ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਵਾਉਣ ਲਈ ਮੋਦੀ ਸਰਕਾਰ ਦੇ ਇਤਿਹਾਸਕ ਫੈਸਲੇ ਦਾ ਸਵਾਗਤ:- ਮੰਡ

Loading

ਲੁਧਿਆਣਾ 22 ਨਵੰਬਰ ( ਸਤ ਪਾਲ ਸੋਨੀ ) : ਪੰਜਾਬ ਪ੍ਰਦੇਸ਼ ਕਾਂਗਰਸ ਸਥਾਨਕ ਸਰਕਾਰਾਂ ਸੈਲ ਦੇ ਸਾਬਕਾ ਉਪ ਚੇਅਰਮੈਨ ਗੁਰਸਿਮਰਨ ਸਿੰਘ ਮੰਡ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਹਿਲੇ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਕਾਸ ਦਿਹਾੜੇ ਤੇ ਡੇਰਾ ਬਾਬਾ ਨਾਨਕ ਤੋਂ ਇਤਿਹਾਸਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਲਾਂਘੇ ਦੇ ਯਤਨ ਕਰਨ ਸਬੰਧੀ ਪੰਜਾਬ ਸਰਕਾਰ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਜੋ ਵੱਡਾ ਉਪਰਾਲਾ ਕੀਤਾ ਗਿਆ ਸੀ, ਉਹ ਹੁਣ ਲਗਦਾ ਸਫਲ ਹੁੰਦਾ ਜਾ ਰਿਹਾ ਹੈ,ਹੁਣ ਜੋ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰ ਸਰਕਾਰ ਨੇ ਲਾਂਘੇ ਦੇ ਨਿਰਮਾਣ ਲਈ ਹਰੀ ਝੰਡੀ ਦਿੱਤੀ ਹੈ, ਉਸ ਦਾ ਤਹਿ ਦਿਲੋਂ ਧੰਨਵਾਦ ਸਵਾਗਤ ਕਰਦੇ ਹਾਂ, ਲਾਂਘੇ ਖੁਲਣ ਨਾਲ ਇਸ ਨਾਲ ਦੋਹਾਂ ਦੇਸ਼ਾਂ ਵਿਚਕਾਰ ਆਪਸੀ ਪਿਆਰ ਤੇ ਮੁਹੱਬਤ ਵਧੇਗੀ ਅਤੇ ਸਿਖਾਂ ਦਾ ਪੂਰੀ ਦੁਨੀਆ ਵਿੱਚ ਨਾਮ ਰੌਸ਼ਣ ਹੋਵੇਗਾ।

ਮੰਡ ਨੇ ਕਿਹਾ ਕਿ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਜੋ ਇਹ ਵੱਡਾ ਉਪਰਾਲਾ ਕੀਤਾ ਹੈ, ਉਸ ਨਾਲ ਸਮੁੱਚਾ ਸਿੱਖ ਜਗਤ ਅੰਦਰ ਖੁਸ਼ੀ ਦੀ ਲਹਿਰ ਦੌੜ ਗਈ ਹੈ।

ਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅਖੀਰਲੇ ਸਾਲ ਸ੍ਰੀ ਕਰਤਾਰਪੁਰ ਸਾਹਿਬ ਵਿਚ ਹੀ ਬਿਤਾਏ ਸਨ । ਇਹ ਭਾਰਤ ਦੀ ਸਰਹੱਦ ਤੋਂ ਕੁਝ ਕਿਲੋਮੀਟਰ ਦੂਰ ਪਾਕਿਸਤਾਨ ਵਿਚ ਹੈ, ਜਿੱਥੇ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ। ਇੰਝ ਲੱਗਦਾ ਹੈ ਕਿ ਜੋ ਡੇਰਾ ਬਾਬਾ ਨਾਨਕ ਨੇੜੇ ਪਾਕਿਸਤਾਨ ਬਾਰਡਰ ਵਿਖੇ ਅਰਦਾਸ ਕਰਵਾਈ ਸੀ , ਉਹ ਹੁਣ ਅਰਦਾਸ ਕਦੇ ਵੀ ਵਿਅਰਥ ਨਹੀ ਜਾਏਂਗੀ…।

 

28910cookie-checkਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਵਾਉਣ ਲਈ ਮੋਦੀ ਸਰਕਾਰ ਦੇ ਇਤਿਹਾਸਕ ਫੈਸਲੇ ਦਾ ਸਵਾਗਤ:- ਮੰਡ

Leave a Reply

Your email address will not be published. Required fields are marked *

error: Content is protected !!