ਪੰਜਾਬ ਵਿਧਾਨ ਸਭਾ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਸੰਬੰਧੀ ਸਮਾਗਮ ਵਿੱਚ ਕੀਤੀ ਸ਼ਿਰਕਤ

Loading

ਵਿਧਾਇਕ ਐੱਚ. ਐੱਸ. ਫੂਲਕਾ ਦੇ ਅਸਤੀਫੇਤੇ ਹਾਲੇ ਵਿਚਾਰ ਨਹੀਂ ਕੀਤਾਸਪੀਕਰ

ਲੁਧਿਆਣਾ, 16 ਅਕਤੂਬਰ ( ਸਤ ਪਾਲ ਸੋਨੀ ) ਪੰਜਾਬ ਵਿਧਾਨ ਸਭਾ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਕਿਹਾ ਹੈ ਕਿ ਉਨ੍ਨਾਂ ਨੇ ਵਿਧਾਨ ਸਭਾ ਹਲਕਾ ਦਾਖਾ ਦੇ ਵਿਧਾਇਕ ਐੱਚ. ਐੱਸ. ਫੂਲਕਾ ਦੇ ਅਸਤੀਫੇ ‘ਤੇ ਹਾਲੇ ਵਿਚਾਰ ਨਹੀਂ ਕੀਤਾ ਹੈ।ਮਨਜ਼ੂਰੀ ਤੋਂ ਪਹਿਲਾਂ ਅਸਤੀਫੇ ਨੂੰ ਚੰਗੀ ਤਰਾਂ ਵਾਚਿਆ ਜਾਵੇਗਾਉਹ ਅੱਜ ਪਿੰਡ ਰਕਬਾ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਉਸਾਰੀ ਯਾਦਗਾਰ ਵਿਖੇ ਜਨਮ ਦਿਵਸ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਹੋਏ ਸਨਇਸ ਮੌਕੇ ਪੱਤਰਕਾਰਾਂ ਨਾਲ ਗੈਰਰਸਮੀ ਗੱਲਬਾਤ ਕਰਦਿਆਂ ਰਾਣਾ ਕੇ. ਪੀ. ਸਿੰਘ ਨੇ ਕਿਹਾ ਕਿ ਵਿਧਾਇਕ ਫੂਲਕਾ ਦਾ ਅਸਤੀਫ਼ਾ ਉਨਾਂ ਕੋਲ ਪਹੁੰਚ ਗਿਆ ਹੈ, ਜਿਸਤੇ ਹਾਲੇ ਵਿਚਾਰ ਨਹੀਂ ਕੀਤਾ ਗਿਆ ਹੈਇਸ ਨੂੰ ਮਨਜ਼ੂਰ ਕਰਨ ਤੋਂ ਪਹਿਲਾਂ ਉਹ ਅਸਤੀਫ਼ੇ ਨੂੰ ਤਕਨੀਕੀ ਤੌਰਤੇ ਵਾਚਣਗੇ ਕਿ ਇਹ ਮਨਜੂਰ ਕੀਤਾ ਜਾਣਾ ਚਾਹੀਦਾ ਹੈ ਜਾਂ ਨਹੀਂਉਨਾਂ ਕਿਹਾ ਕਿ ਇਹ ਸਪੀਕਰ ਦਾ ਅਧਿਕਾਰ ਹੈ ਕਿ ਉਹ ਕਿਸੇ ਦਾ ਅਸਤੀਫਾ ਸਵੀਕਾਰ ਜਾਂ ਅਸਵੀਕਾਰ ਕਰਨ ਤੋਂ ਪਹਿਲਾਂ ਉਸ ਬਾਰੇ ਸਾਰੇ ਪੱਖਾਂ ਨੂੰ ਘੋਖ ਲਵੇਉਨਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲਤੇ ਕਥਿਤ ਹਮਲੇ ਦੀ ਸਾਜਿਸ਼ ਦੀ ਨਿਖੇਧੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਉਹ ਨਿੱਜੀ ਤੌਰਤੇ ਕਿਸੇ ਵੀ ਹਿੰਸਕ ਕਾਰਵਾਈ ਦਾ ਵਿਰੋਧ ਕਰਦੇ ਹਨ

ਬਾਬਾ ਬੰਦਾ ਸਿੰਘ ਬਹਾਦਰ ਬਾਰੇ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਇਤਿਹਾਸ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਨੂੰ ਇੱਕ ਜਰਨੈਲ ਅਤੇ ਸਿੱਖ ਰਾਜ ਦੇ ਪਹਿਲੇ ਸੰਸਥਾਪਕ ਵਜੋਂ ਜਾਣਿਆ ਜਾਂਦਾ ਹੈਬਿਨਾਂ ਸ਼ੱਕ ਉਨਾਂ ਸੂਰਬੀਰਤਾ ਅਤੇ ਲਾਸਾਨੀ ਕੁਰਬਾਨੀ ਦੀ ਕੋਈ ਹੋਰ ਮਿਸਾਲ ਨਹੀਂ ਮਿਲਦੀਉਨਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਲੋਕ ਉਨਾਂ ਦੀ ਸੁਰਬੀਰਤਾ ਅਤੇ ਸੇਵਾਵਾਂ ਬਾਰੇ ਹਾਲੇ ਤੱਕ ਪੂਰੀ ਤਰਾਂ ਜਾਣੂ ਨਹੀਂ ਹਨਉਨਾਂ ਇਤਿਹਾਸਕਾਰਾਂ ਅਤੇ ਖੋਜੀਆਂ ਨੂੰ ਅਪੀਲ ਕੀਤੀ ਕਿ ਉਹ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਸੇਵਾਵਾਂ ਨੂੰ ਲੋਕਾਂ ਸਾਹਮਣੇ ਲਿਆਉਣ ਲਈ ਹੋਰ ਉਪਰਾਲੇ ਕਰਨ

ਇਸ ਤੋਂ ਬਾਅਦ ਉਨਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਅਤੇ ਸੇਵਾਵਾਂ ਨੂੰ ਲੋਕਾਂ ਤੱਕ ਲਿਜਾਣ ਲਈ ਦ੍ਰਿੜ ਵਚਨਬੱਧ ਹੈਉਨਾਂ ਇਸ ਮੌਕੇ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਨੂੰ ਆਪਣੇ ਅਖ਼ਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੇਣ ਦਾ ਐਲਾਨ ਕੀਤਾਸਮਾਗਮ ਨੂੰ ਸੰਬੋਧਨ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਦੇ ਪ੍ਰਧਾਨ ਕੇ. ਕੇ. ਬਾਵਾ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਨੂੰ ਇਤਿਹਾਸ ਵਿੱਚ ਯੋਗ ਸਥਾਨ ਦਿਵਾਉਣ ਲਈ ਯਤਨ ਕਰਨੇ ਚਾਹੀਦੇ ਹਨ

ਇਸ ਮੌਕੇ ਹੋਰਨਾਂ ਤੋਂ ਇਲਾਵਾ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ, ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ, ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਭੈਣੀ,  ਜਗਪਾਲ ਸਿੰਘ ਖੰਗੂੜਾ, ਪਵਨ ਦੀਵਾਨ, ਐਡਵੋਕੇਟ ਹਰਪ੍ਰੀਤ  ਸਿੰਘ ਸੰਧੂ ਅਤੇ ਵੱਡੀ ਗਿਣਤੀ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੇ ਪੈਰੋਕਾਰ ਅਤੇ ਸੰਗਤ ਹਾਜ਼ਰ ਸੀ

 

 

 

 

27340cookie-checkਪੰਜਾਬ ਵਿਧਾਨ ਸਭਾ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਵਸ ਸੰਬੰਧੀ ਸਮਾਗਮ ਵਿੱਚ ਕੀਤੀ ਸ਼ਿਰਕਤ

Leave a Reply

Your email address will not be published. Required fields are marked *

error: Content is protected !!