ਪੰਜਾਬ ਵਿਜੀਲੈਂਸ ਬਿਊਰੋ ਲੁਧਿਆਣਾ ਵੱਲੋਂ ਪਮਾਲ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਤਹਿਤ ਸੈਮੀਨਾਰ ਆਯੋਜਿਤ

Loading

ਪਮਾਲ (ਲੁਧਿਆਣਾ), 1 ਨਵੰਬਰ ( ਸਤ ਪਾਲ ਸੋਨੀ ) :  ਪੰਜਾਬ ਸਰਕਾਰ ਦੇ ਵਿਭਾਗਾਂ ਦੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਅਤੇ ਆਮ ਲੋਕਾਂ ਨੂੰ ਉਨਾਂ ਦੇ ਅਧਿਕਾਰਾਂ ਅਤੇ ਕਰਤੱਵਾਂ ਤੋਂ ਜਾਣੂ ਕਰਵਾਉਣ ਲਈ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਗਈ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਆਰਥਿਕ ਅਪਰਾਧ ਸਾਖਾ ਪੰਜਾਬ ਵਿਜੀਲੈਂਸ ਬਿਊਰੋ ਲੁਧਿਆਣਾ ਵੱਲੋਂ ਪਿੰਡ ਪਮਾਲ ਵਿਖੇ ਵਿਸ਼ੇਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸੀਨੀਅਰ ਕਾਂਗਰਸੀ ਆਗੂ ਡਾ. ਕਰਨ ਵਡ਼ਿੰਗ ਅਤੇ ਬਲਜਿੰਦਰ ਸਿੰਘ ਮਲਕਪੁਰ ਪ੍ਰਧਾਨ ਜਾਟ ਮਹਾਂ ਸਭਾ ਹਲਕਾ ਦਾਖਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਇਸ ਸਮੇਂ ਵਿਜੀਲੈਂਸ ਬਿਊਰੋ ਲੁਧਿਆਣਾ ਵੱਲੋ ਇੰਸਪੈਕਟਰ ਰਜਿੰਦਰ ਕੁਮਾਰ, ਇੰਸਪੈਕਟਰ ਪ੍ਰਦੀਪ ਸਿੰਘ, ਏ ਐਸ ਆਈ ਜਗਰੂਪ ਸਿੰਘ ਆਦਿ ਨੇ ਹਾਜ਼ਰੀਨ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਕਿਸੇ ਵੀ ਵਿਭਾਗਾਂ ਵਿੱਚ ਜਦੋਂ ਕੋਈ ਕਰਮਚਾਰੀ ਜਾਂ ਅਧਿਕਾਰੀ ਕੰਮ ਕਰਵਾਉਣ ਦੇ ਬਦਲੇ ਪੈਸੇ ਦੀ ਮੰਗ ਕਰਦਾ ਹੈ ਤਾਂ ਮਾਮਲੇ ਨੂੰ ਵਿਜੀਲੈਂਸ ਬਿਊਰੋ ਦੇ ਧਿਆਨ ਵਿੱਚ ਲਿਆਉਣ ਲਈ ਕਿਸ ਤਰਾਂ  ਆਪਣੇ ਅਧਿਕਾਰਾਂ ਦੀ ਵਰਤੋਂ ਕਰਨੀ ਹੈ।
ਉਨਾਂ ਕਿਹਾ ਕਿ ਜੇਕਰ ਕੋਈ ਸਰਕਾਰੀ ਅਧਿਕਾਰੀ, ਕਰਮਚਾਰੀ ਜਾਂ ਏਜੰਟ ਕੰਮ ਕਰਵਾਉਣ ਦੇ ਬਦਲੇ ਪੈਸੇ ਦੀ ਮੰਗ ਕਰਦਾ ਹੈ। ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕਰਦਾ ਹੈ। ਜੇਕਰ ਕੋਈ ਸਰਕਾਰੀ ਅਧਿਕਾਰੀ ਆਪਣੇ ਆਪ ਨੂੰ ਫਾਇਦਾ ਪਹੁੰਚਾਉਣ ਲਈ ਸਰਕਾਰੀ ਕੰਮਾਂ ਵਿੱਚ ਘਪਲੇਬਾਜ਼ੀ ਕਰਦਾ ਹੈ, ਤਾਂ ਤੁਰੰਤ ਵਿਜੀਲੈਂਸ ਬਿਊਰੋ ਲੁਧਿਆਣਾ ਦੇ ਧਿਆਨ ਵਿੱਚ ਲਿਆਉਣ ਤਾਂ ਕਿ ਭ੍ਰਿਸ਼ਟਾਚਾਰ ਨੂੰ ਠੱਲ ਪਾਈ ਜਾ ਸਕੇ। ਇਸ ਸਮੇਂ ਡਾ. ਕਰਨ ਵਡ਼ਿੰਗ ਨੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਅਸੀਂ ਸੱਚੇ ਮਨੋਂ ਭ੍ਰਿਸ਼ਟਾਚਾਰ ਦਾ ਖਾਤਮਾ ਚਾਹੁੰਦੇ ਹਾਂ ਤਾਂ ਸਾਨੂੰ ਹਰ ਉਹ ਗੱਲ ਵਿਜੀਲੈਂਸ ਬਿਊਰੋ ਦੇ ਧਿਆਨ ਵਿੱਚ ਲਿਆਉਣੀ ਚਾਹੀਦੀ ਹੈ, ਜਿਸ ਨਾਲ ਭ੍ਰਿਸ਼ਟਾਚਾਰ ਨੂੰ ਠੱਲ ਪੈ ਸਕੇ। ਇਸ ਸਮੇਂ ਪਿਆਰਾ ਸਿੰਘ ਪੰਚ ਪਮਾਲ, ਸਵਰਨ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਆਡ਼ਤੀ ਜਗਦੀਸ ਸਿੰਘ ਜੱਗੀ ਪਮਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਨਾਮਵਾਰ ਸਖ਼ਸ਼ੀਅਤਾਂ ਹਾਜ਼ਰ ਸਨ।

7200cookie-checkਪੰਜਾਬ ਵਿਜੀਲੈਂਸ ਬਿਊਰੋ ਲੁਧਿਆਣਾ ਵੱਲੋਂ ਪਮਾਲ ਵਿਖੇ ਭ੍ਰਿਸ਼ਟਾਚਾਰ ਵਿਰੋਧੀ ਜਾਗਰੂਕਤਾ ਮੁਹਿੰਮ ਦੇ ਤਹਿਤ ਸੈਮੀਨਾਰ ਆਯੋਜਿਤ

Leave a Reply

Your email address will not be published. Required fields are marked *

error: Content is protected !!