ਜ਼ਿਲਾ ਚੋਣ ਅਫ਼ਸਰ ਵੱਲੋਂ ਸ਼ੁਰੂਆਤੀ ਪ੍ਰਬੰਧ ਮੁਕੰਮਲ ਕਰਨ ਦੀਆਂ ਹਦਾਇਤਾਂ

Loading

ਆਦਰਸ਼ ਚੋਣ ਜ਼ਾਬਤਾ ਕਿਸੇ ਵੇਲੇ ਵੀ ਸੰਭਵਪ੍ਰਦੀਪ ਕੁਮਾਰ ਅਗਰਵਾਲ

ਲੁਧਿਆਣਾ, 19 ਫਰਵਰੀ ( ਸਤ ਪਾਲ ਸੋਨੀ ) : ਜਿਉਂ-ਜਿਉਂ ਲੋਕ ਸਭਾ ਚੋਣਾਂ ਦਾ ਐਲਾਨ ਨੇੜੇ ਆ ਰਿਹਾ ਹੈ, ਤਿਉਂ-ਤਿਉਂ ਜ਼ਿਲਾ ਪ੍ਰਸਾਸ਼ਨ ਵੱਲੋਂ ਚੋਣਾਂ ਦੀਆਂ ਤਿਆਰੀਆਂ ਵੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸੰਬੰਧੀ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਜ਼ਿਲਾ ਲੁਧਿਆਣਾ ਵਿਖੇ ਪੈਂਦੇ ਸਾਰੇ 14 ਵਿਧਾਨ ਸਭਾ ਹਲਕਿਆਂ ਦੇ ਸਹਾਇਕ ਰਿਟਰਨਿੰਗ ਅਫ਼ਸਰਾਂ ਅਤੇ ਵੱਖ-ਵੱਖ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਗਲਾਡਾ ਦੇ ਮੁੱਖ ਪ੍ਰਸਾਸ਼ਕ  ਪਰਮਿੰਦਰ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵ) ਡਾ. ਸ਼ੇਨਾ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ)  ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ (ਖੰਨਾ)  ਜਸਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ)  ਨੀਰੂ ਕਤਿਆਲ ਗੁਪਤਾ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਦੌਰਾਨ ਅਗਰਵਾਲ ਨੇ ਦੱਸਿਆ ਭਾਰਤੀ ਚੋਣ ਕਮਿਸ਼ਨ ਦੀ ਹਦਾਇਤ ‘ਤੇ ਜ਼ਿਲਾ ਲੁਧਿਆਣਾ ਵਿੱਚ ਵੀ ਆਗਾਮੀ ਲੋਕ ਸਭਾ ਚੋਣਾਂ ਲਈ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ, ਜਿਸ ਹਿਸਾਬ ਨਾਲ ਤਿਆਰੀਆਂ ਨੇ ਜ਼ੋਰ ਫੜਿਆ ਹੈ, ਉਸ ਤੋਂ ਸਪੱਸ਼ਟ ਹੈ ਕਿ ਚੋਣਾਂ ਸੰਬੰਧੀ ਆਦਰਸ਼ ਚੋਣ ਜ਼ਾਬਤਾ ਕਿਸੇ ਵੀ ਵੇਲੇ ਸੰਭਵ ਹੈ। ਜਿਸ ਲਈ ਜ਼ਿਲਾ ਪ੍ਰਸਾਸ਼ਨ ਨੂੰ ਆਪਣੇ ਤੌਰ ‘ਤੇ ਤਿਆਰੀ ਪੂਰੀ ਰੱਖਣੀ ਚਾਹੀਦੀ ਹੈ। ਅਗਰਵਾਲ ਸਹਾਇਕ ਰਿਟਰਨਿੰਗ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਉਹ ਚੋਣ ਸਰਗਰਮੀਆਂ ਨੂੰ ਚਲਾਉਣ ਲਈ ਸੈਕਟਰ ਅਫ਼ਸਰਾਂ ਅਤੇ ਬਲਾਕ ਪੱਧਰੀ ਅਫ਼ਸਰਾਂ ਦੀ ਮੁਕੰਮਲ ਤਾਇਨਾਤੀ ਯਕੀਨੀ ਬਣਾਉਣ। ਇਸੇ ਤਰਾਂ ਇਸ ਸੰਬੰਧੀ ਸਮੁੱਚੀ ਜਾਣਕਾਰੀ ਚੋਣ ਪੋਰਟਲ ‘ਤੇ ਅਪਲੋਡ ਕੀਤੀ ਜਾਵੇ।

ਉਨਾਂ ਕਿਹਾ ਕਿ ਸਹਾਇਕ ਰਿਟਰਨਿੰਗ ਅਧਿਕਾਰੀ ਸਾਰੇ ਚੋਣ ਅਮਲੇ ਨਾਲ ਮੀਟਿੰਗਾਂ ਕਰਨ ਅਤੇ ਸਾਰੇ ਪੋਲਿੰਗ ਸਟੇਸ਼ਨਾਂ ਦਾ ਨਿੱਜੀ ਤੌਰਤੇ ਦੌਰਾ ਕਰਨਾ ਯਕੀਨੀ ਬਣਾਉਣ। ਸੈਕਟਰ ਮੈਪ ਪਹਿਲਾਂ ਹੀ ਤਿਆਰ ਕਰ ਲਏ ਜਾਣ ਤਾਂ ਜੋ ਚੋਣਾਂ ਮੌਕੇ ਇਨਾਂ ਦੀ ਸਹਾਇਤਾ ਲਈ ਜਾ ਸਕੇ। ਇਹ ਸਾਰੇ ਕੰਮ ਮਿਤੀ 20 ਫਰਵਰੀ ਤੱਕ ਮੁਕੰਮਲ ਕਰ ਲਏ ਜਾਣ ਤਾਂ ਜੋ ਇਸ ਸੰਬੰਧੀ ਜ਼ਿਲਾ ਚੋਣ ਅਫ਼ਸਰ ਵੱਲੋਂ ਸਾਂਝੀ ਮੀਟਿੰਗ ਕੀਤੀ ਜਾ ਸਕੇ।  ਅਗਰਵਾਲ ਨੇ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ ਇਸ ਵਾਰ ਘੱਟੋਘੱਟ 10 ਮਾਡਲ ਪੋਲਿੰਗ ਸਟੇਸ਼ਨ ਤਿਆਰ ਕੀਤੇ ਜਾਣਗੇ, ਜਿਨਾਂ ਦੀ ਪਛਾਣ ਕਰ ਲਈ ਜਾਵੇ। ਰਹਿੰਦੇ ਵੋਟਰ ਸ਼ਨਾਖ਼ਤੀ ਕਾਰਡ ਤੁਰੰਤ ਵੰਡ ਦਿੱਤੇ ਜਾਣ। ਅਗਰਵਾਲ ਨੇ ਕਿਹਾ ਕਿ ਉਹ ਚੋਣਾਂ ਦੀਆਂ ਤਿਆਰੀਆਂ ਦੀ ਸਮੁੱਚੀ ਨਿਗਰਾਨੀ ਆਪਣੇ ਪੱਧਰਤੇ ਕਰਨਗੇ। ਉਨਾਂ ਕਿਹਾ ਕਿ ਇਨਾਂ ਚੋਣਾਂ ਵਿੱਚ ਵੱਧ ਤੋਂ ਵੱਧ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਸਵੀਪ ਗਤੀਵਿਧੀਆਂਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇ

35260cookie-checkਜ਼ਿਲਾ ਚੋਣ ਅਫ਼ਸਰ ਵੱਲੋਂ ਸ਼ੁਰੂਆਤੀ ਪ੍ਰਬੰਧ ਮੁਕੰਮਲ ਕਰਨ ਦੀਆਂ ਹਦਾਇਤਾਂ

Leave a Reply

Your email address will not be published. Required fields are marked *

error: Content is protected !!