ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਲਈ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਵਚਨਬੱਧ-ਮੈਂਬਰ ਮਨਜੀਤ ਸਿੰਘ ਰਾਏ

Loading

ਲੁਧਿਆਣਾ ਵਿਖੇ ਘੱਟ ਗਿਣਤੀ ਭਾਈਚਾਰਿਆਂ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨਾਲ ਮੀਟਿੰਗਾਂ

ਲੁਧਿਆਣਾ ( ਬਿਊਰੋ ) :  ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਵਚਨਬੱਧਤਾ ਦੁਹਰਾਈ ਹੈ ਕਿ ਕਮਿਸ਼ਨ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਪੂਰਨ ਤੌਰਤੇ ਵਚਨਬੱਧ ਹੈ ਅੱਜ ਵਿਸ਼ੇਸ਼ ਦੌਰੇਤੇ ਲੁਧਿਆਣਾ ਪੁੱਜੇ ਸ੍ਰ. ਰਾਏ ਨੇ ਸਥਾਨਕ ਬਚਤ ਭਵਨ ਵਿਖੇ ਘੱਟ ਗਿਣਤੀ ਭਾਈਚਾਰਿਆਂ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਮੀਟਿੰਗ ਦੌਰਾਨ ਉਨਾਂ  ਵੱਖਵੱਖ 17 ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਉਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਾਗੂ ਕੀਤੇ ਗਏ 15 ਨੁਕਾਤੀ ਪ੍ਰੋਗਰਾਮਤੇ ਵਿਸਥਾਰ ਨਾਲ ਚਰਚਾ ਕੀਤੀ ਅਤੇ ਇਸ ਸੰਬੰਧੀ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ

ਮੁਸਲਿਮ ਭਾਈਚਾਰੇ ਦੇ ਲੋਕਾਂ ਵੱਲੋਂ ਕਬਰਿਸਤਾਨ ਦੀ ਜਗਾਹ ਨਾ ਹੋਣ ਦਾ ਮੁੱਦਾ ਉਠਾਏ ਜਾਣਤੇ ਉਨਾਂ ਜ਼ਿਲਾ ਪ੍ਰਸਾਸ਼ਨ ਨੂੰ ਹਦਾਇਤ ਕੀਤੀ ਕਿ ਕਬਰਿਸਤਾਨਾਂ ਦੀਆਂ ਜਗਾਵਾਂਤੇ ਨਜਾਇਜ਼ ਕਬਜ਼ਿਆਂ ਦੇ ਮਾਮਲਿਆਂ ਵਿੱਚ ਤੁਰੰਤ ਕਾਰਵਾਈ ਕੀਤੀ ਜਾਵੇਉਨਾਂ ਜ਼ਿਲਾ ਪ੍ਰਸਾਸ਼ਨ ਨੂੰ ਭਰੋਸਾ ਦਿੱਤਾ ਕਿ ਆਂਗਣਵਾੜੀ ਕੇਂਦਰਾਂ ਲਈ ਕੇਂਦਰ ਸਰਕਾਰ ਵੱਲੋਂ ਜਾਰੀ ਹੋਣ ਵਾਲੀਆਂ ਗਰਾਂਟਾਂ ਪਹਿਲ ਦੇ ਆਧਾਰਤੇ ਜਾਰੀ ਕਰਵਾਈਆਂ ਜਾਣਗੀਆਂ ਉਨਾਂ ਇਸ ਗੱਲਤੇ ਵੀ ਜ਼ੋਰ ਦਿੱਤਾ ਕਿ ਘੱਟ ਗਿਣਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਮਿਲਣ ਵਾਲੇ ਵਜੀਫ਼ੇ ਵੀ ਸਮੇਂ ਸਿਰ ਮੁਹੱਈਆ ਕਰਵਾਏ ਜਾਣ

ਉਨਾਂ  ਪ੍ਰਸਾਸ਼ਨ ਨੂੰ ਹਦਾਇਤ ਕੀਤੀ ਕਿ ਘੱਟ ਗਿਣਤੀਆਂ ਨਾਲ ਸੰਬੰਧਤ ਵਰਗਾਂ ਨੂੰ ਉਨਾਂ ਦੇ ਲਾਭ ਲਈ ਜਾਰੀ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕ ਇਸ ਦਾ ਲਾਭ ਲੈ ਸਕਣ ਉਨਾਂ ਲੀਡ ਬੈਂਕ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਜਿਹੇ ਲੋਕਾਂ ਨੂੰ ਕਰਜ਼ਾ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾਵੇ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ () ਇਕਬਾਲ ਸਿੰਘ ਸੰਧੂ, ਵਧੀਕ ਕਮਿਸ਼ਨਰ ਨਗਰ ਨਿਗਮ ਰਿਸ਼ੀਪਾਲ ਸਿੰਘ, ਐੱਸ. ਡੀ. ਐੱਮ. ਅਮਰਜੀਤ ਸਿੰਘ ਬੈਂਸ, ਸਹਾਇਕ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ, ਜ਼ਿਲਾ ਭਲਾਈ ਅਫ਼ਸਰ ਰਜਿੰਦਰ ਕੁਮਾਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ

52450cookie-checkਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਲਈ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਵਚਨਬੱਧ-ਮੈਂਬਰ ਮਨਜੀਤ ਸਿੰਘ ਰਾਏ
error: Content is protected !!