![]()

ਲੁਧਿਆਣਾ, (ਬਿਊਰੋ ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ ਜਿਨਾਂ ਦੀ ਬੀਤੇ ਦਿਨੀਂ ਹਾਲਤ ਬਹੁਤ ਨਾਜ਼ੁਕ ਹੋ ਗਈ ਸੀ ਜਿਸ ਦੇ ਕਾਰਨ ਉਨਾਂ ਨੂੰ ਗੁੜਗਾਓਂ ਦੇ ਫੋਰਟਿਸ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਅਤੇ ਬਿਮਾਰੀ ਦੇ ਚੱਲਦਿਆਂ ਗੁੜਗਾਓ ਅੱਜ ਸ਼ਾਮ ਵੇਲੇ ਉਨਾਂ ਦਾ ਦਿਹਾਂਤ ਹੋ ਗਿਆ । ਜਥੇਦਾਰ ਅਵਤਾਰ ਸਿੰਘ ਮੱਕੜ ਦੀ ਉਮਰ 78 ਸਾਲ ਸੀ । ਸਾਲ 2004 ਵਿਚ ਉਹ ਪਹਿਲੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਚੁਣੇ ਗਏ ਸਨ ਤੇ ਅਗਲੇ ਸਾਲ ਹੀ ਪ੍ਰਧਾਨ ਚੁਣੇ ਗਏ ਸਨ।ਗਿਆਰਾਂ ਸਾਲ ਲਗਾਤਾਰ ਸ਼੍ਰੋਮਣੀ ਗੁਰਦੁਆਰਾਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਜਥੇਦਾਰ ਅਵਤਾਰ ਸਿੰਘ ਮੱਕੜ ਲੁਧਿਆਣਾ ਸ਼ਹਿਰੀ ਅਕਾਲੀ ਜਥੇ ਦੇ ਕਾਰਜਕਾਰੀ ਪ੍ਰਧਾਨ ਰਹੇ ਤੇ ਲੁਧਿਆਣੇ ਦੇ ਪਰਮੁੱਖ ਧਾਰਮਿਕ ਸਥਾਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਦੇ ਮੁੱਢਲੇ ਮੁੱਖ ਸੇਵਾਦਾਰ ਸਨ। ਉਨਾਂ ਦਾ ਅੰਤਿਮ ਸੰਸਕਾਰ 22 ਦਸੰਬਰ ਮਾਡਲ ਟਾਊਨ ਐਕਸਟੈਂਸ਼ਨ ਸ਼ਮਸ਼ਾਨ ਘਾਟ ਲੁਧਿਆਣਾ ਵਿਖੇ ਕੀਤਾ ਜਾਵੇਗਾ।