![]()

ਲੁਧਿਆਣਾ, 14 ਨਵੰਬਰ ( ਸਤ ਪਾਲ ਸੋਨੀ ) : ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ 128ਵਾਂ ਜਨਮ ਦਿਹਾਡ਼ਾ ਅੱਜ ਸਥਾਨਕ ਕਾਂਗਰਸ ਭਵਨ ਵਿਖੇ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ, ਜਿਸ ਵਿੱਚ ਜਿੱਥੇ ਸ੍ਰੀ ਨਹਿਰੂ ਵੱਲੋਂ ਦੇਸ਼ ਅਤੇ ਸਮਾਜ ਦੇ ਵਿਕਾਸ ਲਈ ਪਾਏ ਯਗਦਾਨ ਨੂੰ ਯਾਦ ਕੀਤਾ, ਉਥੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦਾ ਵੇਰਵਾ ਪੇਸ਼ ਕੀਤਾ ਗਿਆ।
ਇਸ ਮੌਕੇ ਸਮਾਗਮ ਨੂੰ ਸੰਬੋਧਨ ਕਰਦਿਆ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ ਨੇ ਕਿਹਾ ਕਿ ਪੰਡਿਤ ਨਹਿਰੂ ਨੇ ਜਿੱਥੇ ਦੇਸ਼ ਨੂੰ ਅਜ਼ਾਦ ਕਰਵਾਉਣ ਵਿੱਚ ਮੋਹਰੀ ਭੂਮਿਕਾ ਨਿਭਾਈ, ਉਥੇ ਦੇਸ਼ ਦੇ ਪ੍ਰਧਾਨ ਮੰਤਰੀ ਵੱਜੋਂ ਵਾਂਗ ਡੋਰ ਸੰਭਾਲ ਕੇ ਦੇਸ਼ ਨੂੰ ਹਰ ਪੱਖੋ ਆਤਮ ਨਿਰਭਰ ਬਣਾਉਣ ਵਿੱਚ ਵੱਡਾ ਯੋਗਦਾਨ ਪਾਇਆ। ਉਨਾਂ ਕਿਹਾ ਕਿ ਇੱਕ ਪਾਸੇ ਪੰਡਿਤ ਨਹਿਰੂ ਨੇ ਦੇਸ਼ ਵਿੱਚ ਲੋਕਤੰਤਰੀ ਪ੍ਰਣਾਲੀ ਨੂੰ ਮਜਬੂਤ ਕੀਤਾ, ਉਥੇ ਦੂਜੇ ਪਾਸੇ ਕਈ ਵਿਕਾਸ ਮੁਖੀ ਪ੍ਰੋਜੈਕਟਾਂ ਨਾਲ ਵਿਕਾਸ ਦੇ ਨਵੇਂ ਮੀਲ ਪੱਥਰ ਸਥਾਪਤ ਕੀਤੇ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਨਕਸ਼ੇ ਕਦਮਾਂ ‘ਤੇ ਚੱਲਦਿਆ ਦੇਸ਼ ਅਤੇ ਪੰਜਾਬ ਸੂਬੇ ਨੂੰ ਵਿਕਸਤ ਕਰਨ ਲਈ ਹਰ ਯਤਨ ਕਰ ਰਹੀ ਹੈ। ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ 8 ਮਹੀਨਿਆਂ ਦੌਰਾਨ ਸੂਬੇ ਨੂੰ ਆਰਥਿਕ ਮੰਦੀ ਵਿੱਚੋਂ ਕੱਢਣ ਲਈ ਅਤੇ ਲੋਕ ਹਿੱਤ ਯੋਜਨਾਵਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਲਾਭ ਦਿਵਾਉਣ ਲਈ ਸਿਰਤੋਡ਼ ਯਤਨ ਕਰ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦਾ ਸਰਵ-ਪੱਖੀ ਵਿਕਾਸ ਕਰਨ ਲਈ ਵਚਨਬੱਧ ਹੈ।
ਸਮਾਗਮ ਨੂੰ ਕਾਂਗਰਸ ਪਾਰਟੀ ਦੇ ਜਿਲਾ ਪ੍ਰਧਾਨ ਗੁਰਦੇਵ ਸਿੰਘ ਲਾਪਰਾ, ਗੁਰਪ੍ਰੀਤ ਸਿੰਘ ਗੋਗੀ, ਰਾਜੀਵ ਰਾਜਾ ਪ੍ਰਧਾਨ ਯੂਥ ਕਾਂਗਰਸ ਅਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ। ਬੁਲਾਰਿਆਂ ਨੇ ਸਮੂਹ ਹਾਜ਼ਰੀਨ ਨੂੰ ਪੰਡਿਤ ਜਵਾਹਰ ਲਾਲ ਨਹਿਰੂ ਜੀ ਦੇ ਜੀਵਨ ਅਤੇ ਉਹਨਾਂ ਵੱਲੋਂ ਦੇਸ਼ ਅਤੇ ਸਮਾਜ ਦੀ ਤਰੱਕੀ ਵਿੱਚ ਪਾਏ ਯੋਗਦਾਨ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਹਿਮਾਚਲ ਪ੍ਰਦੇਸ਼ ਕਾਂਗਰਸ ਪਾਰਟੀ ਦੇ ਅਬਜਰਬਰ ਜਸਵਿੰਦਰ ਸਿੰਘ ਪਟਨਾ ਸਾਹਿਬ, ਮਨਜੀਤ ਸਿੰਘ ਹੰਬਡ਼ਾ, ਇੰਦਰਮੋਹਨ ਸਿੰਘ ਕਾਦੀਆ, ਮਹਿਲਾ ਪ੍ਰਧਾਨ ਗੁਰਦੀਪ ਕੌਰ ਅਤੇ ਲੀਨਾ ਟਪਾਰੀਆ, ਸੇਵਾ ਦਲ ਵੱਲੋਂ ਸ਼ੁਸੀਲ ਪਰਾਸ਼ਰ, ਸੁਰਿੰਦਰ ਪਾਲ ਸਿੰਘ ਹੁੰਦਲ, ਕਮਲਜੀਤ ਸਿੰਘ ਅਤੇ ਕਈ ਕੌਸਲਰ ਤੇ ਪਾਰਟੀ ਦੇ ਪ੍ਰਮੁੱਖ ਆਗੂ ਹਾਜ਼ਰ ਸਨ।