![]()

ਸੰਦੌਡ਼, 7 ਸਤੰਬਰ (ਹਰਮਿੰਦਰ ਸਿੰਘ ਭੱਟ ): ਥਾਣਾ ਸੰਦੌਡ਼ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲਦੇ ਹੋਏ ਸਬ ਇੰਸਪੈਕਟਰ ਪਵਿੱਤਰ ਸਿੰਘ ਨੇ ਅੱਜ ਥਾਣਾ ਸੰਦੌਡ਼ ਵਿਖੇ ਇਲਾਕੇ ਦੇ ਮੋਹਤਬਰਾਂ ਦੇ ਨਾਲ ਮੀਟਿੰਗ ਕਰਕੇ ਉਨਾਂ ਤੋਂ ਸਹਿਯੋਗ ਦੀ ਅਪੀਲ ਕੀਤੀ ਤਾਂ ਕਿ ਇਲਾਕੇ ਅੰਦਰ ਕੋਈ ਵੀ ਸਮਾਜ ਵਿਰੋਧੀ ਅਨਸਰ ਸਿਰ ਨਾ ਚੁੱਕ ਸਕੇ। ਸ੍ਰੀ ਪਵਿੱਤਰ ਸਿੰਘ ਨੇ ਕਿਹਾ ਕਿ ਭਾਵੇਂ ਕਿ ਇਲਾਕੇ ਅੰਦਰ ਪੂਰੀ ਤਰਾਂ ਅਮਨ ਕਾਨੂੰਨ ਅਤੇ ਸਾਂਤੀ ਬਣੀ ਹੋਈ ਹੈ ਪਰ ਫਿਰ ਵੀ ਪੁਲੀਸ ਦਾ ਫਰਜ ਹੈ ਕਿ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ ਇਸ ਲਈ ਪੁਲੀਸ ਨੂੰ ਲੋਕਾਂ ਦੇ ਸਹਿਯੋਗ ਦੀ ਲੋਡ਼ ਹੈ ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਪੁਲੀਸ ਵੀ ਕੁੱਝ ਨਹੀਂ ਕਰ ਸਕਦੀ।ਉਨਾਂ ਕਿਹਾ ਕਿ ਇਲਾਕੇ ਅੰਦਰ ਪੁਲੀਸ ਵੱਲੋਂ ਨਿਰੰਤਰ ਗਸਤ ਕੀਤੀ ਜਾਂਦੀ ਹੈ ਜਿਸ ਨਾਲ ਸਮਾਜ ਵਿਰੋਧੀ ਅਨਸਰਾਂ ਵਿਚ ਖੌਫ ਰਹਿੰਦਾ ਹੈ।ਉਨਾਂ ਕਿਹਾ ਕਿ ਇਲਾਕੇ ਅੰਦਰ ਕਿਸੇ ਵੀ ਨਸ਼ਾ ਤਸਕਰ ਨੂੰ ਬਖਸਿਆ ਨਹੀਂ ਜਾਵੇਗਾ।ਉਨਾਂ ਹਾਜ਼ਰ ਲੋਕਾਂ ਨੂੰ ਅਪੀਲ ਕੀਤੀ ਕਿ ਇਕ ਕਿਸੇ ਵੀ ਸਮਾਜ ਵਿਰੋਧੀ ਅਨਸਰ ਦੀ ਸਿਫਾਰਿਸ਼ ਨਾ ਕੀਤੀ ਜਾਵੇ ਬਲਕਿ ਆਮ ਜਨਤਾ ਨੂੰ ਪੁਲੀਸ ਵੱਲੋਂ ਇਨਸਾਫ ਦਿੱਤਾ ਜਾਵੇਗਾ।ਇਸ ਮੌਕੇ ਕੁਲਵਿੰਦਰ ਸਿੰਘ ਝਨੇਰ ਬਲਾਕ ਪ੍ਰਧਾਨ ਕਾਂਗਰਸ ਕਮੇਟੀ, ਅਕਾਲੀ ਦਲ ਦੇ ਸਰਕਲ ਸੰਦੌਡ਼ ਦੇ ਪ੍ਰਧਾਨ ਤਰਲੋਚਨ ਸਿੰਘ ਧਲੇਰ ਕਲਾਂ, ਸਰਪੰਚ ਇਕਬਾਲ ਸਿੰਘ ਜਾਤੀਵਾਲ, ਏਐਸਆਈ ਰਘਵੀਰ ਸਿੰਘ, ਏਐਸ਼ਆਈ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।