ਖੰਨਾ ਪੁਲਿਸ ਵੱਲੋਂ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਦੋਸ਼ੀ ਕਾਬੂ

Loading

ਖੰਨਾ, 6 ਅਕਤੂਬਰ ( ਸਤ ਪਾਲ ਸੋਨੀ ) :    ਨਸ਼ਿਆਂ ਦੀ ਤਸਕਰੀ ਅਤੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਖੰਨਾ ਪੁਲਿਸ ਨੂੰ ਉਸ ਵੇਲੇ ਭਾਰੀ ਸਫ਼ਲਤਾ ਮਿਲੀ, ਜਦੋਂ 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਪੁਲਿਸ ਮੁੱਖੀ ਧਰੁਵ ਦਹਿਆ ਨੇ ਦੱਸਿਆ ਕਿ ਮਿਤੀ 5 ਅਕਤੂਬਰ ਨੂੰ ਪੁਲਿਸ ਚੌਕੀ ਬਰਧਾਲਾਂ ਦੇ ਇੰਚਾਰਜ ਥਾਣੇਦਾਰ ਸੁਖਵਿੰਦਰ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਚੌਕੀ ਸਾਹਮਣੇ ਨਾਕਾਬੰਦੀ ਕੀਤੀ ਹੋਈ ਸੀ, ਤਾਂ ਅਲਟੋ ਕਾਰ ਨੰਬਰ ਡੀ. ਐੱਲ. 2 ਸੀ. ਪੀ. 3306 ਨੂੰ ਰੋਕਣ ‘ਤੇ ਉਸ ਵਿੱਚ ਸਵਾਰ ਸਪਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਬਹਿਲਾਂ ਥਾਣਾ ਸਿਟੀ ਤਰਨਤਾਰਨ, ਜਗਤਾਰ ਸਿੰਘ ਜੱਗਾ ਪੁੱਤਰ ਅਜੀਤ ਸਿੰਘ ਵਾਸੀ ਸਰਾਏ ਅਮਾਨਤ ਖਾਂ ਅਤੇ ਹਰਦੀਪ ਸਿੰਘ ਪੁੱਤਰ ਨਿਸ਼ਾਨ ਸਿੰਘ ਵਾਸੀ ਗੰਡੀਵਿੰਡ ਥਾਣਾ ਸਰਾਏ ਅਮਾਨਤ ਖਾਂ ਜ਼ਿਲਾ ਤਰਨਤਾਰਨ ਕੋਲੋਂ 1 ਕਿਲੋ ਹੈਰੋਇਨ ਬਰਾਮਦ ਕੀਤੀ।

ਉਨਾਂ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿੱਚ ਉਕਤ ਦੋਸ਼ੀਆਂ ਖ਼ਿਲਾਫ਼ ਮੁਕੱਦਮਾ ਨੰਬਰ 243 ਮਿਤੀ 5 ਅਕਤੂਬਰ 2018 ਅ/ਧ 21/61/85 ਐੱਨ. ਡੀ. ਪੀ. ਐੱਸ. ਐਕਟ ਥਾਣਾ ਸਮਰਾਲਾ ਵਿਖੇ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਤੋਂ ਪੁੱਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

 

 

26720cookie-checkਖੰਨਾ ਪੁਲਿਸ ਵੱਲੋਂ ਇੱਕ ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਦੋਸ਼ੀ ਕਾਬੂ

Leave a Reply

Your email address will not be published. Required fields are marked *

error: Content is protected !!