![]()

ਲੁਧਿਆਣਾ, 22 ਅਪ੍ਰੈੱਲ ( ਸਤ ਪਾਲ ਸੋਨੀ ) : ਅੱਜ ਪਹਿਲੀ ਵਾਰ ਕੈਬਨਿਟ ਮੰਤਰੀ ਬਣਨ ਉਪਰੰਤ ਜ਼ਿਲਾ ਲੁਧਿਆਣਾ ਵਿੱਚ ਪਹੁੰਚਣ ‘ਤੇ ਭਾਰਤ ਭੂਸ਼ਣ ਆਸ਼ੂ ਨੂੰ ਲੁਧਿਆਣਾ ਦੇ ਸਰਕਟ ਹਾਊਸ ਵਿਖੇ ਸਲਾਮੀ ਦੇਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨਾਂ ਦਾ ਸਵਾਗਤ ਕਰਨ ਵਾਲਿਆਂ ਵਿੱਚ ਵਿਧਾਇਕ ਸੰਜੇ ਤਲਵਾੜ, ਮੇਅਰ ਬਲਕਾਰ ਸਿੰਘ ਸੰਧੂ, ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ, ਕੌਂਸਲਰ ਨਰਿੰਦਰ ਸ਼ਰਮਾ, ਯੂਥ ਕਾਂਗਰਸ ਦੇ ਜ਼ਿਲਾ ਪ੍ਰਧਾਨ ਰਾਜੀਵ ਰਾਜਾ ਆਦਿ ਹਾਜ਼ਰ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਹ ਕਾਂਗਰਸ ਪਾਰਟੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਉਨਾਂ ਵਿੱਚ ਪ੍ਰਗਟਾਏ ਗਏ ਭਰੋਸੇ ‘ਤੇ ਖ਼ਰੇ ਉੱਤਰਨ ਦੀ ਕੋਸ਼ਿਸ਼ ਕਰਨਗੇ। ਉਨਾਂ ਕਿਹਾ ਕਿ ਵਿਭਾਗ ਵਿੱਚ ਪਾਰਦਰਸ਼ਤਾ ਲਿਆਉਣੀ ਅਤੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨਾ ਉਨਾਂ ਦੀ ਵਿਸ਼ੇਸ਼ ਤਰਜੀਹ ਰਹੇਗੀ।
168700cookie-checkਕੈਬਨਿਟ ਮੰਤਰੀ ਬਣ ਪਹਿਲੀ ਵਾਰ ਲੁਧਿਆਣਾ ਆਉਣ ‘ਤੇ ਭਾਰਤ ਭੂਸ਼ਣ ਆਸ਼ੂ ਨੂੰ ਸਲਾਮੀ ਦਿੱਤੀ