ਕਿਸਾਨਾਂ ਨੂੰ ਰਿਵਾਇਤੀ ਫਸਲੀ ਚੱਕਰ ਵਿੱਚੋਂ ਕੱਢਣ ਲਈ ਮਾਲੀ ਸਹਾਇਤਾ ਅਤੇ ਰਿਆਇਤੀ ਦਰਾਂ ‘ਤੇ ਮੁਹੱਈਆ ਹੋਵੇਗਾ ਤੁਪਕਾ ਸਿੰਚਾਈ ਸਿਸਟਮ

Loading

 

ਮਹਿਜ਼ 10 ਹਜ਼ਾਰ ਰੁਪਏ ਵਿੱਚ ਲਗਾਇਆ ਜਾ ਰਿਹੈ ਤੁਪਕਾ ਸਿੰਚਾਈ ਸਿਸਟਮ

 ਲੁਧਿਆਣਾ, 3 ਜੁਲਾਈ (ਸਤ ਪਾਲ  ਸੋਨੀ)  : ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਹੋਰ ਹੇਠਾਂ ਜਾਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਕਿਸਾਨਾਂ ਨੂੰ ਰਿਵਾਇਤੀ ਫਸਲਾਂ ਦੀ ਕਾਸ਼ਤ ਕਰਨ ਦੀ ਬਿਜਾਏ ਹੋਰ ਫਸਲਾਂ ਬੀਜਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਜਿਸ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਫੀਲਡ ਅਧਿਕਾਰੀਆਂ ਨੂੰ ਕਿਸਾਨਾਂ ਤੱਕ ਪਹੁੰਚ ਕਰਕੇ ਇਸ ਬਾਬਤ ਜਾਗਰੂਕ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿਸਾਨਾਂ ਨੂੰ ਹੋਰ ਫ਼ਸਲਾਂ ਵੱਲ ਆਕਰਸ਼ਿਤ ਕਰਨ ਲਈ ਮਾਲੀ ਸਹਾਇਤਾ ਮੁਹੱਈਆ ਕਰਾਉਣ ਦੇ ਨਾਲਨਾਲ ਤੁਪਕਾ ਸਿੰਚਾਈ ਸਿਸਟਮ ਵੀ ਰਿਆਇਤੀ ਦਰਾਂਤੇ ਲਗਾਇਆ ਜਾ ਰਿਹਾ ਹੈ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਡਾ: ਬਲਦੇਵ ਸਿੰਘ ਨੇ ਦੱਸਿਆ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਹੇਠਾਂ ਡਿੱਗ ਰਿਹਾ ਹੈ, ਜਿਸ ਕਾਰਨ ਰਿਵਾਇਤੀ ਫਸਲਾਂ ਦੀ ਕਾਸ਼ਤ ਕਰਨ ਦੀ ਬਜਾਏ ਮੱਕੀ, ਮੂੰਗੀ, ਮਾਂਹ, ਅਰਹਰ, ਸੋਇਆਬੀਨ ਅਤੇ ਤਿੱਲਾਂ ਵਰਗੀਆਂ ਫਸਲਾਂ ਬੀਜਣ ਦੀ ਲੋੜ ਹੈ ਉਨਾਂ ਦੱਸਿਆ ਕਿ ਮੱਕੀ ਦੀ ਫਸਲ ਫਸਲੀ ਵਿਭਿੰਨਤਾ ਵਿਚ ਅਹਿਮ ਯੋਗਦਾਨ ਪਾ ਸਕਦੀ ਹੈ, ਕਿਉਂਕਿ ਇਸ ਨੂੰ ਸਿਰਫ 4 ਜਾਂ 5 ਪਾਣੀ ਹੀ ਲੱਗਦੇ ਹਨ, ਜਦੋਂ ਕਿ ਝੋਨੇ ਨੂੰ 30 ਤੋਂ ਲੈ ਕੇ 35 ਪਾਣੀਆਂ ਦੀ ਲੋਡ਼ ਹੁੰਦੀ ਹੈ

ਉਨਾਂ ਕਿਹਾ ਕਿ ਜ਼ਿਲਾ ਲੁਧਿਆਣਾ ਅੰਦਰ ਮੱਕੀ ਦੀ ਕਾਸ਼ਤ ਘੱਟ ਹੋਣ ਕਾਰਨ ਬਾਹਰਲੇ ਜ਼ਿਲਿਆਂ/ਸੂਬਿਆਂ ਤੋਂ ਮੱਕੀ ਮੰਗਵਾਈ ਜਾਂਦੀ ਹੈ ਇਸ ਸਾਲ ਜ਼ਿਲਾ ਲੁਧਿਆਣਾ ਅੰਦਰ ਮੱਕੀ ਬੀਜਣ ਦਾ ਟੀਚਾ ਰੱਖਿਆ ਗਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਵੀ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ ਫਸਲੀ ਵਿਭਿੰਨਤਾ ਸਕੀਮ ਤਹਿਤ 5000/- ਰੁਪਏ ਪ੍ਰਤੀ ਹੈਕਟੇਅਰ ਮਾਲੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਨੈਸ਼ਨਲ ਅਡਾਪਸ਼ਨ ਫੰਡ ਫਾਰ ਕਲਾਈਮੇਟ ਚੇਂਜ਼ ਸਕੀਮ ਤਹਿਤ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ 23500/- ਰੁਪਏ ਪ੍ਰਤੀ ਹੈਕਟੇਅਰ (ਸਿਰਫ ਦੋਰਾਹਾ ਬਲਾਕ) ਦੀ ਮਾਲੀ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ

ਉਨਾਂ  ਇਹ ਵੀ ਦੱਸਿਆ ਕਿ ਇਸ ਵਾਰ ਮੱਕੀ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਕਿਸਾਨਾਂ ਕੋਲੋਂ ਸਿਰਫ 10,000/- ਰੁਪਏ ਲੈ ਕੇ ਮੱਕੀ ਦੇ ਖੇਤਾਂ ਵਿੱਚ ਕਰੀਬ 1,30,000/- ਰੁਪਏ ਦਾ ਤੁਪਕਾ ਸਿੰਚਾਈ  (4rip 9rrigation) ਵਾਲਾ ਸਿਸਟਮ ਵੀ ਲਗਵਾ ਕੇ ਦੇਵੇਗੀਇਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲਣ ਦੇ ਨਾਲਨਾਲ ਪਾਣੀ ਦੀ ਬੱਚਤ ਵੀ ਹੋਵੇਗੀਉਨਾਂ  ਇਹ ਵੀ ਕਿਹਾ ਕਿ ਹਰੇਕ ਬਲਾਕ ਅੰਦਰ ਸਮੂਹ ਫੀਲਡ ਸਟਾਫ ਦੀ ਮੱਕੀ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਅਤੇ ਵਿਭਾਗ ਦਾ ਸਮੂਹ ਸਟਾਫ ਕਿਸਾਨਾਂ ਨੂੰ ਮੱਕੀ ਦੀ ਫਸਲ ਬੀਜਣ ਲਈ ਪ੍ਰੇਰਿਤ ਕਰਨ ਲਈ ਦਿਨ ਰਾਤ ਯਤਨਸ਼ੀਲ ਹੈ ਉਨਾਂ  ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਯਤਨਾਂ ਸਦਕਾ ਝੋਨੇ ਹੇਠੋਂ ਰਕਬਾ ਕੱਢ ਕੇ ਮੱਕੀ ਦੀ ਫਸਲ ਹੇਠ ਲਿਆਂਦਾ ਜਾਵੇਗਾ, ਜਿਸ ਨਾਲ ਡਿੱਗਦੇ ਪਾਣੀ ਦੇ ਪੱਧਰ ਨੂੰ ਵੀ ਬਚਾਇਆ ਜਾ ਸਕੇਗਾ

 

42710cookie-checkਕਿਸਾਨਾਂ ਨੂੰ ਰਿਵਾਇਤੀ ਫਸਲੀ ਚੱਕਰ ਵਿੱਚੋਂ ਕੱਢਣ ਲਈ ਮਾਲੀ ਸਹਾਇਤਾ ਅਤੇ ਰਿਆਇਤੀ ਦਰਾਂ ‘ਤੇ ਮੁਹੱਈਆ ਹੋਵੇਗਾ ਤੁਪਕਾ ਸਿੰਚਾਈ ਸਿਸਟਮ
error: Content is protected !!