![]()

ਸਕੂਲ ਪ੍ਰਬੰਧਕ ਹੁਕਮਾਂ ਦੀ ਪਾਲਣਾ ਕਰਨ-ਡਿਪਟੀ ਕਮਿਸ਼ਨਰ
ਲੁਧਿਆਣਾ, 3 ਜਨਵਰੀ ( ਸਤ ਪਾਲ ਸੋਨੀ ) : ਪੰਜਾਬ ਵਿੱਚ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਸਿੱਖਿਆ ਵਿਭਾਗ ਨੇ ਰਾਜ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਤੇ ਮਾਨਤਾ ਪ੍ਰਾਪਤ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਤਬਦੀਲ ਕਰਨ ਦਾ ਫੈਸਲਾ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੱਚਿਆਂ ਨੂੰ ਸੰਘਣੀ ਧੁੰਦ ਤੇ ਸਰਦੀ ਤੋਂ ਬਚਾਉਣ ਲਈ ਤੁਰੰਤ ਪ੍ਰਭਾਵ ਨਾਲ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਕੀਤਾ ਗਿਆ ਹੈ।ਨਵੇਂ ਸਮੇਂ ਮੁਤਾਬਕ ਹੁਣ ਸਾਰੇ ਪ੍ਰਾਇਮਰੀ ਸਕੂਲ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਲੱਗਣਗੇ, ਜਦੋਂ ਕਿ ਸਾਰੇ ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦਾ ਸਮਾਂ ਸਵੇਰੇ 10 ਤੋਂ ਸ਼ਾਮੀਂ 4:15 ਤੱਕ ਕੀਤਾ ਗਿਆ ਹੈ। ਇਹ ਹੁਕਮ ਅਗਲੇ ਆਦੇਸ਼ਾਂ ਤੱਕ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਅਗਰਵਾਲ ਨੇ ਜ਼ਿਲਾ ਸਿੱਖਿਆ ਅਧਿਕਾਰੀਆਂ ਅਤੇ ਹੋਰ ਸਕੂਲ ਪ੍ਰਬੰਧਕਾਂ ਨੂੰ ਹੁਕਮਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ।