![]()

ਜੋਧਾਂ 10 ਜੁਲਾਈ ( ਸਤ ਪਾਲ ਸੋਨੀ ) : ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀ ਪਿੰਡ ਪਮਾਲੀ ਅਤੇ ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ (ਰਜਿ:) ਵੱਲੋ ਇਲਾਕੇ ਦੀਆਂ ਸਮੂਹ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਦੋ ਰੋਜਾ ਧਾਰਮਿਕ ਦੀਵਾਨ ਨੇਡ਼ੇ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਜੀ ਪਿੰਡ ਪਮਾਲੀ ਵਿਖੇ 13 ਜੁਲਾਈ ਅਤੇ 14 ਜੁਲਾਈ ਨੂੰ ਸ਼ਾਮ 7 ਵਜੇ ਤੋ 10 ਵਜੇ ਤੱਕ ਧੰਨ ਧੰਨ ਸਾਹਿਬ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਜਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਗੋਲੂ ਪਮਾਲੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਗੁਰਮੁਖ ਸਿੰਘ ਬੁਢੇਲ ਨੇ ਦੱਸਿਆਂ ਇਨਾਂ ਧਾਰਮਿਕ ਦੀਵਾਨਾਂ ਦੇ ਦੋਨੋ ਦਿਨ ਸ੍ਰੀ ਗੁਰੂ ਰਵਿਦਾਸ ਇਤਿਹਾਸਿਕ ਧਰਮ ਅਸਥਾਨ ਸ਼੍ਰੀ ਖੁਰਾਲਗਡ਼ ਸਾਹਿਬ ਦੇ ਮੁੱਖ ਸੇਵਾਦਾਰ ਉਘੇ ਕਥਾਵਾਚਕ ਡਾ ਕੇਵਲ ਸਿੰਘ ਅਤੇ ਭਾਈ ਬਲਰਾਮ ਸਿੰਘ ਜੀ ਖਾਲਸਾ ਮੁੱਖ ਪ੍ਰਚਾਰਕ ਤੱਪ ਅਸਥਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਿਕ ਧਰਮ ਅਸਥਾਨ ਸ਼੍ਰੀ ਖੁਰਾਲਗਡ਼ ਸਾਹਿਬ ਵਾਲੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਇਤਿਹਾਸ ਤੋ ਸੰਗਤਾਂ ਨੂੰ ਜਾਣੂ ਕਰਵਾਉਣਗੇ।