ਪਾਣੀ ਬਚਾਉਣਾ ਸਮੇਂ ਦੀ ਮੁੱਖ ਲੋੜ-ਵਿਧਾਇਕ ਅਮਰੀਕ ਸਿੰਘ ਢਿੱਲੋਂ

Loading

ਮੀਹਾਂ ਦੇ ਪਾਣੀ ਨੂੰ ਸੰਭਾਲ ਕੇ ਕੀਤਾ ਜਾ ਸਕਦਾ ਹੈ ਪਾਣੀ ਦੇ ਪੱਧਰ ਵਿੱਚ ਸੁਧਾਰ-ਡਿਪਟੀ ਕਮਿਸ਼ਨਰ

 

ਸਮਰਾਲਾ/ਲੁਧਿਆਣਾ, 3 ਸਤੰਬਰ ( ਸਤ ਪਾਲ  ਸੋਨੀ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਵੱਲੋਂ ਲੁਧਿਆਣਾ ਜਿਲੇ ਦੇ ਕਿਸਾਨਾਂ ਲਈ ਜਲ ਸ਼ਕਤੀ ਅਭਿਯਾਨ ਤਹਿਤ ਕਿਸਾਨ ਮੇਲਾ ਕਰਵਾਇਆ ਗਿਆ, ਜਿਸ ਦਾ ਉਦਘਾਟਨ  ਅਮਰੀਕ ਸਿੰਘ ਢਿੱਲੋਂ, ਐਮ ਐਲ ਏ ਹਲਕਾ ਸਮਰਾਲਾ ਵੱਲੋਂ ਕੀਤਾ ਗਿਆ । ਇਸ ਮੇਲੇ ਦੌਰਾਨ ਪ੍ਰਦੀਪ ਕੁਮਾਰ ਅਗਰਵਾਲ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕੀਤੀ ।

ਇਸ ਮੌਕੇ ਬੋਲਦਿਆਂ ਅਮਰੀਕ ਸਿੰਘ ਢਿੱਲੋਂ ਨੇ ਜਿੱਥੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸ਼ਲਾਘਾ ਕੀਤੀ ਉੱਥੇ ਨਾਲ ਹੀ ਉਨਾਂ ਕਿਸਾਨਾਂ ਨੂੰ ਅਤੇ ਹੋਰ ਸ਼ਹਿਰ ਨਿਵਾਸੀਆਂ ਨੂੰ ਚੰਗੇ ਭਵਿੱਖ ਲਈ ਪਾਣੀ ਬਚਾਉਣ ਦੀਆਂ ਤਕਨੀਕਾਂ ਅਪਨਾਉਣ ‘ਤੇ ਜੋਰ ਦਿੱਤਾ । ਉਨਾਂ ਦਿਨ-ਬ-ਦਿਨ ਡਿੱਗ ਰਹੇ ਪਾਣੀ ਦੇ ਪੱਧਰ ‘ਤੇ ਚਿੰਤਾ ਵਿਅਕਤ ਕਰਦੇ ਹੋਏ ਕਿਹਾ ਕਿ ਜੇ ਇਸੇ ਰਫਤਾਰ ਨਾਲ ਅਸੀਂ ਧਰਤੀ ਹੇਠਲਾ ਪਾਣੀ ਕੱਢਦੇ ਰਹੇ ਤਾਂ ਆਉਣ ਵਾਲੀਆਂ ਪੀੜੀਆਂ ਪੀਣ ਵਾਲੇ ਪਾਣੀ ਨੂੰ ਵੀ ਤਰਸ ਸਕਦੀਆਂ ਹਨ ।

ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਅਗਰਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਤੇਜ਼ੀ ਨਾਲ ਅਤੇ ਲਗਾਤਾਰ ਡਿੱਗ ਰਹੇ ਪੱਧਰ ਨੂੰ ਦੇਖਦਿਆਂ ਹੋਇਆਂ ਜਲ ਸ਼ਕਤੀ ਅਭਿਯਾਨ ਨੂੰ ਜਨ ਅੰਦੋਲਨ ਦੇ ਤੌਰ ‘ਤੇ ਚਲਾਇਆ ਜਾ ਰਿਹਾ ਹੈ । ਉਨਾਂ ਦੱਸਿਆ ਕਿ ਜਿਲਾ ਪ੍ਰਸ਼ਾਸਨ ਵੱਲੋਂ ਜਿੱਥੇ ਆਮ ਲੋਕਾਂ ਅਤੇ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਇਸ ਅਭਿਯਾਨ ਤਹਿਤ ਪਾਣੀ ਦੇ ਪੱਧਰ ਵਿੱਚ ਸੁਧਾਰ ਲਿਆਉਣ ਲਈ ਵਿਆਪਕ ਯੋਜਨਾ ਵੀ ਉਲੀਕਣ ਦੀ ਲੋੜ ਹੈ । ਉਨਾਂ ਨੇ ਇਸ ਲਈ ਆਮ ਲੋਕਾਂ ਨੂੰ ਇਸ ਮੁਹਿੰਮ ਨਾਲ ਜੁੜਣ ਦੀ ਅਪੀਲ ਵੀ ਕੀਤੀ ਅਤੇ ਮੀਹਾਂ ਦੇ ਪਾਣੀਆਂ ਨੂੰ ਇੱਕਠਾ ਕਰਕੇ ਸਹੀ ਢੰਗ ਨਾਲ ਧਰਤੀ ਹੇਠ ਰਿਚਾਰਜ ਕਰਨ ਦੀਆਂ ਵਿਧੀਆਂ ਅਪਨਾਉਣ ਤੇ ਜੋਰ ਦਿੱਤਾ ।

ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਦੇ ਸਹਾਇਕ ਨਿਰਦੇਸ਼ਕ ਡਾ ਐਸ ਸੀ ਸ਼ਰਮਾ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਤੋਂ ਜਾਣੂ ਕਰਵਾਇਆ । ਇਸ ਪ੍ਰੌਗ੍ਰਾਮ ਦੌਰਾਨ ਲੱਗਭੱਗ 1000 ਦੇ ਕਰੀਬ ਕਿਸਾਨ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ । ਇਸ ਮੇਲੇ ਦੌਰਾਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਆਏ ਹੋਏ ਵਿਸ਼ਾ ਮਾਹਿਰਾਂ ਨੇ ਵੀ ਕਿਸਾਨਾਂ ਨੂੰ ਸਾਉਣੀ ਦੀ ਫਸਲ ਦੌਰਾਨ ਕੀੜੇ ਅਤੇ ਬਿਮਾਰੀਆਂ ਦੀ ਰੋਕਥਾਮ ਦੇ ਢੰਗਾਂ ਤੋਂ ਜਾਣੂ ਕਰਵਾਇਆਂ ਅਤੇ ਉਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ । ਮੇਲੇ ਦੌਰਾਨ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਕਿਸਾਨਾਂ ਲਈ ਖਿੱਚ ਦਾ ਕੇਂਦਰ ਰਹੀਆਂ ।

ਇਸ ਮੌਕੇ ਜਿਲੇ ਦੇ ਮੁਖ ਖੇਤੀਬਾੜੀ ਅਫਸਰ ਡਾ ਬਲਦੇਵ ਸਿੰਘ ਨੇ ਕਿਸਾਨਾਂ ਨੂੰ ਸ਼੍ਰੀ ਗੁਰੁ ਨਾਨਕ ਦੇਵੀ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਫਸਲਾਂ ਦੇ ਨਾੜ ਨੂੰ ਨਾ ਸਾੜਨ ਦੀ ਅਪੀਲ ਵੀ ਕੀਤੀ । ਇਸ ਪ੍ਰੋਗ੍ਰਾਮ ਦੌਰਾਨ ਹਲਕਾ ਵਿਧਾਇਕ  ਅਮਰੀਕ ਸਿੰਘ ਢਿੱਲੋਂ ਵੱਲੋਂ ਵੱਖ-ਵੱਖ ਸਮਾਜ ਭਲਾਈ ਸੰਸਾਥਾਵਾਂ , ਕਲੱਬਾਂ ਅਤੇ ਸਮੂੰਹਾਂ ਨੂੰ ਵਾਤਾਵਰਣ ਬਚਾਉਣ ਵਿੱਚ ਪਾਏ ਯੋਗਦਾਨ ਨੂੰ ਦੇਖਦਿਆਂ ਹੋਇਆਂ ਪ੍ਰਸ਼ੰਸਾ ਪੱਤਰ ਵੀ ਵੰਡੇ ਗਏ ।

46060cookie-checkਪਾਣੀ ਬਚਾਉਣਾ ਸਮੇਂ ਦੀ ਮੁੱਖ ਲੋੜ-ਵਿਧਾਇਕ ਅਮਰੀਕ ਸਿੰਘ ਢਿੱਲੋਂ
error: Content is protected !!