਦੀ ਦੀ ਤਿੱਖੀ ਆਲੋਚਨਾ ਕਰਦੇ ਹੋਏ ਰਾਹੁਲ ਨੇ ਰੈਲੀ ‘ਚ ਖਚਾਖਚ ਭੀੜ ਤੋਂ ਪੁੱਛਿਆ ਕਿ ਕਿਸੇ ਦੇ ਖਾਤੇ ਵਿੱਚ ਮੋਦੀ ਵੱਲੋਂ ਕੀਤੇ ਗਏ ਵਾਅਦੇ ਅਨੁਸਾਰ ਰਾਸ਼ੀ ਆਈ ਹੈ। ਲੋਕਾਂ ਨੇ ਇਸ ਦਾ ਉੱਤਰ ‘ਨਾਂਹ’ ਵਿੱਚ ਦਿੱਤਾ ਜਿਨਾਂ  ਦੇ ਇਸ ਉੱਤਰ ਤੋਂ ਮੁਸਕਰਾ ਕੇ ਰਾਹੁਲ ਨੇ ਮੋਦੀ ਦੀ ਸਖਤ ਨਿਖੇਧੀ ਕੀਤੀ। ਉਨਾਂ  ਕਿਹਾ ਕਿ ਮੋਦੀ ਨੇ ਪੰਜਾਬ ਵਿਧਾਨ ਸਭਾ ਦੀਆਂ 2017 ਦੀਆਂ ਚੋਣਾਂ ਤੋਂ ਐਨ ਪਹਿਲਾਂ ਬਾਦਲਾਂ ਨਾਲ ਸਮਝੌਤਾ ਕੀਤਾ ਅਤੇ ਨੋਟਬੰਦੀ ਦੇ ਬਦਦਿਮਾਗੀ ਫੈਸਲੇ ਨਾਲ ਗੈਰ-ਰਸਮੀ ਸੈਕਟਰ ਨੂੰ ਤਬਾਹੀ ‘ਤੇ ਪਹੁੰਚਾ ਦਿੱਤਾ। ਦੇਸ਼ ਵਿੱਚ ਨਫ਼ਰਤ ਫੈਲਾਉਣ ਦਾ ਪ੍ਰਧਾਨ ਮੰਤਰੀਤੇ ਦੋਸ਼ ਲਾਉਂਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਅਗਲੀਆਂ ਚੋਣਾਂ ਵਿੱਚ ਵਿਚਾਰਧਾਰਕ ਸੰਘਰਸ਼ ਹੋਵੇਗਾ ਅਤੇ ਗੁਰੂ ਨਾਨਕ ਦੇਵ ਜੀ ਦੀ ਆਪਸੀ ਪਿਆਰ ਅਤੇ ਆਪਸੀ ਸਤਿਕਾਰ ਵਾਲੀ ਫ਼ਿਲਾਸਫੀ ਦੀ ਜਿੱਤ ਹੋਵੇਗੀ ਉਨਾਂ  ਕਿਹਾ, ”ਅਸੀਂ ਸ਼ਾਨਦਾਰ ਤਰੀਕੇ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਵਾਂਗੇ

ਰਾਹੁਲ ਗਾਂਧੀ ਨੇ ਪੰਜਾਬ ਦਾ 31000 ਕਰੋੜ ਰੁਪਏ ਸੂਬੇ ਨੂੰ ਵਾਪਸ ਨਾ ਕਰਨ ਅਤੇ ਨੁਕਸਦਾਰ ਜੀ.ਐਸ.ਟੀ. ਲਈ ਮੋਦੀ ਸਰਕਾਰ ਦੀ ਆਲੋਚਨਾ ਕੀਤੀ। ਉਨਾਂ  ਨੇ ਵਿਜੈ ਮਾਲਿਆ ਨੂੰ ਮੁਲਕ ਛੱਡਣ ਦੀ ਇਜਾਜ਼ਤ ਦੇਣ ਲਈ ਕੇਂਦਰੀ ਮੰਤਰੀ ਅਰੁਣ ਜੇਤਲੀ ਨੂੰ ਸਵਾਲ ਕਰਦਿਆਂ ਉਨਾਂ  ਖਿਲਾਫ਼ ਜਾਂਚ ਦੀ ਮੰਗ ਕੀਤੀ। ਸਾਰੀਆਂ ਇਨਫੋਰਸਮੈਂਟ ਏਜੰਸੀਆਂ ‘ਤੇ ਜੇਤਲੀ ਦੇ ਅਧਿਕਾਰ ਵਿੱਚ ਹੋਣ ਦਾ ਜ਼ਿਕਰ ਕਰਦਿਆਂ ਕਾਂਗਰਸ ਦੇ ਕੌਮੀ ਪ੍ਰਧਾਨ ਨੇ ਕਿਹਾ ਕਿ ਈ.ਡੀ. ਅਤੇ ਡੀ.ਆਰ.ਆਈ. ਪ੍ਰਧਾਨ ਮੰਤਰੀ ਦੇ ਕੰਟਰੋਲ ਹੇਠ ਕੰਮ ਕਰ ਰਹੀਆਂ ਹਨ ਅਤੇ ਉਨਾਂ  ਵੱਲੋਂ ਇਨਾਂ  ਏਜੰਸੀਆਂ ਨੂੰ ਡਰੱਗ ਮਾਫੀਆ ਦੀਆਂ ਵੱਡੀਆਂ ਮੱਛੀਆਂ ਫੜਨ ਅਤੇ ਪੰਜਾਬ ਨੂੰ ਤਬਾਹ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਨਿਰਦੇਸ਼ ਦੇਣੇ ਚਾਹੀਦੇ ਹਨ। ਇਸ ਦੇ ਨਾਲ ਹੀ ਉਨਾਂ  ਨੇ ਪੰਜਾਬ ਵਿੱਚ ਡਰੱਗ ਮਾਫੀਏ ਦਾ ਲੱਕ ਤੋੜ ਦੇਣ ਲਈ ਮੁੱਖ ਮੰਤਰੀ ਦੀ ਸ਼ਲਾਘਾ ਕਰਦਿਆਂ ਆਖਿਆ ਕਿ ਇਹ ਸਾਡੇ ਲਈ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਨੌਜਵਾਨਾਂ ਦੇ ਮਨਾਂ ਵਿੱਚ ਆਪਣੇ ਬਿਹਤਰ ਭਵਿੱਖ ਦੀ ਉਮੀਦ ਮੁੜ ਜਾਗੀ ਹੈ।

ਮੁੱਖ ਮੰਤਰੀ ਨੇ ਪੰਜਾਬ ਵਿੱਚ ਪਿਛਲੀ ਅਕਾਲੀ-ਭਾਜਪਾ ਸਰਕਾਰ ਵੱਲੋਂ 31000 ਕਰੋੜ ਰੁਪਏ ਦੇ ਵਿਰਾਸਤੀ ਕਰਜ਼ੇ ਰਾਹੀਂ ਸੂਬੇ ਨੂੰ ਤਬਾਹੀ ਵੱਲ ਧੱਕਣ ਦੀ ਤਿੱਖੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਨਾਲ ਸੂਬੇ ‘ਤੇ ਵੱਡਾ ਬੋਝ ਪਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਸਬੰਧ ਵਿੱਚ ਉਨਾਂ  ਵੱਲੋਂ ਪ੍ਰਧਾਨ ਮੰਤਰੀ ਅਤੇ ਵਿੱਤ ਮੰਤਰੀ ਕੋਲ ਵਾਰ-ਵਾਰ ਕੀਤੀ ਪੈਰਵੀ ਦੇ ਬਾਵਜੂਦ ਇਹ ਦੋਵੇਂ ਨੇਤਾ ਇਸ ਨੂੰ ਸੁਲਝਾਉਣ ਵਿੱਚ ਨਾਕਾਮ ਰਹੇ ਹਨ।

ਮੁੱਖ ਮੰਤਰੀ ਨੇ ਸੂਬੇ ਵਿੱਚ ਪਿਛਲੀ ਸਰਕਾਰ ਦੇ ਮਾੜੇ ਸ਼ਾਸਨ ਦੇ ਉਲਟ ਉਨਾਂ ਦੀ ਸਰਕਾਰ ਵੱਲੋਂ ਸਾਰੇ ਵੱਡੇ ਵਾਅਦਿਆਂ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਨਸ਼ਿਆਂ ਦਾ ਲੱਕ ਤੋੜਿਆ, ਉਦਯੋਗ ਦੀ ਪੁਨਰ ਸੁਰਜੀਤੀ ਲਈ 65000 ਕਰੋੜ ਰੁਪਏ ਦੀ ਲਾਗਤ ਵਾਲੇ ਐਮ.ਓ.ਯੂ. ਕੀਤੇ ਜਿਨਾਂ ਵਿੱਚੋਂ 36000 ਕਰੋੜ ਦੇ ਪ੍ਰਾਜੈਕਟ ਜ਼ਮੀਨੀ ਪੱਧਰ ‘ਤੇ ਅਮਲ ਵਿੱਚ ਆਉਣ ਲੱਗੇ ਹਨ ਅਤੇ 32000 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਮੁੱਖ ਮੰਤਰੀ ਨੇ ਆਖਿਆ ਕਿ ਉਨਾਂ  ਦੀ ਸਰਕਾਰ ਇਸ ਵਾਰ ਬਹੁਤ ਜ਼ਿਆਦਾ ਫਸਲ ਮੰਡੀਆਂ ਵਿੱਚ ਆਉਣ ਲਈ ਆਸਵੰਦ ਹੈ ਪਰ ਸੂਬੇ ਵਿੱਚ ਇਕ ਵੀ ਗੁਦਾਮ ਖਾਲੀ ਨਹੀਂ ਹੈ। ਉਨਾਂ  ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਗੁਦਾਮਾਂ ਵਿੱਚ ਪਿਆ ਮਾਲ ਚੁਕਵਾ ਕੇ ਆਉਣ ਵਾਲੀ ਫਸਲ ਦੇ ਭੰਡਾਰਨ ਲਈ ਥਾਂ ਬਣਾਉਣ ਦੀ ਜ਼ਿੰਮੇਵਾਰੀ ਚੁੱਕੇ।

ਪਿਛਲੀ ਅਕਾਲੀ ਸਰਕਾਰ ਦੌਰਾਨ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ 43 ਘਟਨਾਵਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਸਾਰੇ ਮਾਮਲਿਆਂ ਨੂੰ ਹੱਲ ਕੀਤਾ ਗਿਆ ਉਨਾਂ ਨੇ ਇਸ ਵਿੱਚ ਸ਼ਾਮਲ ਲੋਕਾਂ ਨੂੰ ਕਿਸੇ ਵੀ ਸੂਰਤ ਵਿੱਚ ਨਾ ਬਖਸ਼ਣ ਦਾ ਪ੍ਰਣ ਕੀਤਾ, ਭਾਵੇਂ ਕੋਈ ਕਿੰਨਾ ਵੀ ਸ਼ਕਤੀਸ਼ਾਲੀ ਕਿਉਂ ਨਾ ਹੋਵੇ ਅਤੇ ਹਰ ਇਕ ਨੂੰ ਸਲਾਖਾ ਪਿੱਛੇ ਡੱਕਣ ਨੂੰ ਯਕੀਨੀ ਬਣਾਇਆ ਜਾਵੇਗਾ

ਇਸ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸੀ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ  ਆਪਣੇ ਸਿਆਸੀ ਲਾਹੇ ਲਈ ਮੁਲਕ ਨੂੰ ਜੰਗ ਵੱਲ ਧੱਕਣ ਲਈ ਮੋਦੀ ਦੀ ਕਰੜੀ ਆਲੋਚਨਾ ਕੀਤੀ। ਇਸ ਮੌਕੇ ਉਨਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕੀਤੀ ਜੋ ਜੰਗ ਲਈ ਉਕਸਾਉਣ ਵਾਲਿਆਂ ਵੱਲੋਂ ਪੈਦਾ ਕੀਤੇ ਯੁੱਧ ਦੇ ਖੌਫ਼ ਦੇ ਮਾਹੌਲ ਵਿੱਚ ਲੋਕਾਂ ਦਾ ਭਰੋਸਾ ਬਹਾਲ ਕਰਨ ਲਈ ਖੁਦ ਉਨਾਂ ਕੋਲ ਪਹੁੰਚੇ। ਉਨਾਂ ਕਿਹਾ ਕਿ ਲੋੜ ਪੈਣ ‘ਤੇ ਕੈਪਟਨ ਅਮਰਿੰਦਰ ਸਿੰਘ ਸਰਹੱਦੀ ਲੋਕਾਂ ਨਾਲ ਡਟ ਕੇ ਖੜੇ।  ਜਾਖੜ ਨੇ ਕਿਹਾ ਕਿ ਇਸ ਮੁਲਕ ਦੇ ਲੋਕ ਮੌਜੂਦਾ ਮੋਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਕੇ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਨੂੰ ਲਿਆਉਣਗੇ।

ਪੰਜਾਬ ਮਾਮਲਿਆਂ ਦੀ ਇੰਚਾਰਜ ਆਲ ਇੰਡੀਆ ਕਾਂਗਰਸ ਕਮੇਟੀ ਦੀ ਸਕੱਤਰ ਆਸ਼ਾ ਕੁਮਾਰੀ ਨੇ ਖੁਸ਼ਹਾਲ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਣ ਲਈ ਅਕਾਲੀਆਂ ਅਤੇ ਭਾਜਪਾਈਆਂ ਦੀ ਤਿੱਖੀ ਅਲੋਚਨਾ ਕੀਤੀ। ਉਨਾਂ ਨੇ ਭਰੋਸਾ ਜ਼ਾਹਰ ਕੀਤਾ ਕਿ ਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਗਤੀਸ਼ੀਲ ਅਗਵਾਈ ਵਿੱਚ ਸੂਬੇ ਦਾ ਗੌਰਵਮਈ ਵਿਰਸਾ ਮੁੜ ਬਹਾਲ ਹੋਵੇਗੀ ਜਿਸ ਦਾ ਸੰਕੇਤ ਪਿਛਲੇ ਦੋ ਸਾਲਾਂ ਦੀਆਂ ਸਫਲਤਾਵਾਂ ਤੋਂ ਮਿਲਦਾ ਹੈ। ਉਨਾਂ ਕਿਹਾ ਕਿ ਮੁਲਕ ਨੂੰ ਮੁੜ ਪ੍ਰਗਤੀ ਦੇ ਰਾਹ ‘ਤੇ ਤੋਰਨ ਲਈ ਸਮੂਹ ਦੇਸ਼ ਵਾਸੀ ਕਾਂਗਰਸ ਵੱਲ ਦੇਖ ਰਹੇ ਹਨ।

36100cookie-checkਰਾਹੁਲ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਲਈ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਬਿਗੁਲ ਵਜਾਇਆ

About the author

DISCLAIMER: Charhat Punjab di: Editor does not takes responsibility for any news/video/article published, only Reporter/Writer will be responsible for his/her news or article. Any dispute if arrises shall be settled at Ludhiana jurisdiction only. Sat Pal Soni (Editor)

Leave a Reply

Your email address will not be published.