ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਲਈ ਪੰਜਾਬ ਯੂਥ ਵਿਕਾਸ ਬੋਰਡ ਨੂੰ ਮੁੜ ਤੋਂ ਗਤੀਸ਼ੀਲ ਕੀਤਾ-ਚੇਅਰਮੈਨ ਬਿੰਦਰਾ

Loading

6 ਜਨਵਰੀ ਨੂੰ ਵਿਭਾਗ ਦੇ ਸਹਿਯੋਗ ਨਾਲ ਵਿਸ਼ਾਲ ਖੂਨਦਾਨ ਕੈਂਪ ਲਗਾਉਣ ਦਾ ਐਲਾਨ

ਲੁਧਿਆਣਾ ( ਬਿਊਰੋ ) : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਤੋੜ ਕੇ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਲਈ ਪੰਜਾਬ ਯੂਥ ਵਿਕਾਸ ਬੋਰਡ ਨੂੰ ਮੁੜ ਤੋਂ ਗਤੀਸ਼ੀਲ ਕੀਤਾ ਗਿਆ ਹੈਬੋਰਡ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਨੌਜਵਾਨਾਂ ਨਾਲ ਸੰਬੰਧਤ ਸਾਰੇ ਮਸਲਿਆਂ ਨੂੰ ਪਹਿਲ ਦੇ ਆਧਾਰਤੇ ਸੁਲਝਾ ਕੇ ਨੌਜਵਾਨਾਂ ਦਾ ਸਹਿਯੋਗ ਸੂਬੇ ਦੇ ਵਿਕਾਸ ਲਈ ਲਿਆ ਜਾਵੇਇਨਾਂ ਵਿਚਾਰਾਂ ਦਾ ਪ੍ਰਗਟਾਵਾ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਵੱਲੋਂ ਅੱਜ ਸਥਾਨਕ ਸਰਕਟ ਹਾਊਸ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ

ਸੂਬੇ ਭਰ ਦੇ ਵੱਖਵੱਖ ਹਿੱਸਿਆਂ ਤੋਂ ਆਏ ਨੌਜਵਾਨਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਰੱਖੀ ਗਈ ਇਸ ਵਿਸ਼ੇਸ਼ ਮੀਟਿੰਗ ਵਿੱਚ ਨੌਜਵਾਨਾਂ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਸੁਝਾਅ ਵੀ ਦਿੱਤੇ ਗਏਸ੍ਰ. ਬਿੰਦਰਾ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੀਆਂ ਮੁਸ਼ਕਿਲਾਂ ਪੰਜਾਬ ਸਰਕਾਰ ਤੱਕ ਪਹੁੰਚਾਉਣ ਅਤੇ ਉਨਾਂ ਦਾ ਉਚਿਤ ਹੱਲ ਕਢਵਾਉਣ ਲਈ ਪੰਜਾਬ ਯੂਥ ਵਿਕਾਸ ਬੋਰਡ ਦਾ ਸਹਿਯੋਗ ਲੈਣਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਹਰ ਕਦਮ ਉਠਾਉਣ ਲਈ ਦ੍ਰਿੜ ਸੰਕਲਪ ਹੈ

ਸ੍ਰ. ਬਿੰਦਰਾ ਨੇ ਕਿਹਾ 6 ਜਨਵਰੀ ਨੂੰ ਵਿਭਾਗ ਦੇ ਸਹਿਯੋਗ ਨਾਲ ਸਥਾਨਕ ਮਾਡਲ ਟਾਊਨ ਸਥਿਤ ਬਾਬਾ ਦੀਪ ਸਿੰਘ ਜੀ ਗੁਰਦੁਆਰਾ ਸਾਹਿਬ ਵਿਖੇ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈਇਹ ਕੈਂਪ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗਾਉਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਕੈਂਪ ਵਿੱਚ ਵਧ ਚੜ ਕੇ ਹਿੱਸਾ ਲੈਣਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਦਵਿੰਦਰ ਸਿੰਘ ਲੋਟੇ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਹਾਜ਼ਰ ਸਨ

 

 

 

 

 

51210cookie-checkਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਲਈ ਪੰਜਾਬ ਯੂਥ ਵਿਕਾਸ ਬੋਰਡ ਨੂੰ ਮੁੜ ਤੋਂ ਗਤੀਸ਼ੀਲ ਕੀਤਾ-ਚੇਅਰਮੈਨ ਬਿੰਦਰਾ
error: Content is protected !!