ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਸੀਨੀਅਰ ਸਕੈੰਡਰੀ ਸਕੂਲ (ਲਡ਼ਕੇ) ਜਵਾਹਰ ਨਗਰ, ਲੁਧਿਆਣਾ ਵਿਖੇ ਤੰਬਾਕੂ ਰਹਿਤ ਦਿਵਸ ਮਨਾਇਆ

Loading

ਲੁਧਿਆਣਾ 31 ਮਈ  (ਸਤ ਪਾਲ  ਸੋਨੀ)  :   ਮਾਨਯੋਗ ਜ਼ਿਲਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਲੁਧਿਆਣਾ ਵੱਲੋਂ ਜਾਰੀ ਹਦਾਇਤਾਂ ਅਤੇ ਸਕੱਤਰ,ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਤੰਬਾਕੂ ਰਹਿਤ ਦਿਵਸ ਦੇ ਮੌਕੇ  ਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਸਰਕਾਰੀ ਸੀਨੀਅਰ ਸਕੈੰਡਰੀ ਸਕੂਲ (ਲਕੇ), ਜਵਾਹਰ ਨਗਰ, ਲੁਧਿਆਣਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਅਥਾਰਟੀ ਵੱਲੋਂ ਸਕੂਲ ਦੇ ਵਿਦਿਆਰਥੀਆਂ  ਨੂੰ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ ਜਾਣਕਾਰੀ ਅਤੇ ਜਾਗਰੂਕ ਕਰਨ ਸਬੰਧੀ ਪੈਨਲ ਐਡਵੋਕੇਟ ਮੈਡਮ ਵੀਨਾ ਭਾਰਦਵਾਜ਼ ਅਤੇ ਸ੍ਰੀ ਬਲਵਿੰਦਰ ਸਿੰਘ, ਪੈਰਾ ਲੀਗਲ ਵੰਲਟੀਅਰ ਵੱਲੋਂ ਵਿਸ਼ੇਸ਼ ਤੌਰ ਤੇ ਨਾਮਜ਼ਦ ਕੀਤਾ ਗਿਆ। ਉਨਾਂ ਵੱਲੋਂ ਤੰਬਾਕੂ ਦਿਵਸ ਦੇ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨੂੰ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲੇ ਨੁਕਸਾਨਾਂ ਸਬੰਧੀ  ਬੜੇ ਹੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਇਸ ਤੰਬਾਕੂ ਰਹਿਤ ਦਿਵਸ ਮਨਾਉਣ ਦੇ ਮਹੱਤਵ ਸਬੰਧੀ ਵੀ ਜਾਣਕਾਰੀ ਦਿੱਤੀ।

ਇਸ ਮੌਕੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ  ਵੱਲੋਂ ਬਣਾਈ ਗਈ ਟੀਮ ਵੱਲੋਂ  ਤੰਬਾਕੂ ਰਹਿਤ ਦਿਵਸ ਦੇ ਬੱਚਿਆਂ ਨੂੰ ਤੰਬਾਕੂ ਦੀ ਵਰਤੋਂ ਨਾਲ ਹੋਣ ਵਾਲਿਆਂ ਬਿਮਾਰੀਆਂ ਬਾਰੇ ਜਾਣਕਾਰੀ  ਦਿੱਤੀ ਅਤੇ ਬੱਚਿਆ ਨੂੰ ਇਹ ਵੀ ਦੱਸਿਆ ਕਿ ਜੇਕਰ ਕੋਈ ਵਿਅਕਤੀ ਤੰਬਾਕੂ ਦੀ ਵਰਤੋਂ ਕਿਸੇ ਵੀ ਰੂਪ ਵਿੱਚ ਕਰ ਰਿਹਾ ਹੈ ਤਾਂ ਉਹ ਆਪਣੇ ਕਦਮ ਮੌਤ ਦੇ ਵੱਲ ਵਧਾ ਰਿਹਾ ਹੈ। ਇਸ ਤੋਂ ਇਲਾਵਾ ਇਸ ਟੀਮ ਵੱਲੋਂ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ਼ ਨੂੰ ਇਹ ਜਾਣਕਾਰੀ ਦਿੱਤੀ ਕਿ ਜੇਕਰ ਕੋਈ ਵੀ ਵਿਅਕਤੀ ਸਕੂਲ ਦੇ 100 ਗਜ਼ ਦੇ ਘੇਰੇ ਵਿੱਚ ਤੰਬਾਕੂ ਵੇਚਦਾ ਹੈ ਤਾਂ ਉਸ ਦੇ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਤੰਬਾਕੂ ਰਹਿਤ ਦਿਵਸ ਦੇ ਮੌਕੇ  ਵੀਨਾ ਭਾਰਦਵਾਜ਼, ਐਡਵੋਕੇਟ,  ਬਲਵਿੰਦਰ ਸਿੰਘ ਪੀ.ਐਲ.ਵੀ. ਤੋਂ ਇਲਾਵਾ ਸਕੂਲ ਦੇ ਪ੍ਰਿੰਸੀਪਲ ਅਤੇ ਸਟਾਫ਼ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

40800cookie-checkਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਰਕਾਰੀ ਸੀਨੀਅਰ ਸਕੈੰਡਰੀ ਸਕੂਲ (ਲਡ਼ਕੇ) ਜਵਾਹਰ ਨਗਰ, ਲੁਧਿਆਣਾ ਵਿਖੇ ਤੰਬਾਕੂ ਰਹਿਤ ਦਿਵਸ ਮਨਾਇਆ
error: Content is protected !!