ਜ਼ਿਲਾ ਪ੍ਰਸਾਸ਼ਨ ਵੱਲੋਂ ਨਿੱਜੀ ਤੇ ਸਰਕਾਰੀ ਸਕੂਲਾਂ ਨੂੰ ਰੂਬੇਲਾ-ਮੀਜ਼ਲ ਮੁਹਿੰਮ ਵਿੱਚ ਵੱਧ ਚਡ਼ ਕੇ ਹਿੱਸਾ ਲੈਣ ਦੀ ਹਦਾਇ

Loading


ਜ਼ਿਲਾ ਲੁਧਿਆਣਾ ਦੇ 12.5 ਲੱਖ ਬੱਚਿਆਂ ਨੂੰ ਦਿੱਤੀ ਜਾਵੇਗੀ ਵੈਕਸੀਨ
ਲੁਧਿਆਣਾ, 6 ਅਪ੍ਰੈੱਲ ( ਸਤ ਪਾਲ ਸੋਨੀ ) :  ਰੂਬੇਲਾ ਅਤੇ ਮੀਜ਼ਲ ਵੈਕਸੀਨ ਮੁਹਿੰਮ ਨੂੰ ਸਫ਼ਲ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀਮਤੀ ਸ਼ੇਨਾ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ (ਵ) ਲੁਧਿਆਣਾ ਨੇ ਸਾਰੇ ਨਿੱਜੀ ਤੇ ਸਰਕਾਰੀ ਸਕੂਲਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਇਸ ਮੁਹਿੰਮ ਵਿਚ ਵੱਧ ਚਡ਼ ਕੇ ਯੋਗਦਾਨ ਪਾਉਣ। ਇਸੇ ਮਹੀਨੇ 23 ਅਪ੍ਰੈੱਲ ਤੋਂ ਸ਼ੁਰੂ ਹੋਣ ਵਾਲੀ ਇਸ ਮੁਹਿੰਮ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਹੈ ਕਿ ਇਸ ਮੁਹਿੰਮ ਵਿੱਚ ਅਪਣਾ ਯੋਗਦਾਨ ਪਾਉਣਾ ਹਰ ਸਕੂਲ ਦਾ ਫਰਜ਼ ਹੈ। ਉਨਾਂ  ਕਿਹਾ ਕਿ ਸਾਰੇ ਸਕੂਲ ਇਹ ਯਕੀਨੀ ਬਣਾਉਣ ਕਿ ਉਨਾਂ  ਦੇ ਸਕੂਲਾਂ ਵਿੱਚ ਪਡ਼ ਰਹੇ ਵਿਦਿਆਰਥੀ ਇਸ ਵੈਕਸੀਨ ਤੋਂ ਵਾਂਝੇ ਨਾ ਰਹਿਣ। ਉਨਾਂ  ਦੱਸਿਆ ਕਿ ਇਸ ਮੁਹਿੰਮ ਤਹਿਤ 12.5 ਲੱਖ ਬੱਚਿਆਂ ਨੂੰ ਵੈਕਸੀਨ ਦਿੱਤੀ ਜਾਵੇਗੀ। ਉਨਾਂ ਇਹ ਵੀ ਕਿਹਾ ਕਿ ਵਿਦਿਆਰਥੀਆਂ ਦੇ ਮਾਪਿਆਂ ਨੂੰ ਇਸ ਮੁਹਿੰਮ ਬਾਰੇ ਜਾਣੂ ਕਰਵਾਇਆ ਜਾਵੇ ਅਤੇ ਉਨਾਂ ਨੂੰ ਵੀ ਇਸ ਮੁਹਿੰਮ ਵਿੱਚ ਹਿੱਸੇਦਾਰ ਬਣਨ ਲਈ ਪ੍ਰੇਰਿਤ ਕੀਤਾ ਜਾਵੇ।
ਇਹ ਮੁਹਿੰਮ 3 ਹਫ਼ਤੇ ਚਲੇਗੀ, ਜਿਸ ਵਿਚੋਂ ਪਹਿਲੇ ਦੋ ਹਫ਼ਤਿਆਂ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਵੈਕਸੀਨ ਦਿੱਤੀ ਜਾਵੇ ਅਤੇ ਇਸ ਤੋਂ ਇਲਾਵਾ ਅਗਲੇ ਹਫ਼ਤੇ ਦੌਰਾਨ ਸਕੂਲ ਨਾ ਜਾਣ ਵਾਲੇ ਬੱਚਿਆਂ ਨੂੰ ਇਸ ਮੁਹਿੰਮ ਤਹਿਤ ਕਵਰ ਕੀਤਾ ਜਾਵੇਗਾ। ਇਸ ਮੁਹਿੰਮ ਤਹਿਤ ਸਾਰੀਆਂ ਵਿਦਿਅਕ ਸੰਸਥਾਵਾਂ ਤੋਂ ਇਲਾਵਾ ਦੂਰ ਦੁਰਾਡੇ ਦੇ ਖੇਤਰਾਂ ਵਿੱਚ ਪਹੁੰਚ ਲਈ ਮੋਬਾਇਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸਾਰੇ ਮੁਢੱਲੇ ਸਿਹਤ ਕੇਂਦਰਾਂ ਤੋਂ ਇਲਾਵਾ ਜਨਤਕ ਥਾਵਾਂ, ਜਿਵੇਂ ਕਿ ਬੱਸ ਸਟੈਂਡ, ਰੇਲਵੇ ਸਟੇਸ਼ਨ ਆਦਿ ‘ਤੇ ਵੀ ਇਸ ਮੁਹਿੰਮ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਮੀਟਿੰਗ ਦੌਰਾਨ ਦੱਸਿਆ ਗਿਆ ਕਿ ਹੁਣ ਤੱਕ ਦੇਸ਼ ਦੇ 13 ਸੂਬਿਆਂ ਵਿੱਚ 7 ਕਰੋਡ਼ ਤੋਂ ਵਧੇਰੇ ਬੱਚਿਆਂ ਨੂੰ ਇਹ ਟੀਕੇ ਸਫ਼ਲਤਾਪੂਰਵਕ ਲਗਾਏ ਜਾ ਚੁੱਕੇ ਹਨ। ਕਿਸੇ ਵੀ ਮਾਮਲੇ ਵਿੱਚ ਕੋਈ ਸਾਈਡ ਇਫੈਕਟ ਸਾਹਮਣੇ ਨਹੀਂ ਆਇਆ ਹੈ। ਵਿਸ਼ਵ ਸਿਹਤ ਸੰਸਥਾ ਦਾ ਟੀਚਾ ਹੈ ਕਿ ਸਾਲ 2020 ਤੱਕ ਰੁਬੈਲਾ ਨੂੰ ਜਡ਼੍ਹੋਂ ਖ਼ਤਮ ਕਰ ਦਿੱਤਾ ਜਾਵੇ ਅਤੇ ਮੀਜ਼ਲ ਨੂੰ ਕੰਟਰੋਲ ਕੀਤਾ ਜਾਵੇ।
ਮੀਟਿੰਗ ਦੌਰਾਨ ਸਿਵਲ ਸਰਜਨ ਡਾ. ਪਰਵਿੰਦਰਪਾਲ ਸਿੰਘ ਸਿੱਧੂ, ਵਿਸ਼ਵ ਸਿਹਤ ਸੰਸਥਾ ਦੇ ਐੱਸ. ਐੱਮ. ਓ. ਡਾ. ਗਗਨ ਸ਼ਰਮਾ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਜਸਬੀਰ ਸਿੰਘ, ਜਿਲਾ ਲੋਕ ਸੰਪਰਕ ਅਫਸਰ ਪ੍ਰਭਦੀਪ ਸਿੰਘ ਨੱਥੋਵਾਲ, ਵੱਡੀ ਗਿਣਤੀ ਵਿੱਚ ਅਧਿਕਾਰੀ ਕਰਮਚਾਰੀ ਅਤੇ ਸਕੂਲਾਂ ਦੇ ਨੁਮਾਇੰਦੇ ਹਾਜ਼ਰ ਸਨ।

15820cookie-checkਜ਼ਿਲਾ ਪ੍ਰਸਾਸ਼ਨ ਵੱਲੋਂ ਨਿੱਜੀ ਤੇ ਸਰਕਾਰੀ ਸਕੂਲਾਂ ਨੂੰ ਰੂਬੇਲਾ-ਮੀਜ਼ਲ ਮੁਹਿੰਮ ਵਿੱਚ ਵੱਧ ਚਡ਼ ਕੇ ਹਿੱਸਾ ਲੈਣ ਦੀ ਹਦਾਇ

Leave a Reply

Your email address will not be published. Required fields are marked *

error: Content is protected !!