ਧਾਰਾ 370 ਨੂੰ ਖਤਮ ਕਰਨ ਨਾਲ ਵਪਾਰੀਆਂ ਨੂੰ ਹੋਵੇਗਾ ਫਾਇਦਾ- ਗੁਰਦੀਪ ਗੋਸ਼ਾ

Loading

ਲੁਧਿਆਣਾ, 5 ਅਗਸਤ ((ਸਤ ਪਾਲ  ਸੋਨੀ) : ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਉੱਘੇ ਕਾਰੋਬਾਰੀ ਗੁਰਦੀਪ ਸਿੰਘ ਗੋਸ਼ਾ ਨੇ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਧਾਰਾ 370 ਅਤੇ 35 ਨੂੰ ਖਤਮ ਕਰਨ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਇਤਿਹਾਸਕ ਫੈਸਲਾ ਕਰਾਰ ਦਿੱਤਾ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਇਹ ਫੈਸਲਾ ਜੰਮੂ ਕਸ਼ਮੀਰ ਦੇ ਵਸਨੀਕਾਂ ਅਤੇ ਭਾਰਤ ਦੇ  ਵਪਾਰੀਆਂ ਲਈ ਲਾਭਕਾਰੀ ਹੋਵੇਗਾਗੁਰਦੀਪ ਸਿੰਘ ਗੋਸ਼ਾ ਨੇ ਪਾਰਟੀ ਵਰਕਰਾਂ ਦੀ ਮੀਟਿੰਗ ਦੌਰਾਨ ਆਪਣੇ ਵਿਚਾਰ ਪ੍ਰਗਟ ਕੀਤੇ ਉਨ੍ਹਾਂ ਨੇ ਯੂਥ ਅਕਾਲੀ ਦਲ ਦੇ ਲੀਗਲ ਵਿੰਗ ਦੇ ਮੈਂਬਰ ਲਈ ਐਡਵੋਕੇਟ ਲਵਲੀਨ ਸਿੰਘ ਨੂੰ ਨਿਯੁਕਤੀ ਪੱਤਰ ਵੀ ਸੌਂਪਿਆ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਪਹਿਲਾਂ ਜੰਮੂਕਸ਼ਮੀਰ ਦੀ ਆਰਥਿਕਤਾ ਸੈਰਸਪਾਟਾ ਉੱਤੇ ਨਿਰਭਰ ਸੀ ਪਰ ਹੁਣ ਰਾਜ ਉਦਯੋਗਿਕ ਵਿਕਾਸ ਅਤੇ ਵਪਾਰ ਤੋਂ ਕਮਾਈ ਕਰ ਸਕਦਾ ਹੈ ਗੁਰਦੀਪ ਗੋਸ਼ਾ ਨੇ ਕਿਹਾ ਕਿ ਪੰਜਾਬ ਸਮੇਤ ਪੂਰੇ ਭਾਰਤ ਵਿੱਚ ਵਪਾਰੀਆਂ ਨੂੰ ਹੌਜ਼ਰੀ ਅਤੇ ਹੋਰ ਵਸਤਾਂ ਦੀ ਸਪਲਾਈ ਨਾਲ ਲਾਭ ਮਿਲੇਗਾ

ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਜੰਮੂਕਸ਼ਮੀਰ ਵਿੱਚ ਵਪਾਰ ਲਈ ਬਹੁਤ ਸਾਰੀਆਂ ਸੰਭਾਵਨਾਵਾਂ ਹਨ ਅਤੇ ਹੁਣ ਕਸ਼ਮੀਰ ਵਾਸੀਆਂ ਨੂੰ ਨੌਕਰੀ ਅਤੇ ਕਾਰੋਬਾਰ ਦੇ ਮੌਕੇ ਮਿਲਣਗੇ ਅਤੇ ਵਪਾਰ ਵਿੱਚ ਵਾਧਾ ਹੋਵੇਗਾ ਗੁਰਦੀਪ ਸਿੰਘ ਗੋਸ਼ਾ ਨੇ ਦੱਸਿਆ ਕਿ ਲੁਧਿਆਣਾ ਤੋਂ, ਹੌਜ਼ਰੀ ਦੀਆਂ ਵਸਤਾਂ , ਸਾਈਕਲ ਅਤੇ ਹੋਰ ਵਸਤਾਂ ਭਾਰਤ ਅਤੇ ਹੋਰ ਦੇਸ਼ਾਂ ਵਿੱਚ ਭੇਜੀਆਂ ਜਾਂਦੀਆਂ ਸਨ ਅਤੇ ਹੁਣ ਕਸ਼ਮੀਰ ਲਈ ਵੀ ਦਰਾਮਦ ਅਤੇ ਨਿਰਯਾਤ ਦਾ ਰਾਹ ਖੋਲ੍ਹ ਦਿੱਤਾ ਗਿਆ ਹੈਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਹਰੇਕ ਭਾਰਤੀ ਮਾਣ ਮਹਿਸੂਸ ਕਰ ਰਿਹਾ ਹੈ ਅਤੇ ਇਤਿਹਾਸਕ ਫੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦਾ ਹੈ ਮੀਟਿੰਗ ਦੌਰਾਨ ਮਨਪ੍ਰੀਤ ਸਿੰਘ, ਮਨਿੰਦਰ ਸਿੰਘ, ਗੁਰਜੀਤ ਸਿੰਘ ਅਤੇ ਰਾਜੇਸ਼ ਕੁਮਾਰ ਹਾਜ਼ਰ ਸਨ

44630cookie-checkਧਾਰਾ 370 ਨੂੰ ਖਤਮ ਕਰਨ ਨਾਲ ਵਪਾਰੀਆਂ ਨੂੰ ਹੋਵੇਗਾ ਫਾਇਦਾ- ਗੁਰਦੀਪ ਗੋਸ਼ਾ
error: Content is protected !!