ਚੋਣ ਕਮਿਸ਼ਨ ਭਾਰਤ ਵਲੋਂ ਵੋਟਰ ਪਹਿਚਾਣ ਦੇ ਸਬੂਤ ਵਜੋੱ 11 ਦਸਤਾਵੇਜਾਂ ਨੂੰ ਵਰਤਣ ਦੀ ਪ੍ਰਵਾਨਗੀ

Loading

ਲੁਧਿਆਣਾ, 25 ਮਾਰਚ ( ਸਤ ਪਾਲ ਸੋਨੀ ) :ਲੋਕ ਸਭਾ ਚੋਣਾਂ ਵਿੱਚ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਚੋਣ ਕਮਿਸ਼ਨ ਭਾਰਤ ਵਲੋਂ ਵੋਟਰ ਪਹਿਚਾਣ ਦੇ ਸਬੂਤ ਵਜੋਂ ਹੋਰ 11 ਦਸਤਾਵੇਜਾਂ ਨੂੰ ਵਰਤਣ ਦੀ ਪ੍ਰਵਾਨਗੀ ਦਿੱਤੀ ਹੈ।ਭਾਰਤੀ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਜ਼ਿਲਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਲੁਧਿਆਣਾ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਵੋਟਰ ਫੋਟੋ ਪਹਿਚਾਣ ਪੱਤਰ ਨਹੀੱ ਹਨ, ਉਹ ਪਾਸਪੋਰਟ, ਡਰਾਈਵਿੰਗ ਲਾਇਸੰਸ, ਆਧਾਰ ਕਾਰਡ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਪੈਨ ਕਾਰਡ, ਮਨਰੇਗਾ ਜੌਬ ਕਾਰਡ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਸਿਹਤ ਬੀਮਾ ਸਮਾਰਟ ਕਾਰਡ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਪਹਿਚਾਣ ਪੱਤਰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

36940cookie-checkਚੋਣ ਕਮਿਸ਼ਨ ਭਾਰਤ ਵਲੋਂ ਵੋਟਰ ਪਹਿਚਾਣ ਦੇ ਸਬੂਤ ਵਜੋੱ 11 ਦਸਤਾਵੇਜਾਂ ਨੂੰ ਵਰਤਣ ਦੀ ਪ੍ਰਵਾਨਗੀ

Leave a Reply

Your email address will not be published. Required fields are marked *

error: Content is protected !!