![]()

ਲੁਧਿਆਣਾ, 2 ਅਪ੍ਰੈੱਲ ( ਸਤ ਪਾਲ ਸੋਨੀ ) : ਜ਼ਿਲਾ ਲੁਧਿਆਣਾ, ਮੋਗਾ, ਰੂਪਨਗਰ ਅਤੇ ਅਜੀਤਗਡ਼ (ਮੋਹਾਲੀ) ਦੇ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਕਰਨ ਲਈ ਫੌਜ ਭਰਤੀ ਦਫ਼ਤਰ, ਢੋਲੇਵਾਲ ਕੰਪਲੈਕਸ, ਲੁਧਿਆਣਾ ਵੱਲੋਂ 4 ਅਪ੍ਰੈੱਲ ਤੋਂ 8 ਅਪ੍ਰੈੱਲ, 2018 ਤੱਕ ਭਰਤੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਸਿਪਾਹੀ (ਜਨਰਲ ਡਿਊਟੀ), ਸਿਪਾਹੀ (ਕਲਰਕ/ਸਟੋਰ ਕੀਪਰ ਟੈਕਨੀਕਲ), ਸਿਪਾਹੀ ਨਰਸਿੰਗ ਸਹਾਇਕ ਅਤੇ ਸਿਪਾਹੀ ਤਕਨੀਕੀ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ।
ਇਸ ਸੰਬੰਧੀ ਮੇਜਰ ਤੇਜਪਾਲ ਸਿੰਘ ਬੇਦੀ ਨੇ ਦੱਸਿਆ ਕਿ ਇਸ ਭਰਤੀ ਵਿੱਚ ਹਿੱਸਾ ਲੈਣ ਵਾਲੇ ਨੌਜਵਾਨਾਂ ਨੇ ਫੌਜ ਦੀ ਵੈੱਬਸਾਈਟ www.joinindianarmy.nic.in ‘ਤੇ ਅਪਲਾਈ ਕੀਤਾ ਸੀ। ਉਨਾਂ ਦੱਸਿਆ ਕਿ ਮਿਤੀ 4 ਅਪ੍ਰੈੱਲ ਨੂੰ ਜ਼ਿਲਾ ਰੂਪਨਗਰ ਦੀਆਂ ਸਾਰੀਆਂ ਤਹਿਸੀਲਾਂ, 5 ਅਪ੍ਰੈੱਲ ਨੂੰ ਜ਼ਿਲਾ ਲੁਧਿਆਣਾ ਦੀਆਂ ਸਾਰੀਆਂ ਤਹਿਸੀਲਾਂ ਅਤੇ ਮਿਤੀ 6 ਅਪ੍ਰੈੱਲ ਨੂੰ ਜ਼ਿਜ਼ਿਲਾ ਮੋਗਾ ਅਤੇ ਅਜੀਤਗਡ਼ (ਮੋਹਾਲੀ) ਦੀਆਂ ਸਾਰੀਆਂ ਤਹਿਸੀਲਾਂ ਦੇ ਨੌਜਵਾਨਾਂ ਦੀ ਭਰਤੀ ਕੀਤੀ ਜਾਵੇਗੀ।
ਉਨਾਂ ਕਿਹਾ ਕਿ ਅਪਲਾਈ ਕਰਨ ਵਾਲੇ ਨੌਜਵਾਨ ਆਪਣੇ ਦਾਖ਼ਲਾ ਕਾਰਡ ਵੈੱਬਸਾਈਟ www.joinindianarmy.nic.in ‘ਤੋਂ ਡਾਊਨਲੋਡ ਕਰ ਸਕਦੇ ਹਨ ਅਤੇ ਸੰਬੰਧਤ ਮਿਤੀ ਨੂੰ ਸਵੇਰੇ 3.00 ਵਜੇ ਪਹੁੰਚਣਾ ਯਕੀਨੀ ਬਣਾਉਣ। ਸਫ਼ਲ ਉਮੀਦਵਾਰਾਂ ਦੀ ਸਾਂਝੀ ਪ੍ਰਵੇਸ਼ ਪ੍ਰੀਖਿਆ ਦੀ ਮਿਤੀ ਬਾਅਦ ਵਿੱਚ ਸੂਚਿਤ ਕੀਤੀ ਜਾਵੇਗੀ।