ਪੰਜਾਬ ਸਰਕਾਰ ਵਿਰੋਧੀਆਂ ਪਾਰਟੀਆਂ ਦੀ ਅਲੋਚਨਾ ਦਾ ਜਵਾਬ ਚੋਣ ਵਾਅਦੇ ਪੂਰੇ ਕਰਕੇ ਦੇ ਰਹੀ-ਭਾਰਤ ਭੂਸ਼ਣ ਆਸ਼ੂ

Loading

ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਕਿਸਾਨਾਂ ਨੂੰ ਤਕਨੀਕਾਂ ਅਪਨਾਉਣ, ਵਾਤਾਵਰਨ ਬਚਾਉਣ ਅਤੇ ਬੇਲੋਡ਼ੇ ਖ਼ਰਚਿਆਂ ਤੋਂ ਸੰਕੋਚ ਕਰਨ ਦੀ ਅਪੀਲ

ਲੁਧਿਆਣਾ, 9 ਮਈ ( ਸਤ ਪਾਲ ਸੋਨੀ ) : ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਿਰੋਧੀਆਂ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਅਤੇ ਅਲੋਚਨਾ ਦਾ ਜਵਾਬ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਕੇ ਦੇ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸੇ ਵੀ ਆਲੋਚਨਾ ਦਾ ਜਵਾਬ ਦੇਣ ਦੀ ਲੋਡ਼ ਨਹੀਂ ਕਿਉਂਕਿ ਸੂਬੇ ਵਿੱਚ ਹੋ ਰਹੇ ਵਿਕਾਸ ਅਤੇ ਲੋਕ ਹਿੱਤ ਕਾਰਜ ਲੋਕਾਂ ਦੇ ਸਾਹਮਣੇ ਹਨ ਅਤੇ ਖੁਦ-ਬ-ਖੁਦ ਜਵਾਬ ਦੇ ਰਹੇ ਹਨ। ਉਨਾਂ ਇਹ ਵਿਚਾਰ ਅੱਜ ਸਥਾਨਕ ਗੁਰੂ ਨਾਨਕ ਦੇਵ ਭਵਨ ਵਿਖੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਜ਼ਿਲਾ ਪੱਧਰੀ ਕਿਸਾਨ ਕਰਜ਼ਾ ਰਾਹਤ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਸਮਾਗਮ ਦੌਰਾਨ ਜ਼ਿਲਾ ਲੁਧਿਆਣਾ ਦੇ 13069 ਕਿਸਾਨਾਂ ਨੂੰ 88.02 ਕਰੋਡ਼ ਰੁਪਏ ਦੇ ਕਰਜ਼ਾ ਰਾਹਤ ਪ੍ਰਮਾਣ ਪੱਤਰਾਂ ਦੀ ਵੰਡ ਕੀਤੀ ਗਈ।
ਸਮਾਗਮ ਨੂੰ ਸੰਬੋਧਨ ਕਰਦਿਆਂ ਆਸ਼ੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਬੇਤੁਕੀ ਆਲੋਚਨਾ ਦੇ ਸਹਾਰੇ ਪੰਜਾਬ ਸਰਕਾਰ ਦੀ ਦਿੱਖ ਨੂੰ ਵਿਗਾਡ਼ਨ ਦੀ ਕੋਝੀ ਸਾਜਿਸ਼ ਕਰ ਰਹੀਆਂ ਹਨ ਪਰ ਸੱਚਾਈ ਤਾਂ ਇਹ ਹੈ ਕਿ ਪਿਛਲੀ ਅਕਾਲੀ ਭਾਜਪਾ ਗਠਜੋਡ਼ ਸਰਕਾਰ ਨੇ 10 ਸਾਲਾਂ ਦੌਰਾਨ ਕਿਸੇ ਵੀ ਵਰਗ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ। ਉਨਾਂ   ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਿਆ ਅਤੇ ਇਹ ਯਕੀਨੀ ਬਣਾਇਆ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣਾ ਨਾ ਪਵੇ, ਜਦਕਿ ਪਿਛਲੀ ਸਰਕਾਰ ਦੌਰਾਨ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗ ਪਾਲੀ ਫ਼ਸਲ ਨੂੰ ਵੇਚਣ ਲਈ ਕਈ-ਕਈ ਦਿਨ ਮੰਡੀਆਂ ਵਿੱਚ ਰੁਲਣਾ ਪੈਂਦਾ ਸੀ। ਉਨਾਂ  ਕਿਹਾ ਕਿ ਪੰਜਾਬ ਸਰਕਾਰ ਨੂੰ ਆਪਣੀ ਜਿੰਮੇਵਾਰੀ ਦਾ ਅਹਿਸਾਸ ਹੈ ਅਤੇ ਲੋਕ ਹਿੱਤ ਵਿੱਚ ਬਣਾਈਆਂ ਨੀਤੀਆਂ ਨੂੰ ਸਹੀ ਮਾਅਨਿਆਂ ਵਿਚ ਲਾਗੂ ਕਰਨ ਲਈ ਨੀਅਤ ਪੂਰੀ ਤਰਾਂ  ਸਾਫ਼ ਹੈ।
ਉਨਾਂ ਦਾਅਵੇ ਨਾਲ ਕਿਹਾ ਕਿ ਸੂਬੇ ਦੀ ਆਰਥਿਕ ਸਥਿਤੀ ਦਿਨੋਂ ਦਿਨ ਸੁਧਰ ਰਹੀ ਹੈ ਅਤੇ ਪੰਜਾਬ ਸਰਕਾਰ ਹਰੇਕ ਕਿਸਾਨ ਨੂੰ ਕਰਜ਼ੇ ਦੇ ਬੋਝ ਥੱਲੋਂ ਕੱਢਣ ਲਈ ਵਚਨਬੱਧ ਹੈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨ ਕਰਜ਼ਾ ਰਾਹਤ ਸਮਾਗਮਾਂ ਦੀ ਸ਼ੁਰੂਆਤ ਇਸੇ ਸਾਲ ਮਾਨਸਾ ਤੋਂ ਕੀਤੀ ਗਈ ਸੀ ਅਤੇ ਪਹਿਲੇ ਗੇਡ਼ ਤਹਿਤ ਹੁਣ ਤੱਕ 2,02,111 ਕਿਸਾਨਾਂ ਨੂੰ 999.67 ਕਰੋਡ਼ ਰੁਪਏ ਦੇ ਕਰਜ਼ਾ ਰਾਹਤ ਸਰਟੀਫਿਕੇਟਾਂ ਦੀ ਵੰਡ ਕੀਤੀ ਜਾ ਚੁੱਕੀ ਹੈ। ਜਲਦੀ ਹੀ ਇਸ ਯੋਜਨਾ ਦਾ ਦੂਜਾ ਗੇਡ਼ ਸ਼ੁਰੂ ਹੋਣ ਜਾ ਰਿਹਾ ਹੈ, ਜਿਸ ਤਹਿਤ ਸਹਿਕਾਰੀ ਬੈਂਕਾਂ ਤੋਂ ਬਿਨ•ਾ ਰਾਸ਼ਟਰੀ ਬੈਂਕਾਂ ਦੇ ਕਰਜ਼ਦਾਰ ਕਿਸਾਨਾਂ ਨੂੰ ਰਾਹਤ ਸਰਟੀਫਿਕੇਟਾਂ ਦੀ ਵੰਡ ਕੀਤੀ ਜਾਵੇਗੀ। ਉਨਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਆਰਥਿਕ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੂੰ ਥੋਡ਼ਾ ਹੋਰ ਸਮਾਂ ਦੇਣ ਤਾਂ ਜੋ ਸੂਬੇ ਨੂੰ ਆਰਥਿਕ ਤੌਰ ‘ਤੇ ਪੈਰਾਂ  ਸਿਰ ਕਰਨ ਉਪਰੰਤ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾ ਸਕੇ।

ਇਸ ਤੋਂ ਪਹਿਲਾਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਮੌਜੂਦਾ ਕਿਸਾਨੀ ਦੇ ਹਾਲਾਤਾਂ ਨੂੰ ਧਿਆਨ ਵਿੱਚ ਰੱਖਦਿਆਂ ਸਮੇਂ ਦੀ ਹਾਣ ਦੀ ਖੇਤੀ ਲਈ ਤਕਨੀਕਾਂ ਨੂੰ ਅਪਨਾਉਣ, ਪਾਣੀ ਅਤੇ ਵਾਤਾਵਰਨ ਨੂੰ ਬਚਾਉਣ ਅਤੇ ਆਪਣੇ ਬੇਲੋਡ਼ੇ ਖਰਚੇ ਘਟਾਉਣ ਲਈ ਅੱਗੇ ਆਉਣ। ਉਨਾਂ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਪਿਛਲੀ ਸਰਕਾਰ ਦੀਆਂ ਮਾਡ਼ੀਆਂ ਨੀਤੀਆਂ ਦੇ ਚੱਲਦਿਆਂ ਕਿਸਾਨਾਂ ਨੂੰ ਘਟੀਆ ਖਾਦਾਂ ਅਤੇ ਬੀਜ ਮੁਹੱਈਆ ਕਰਵਾਏ ਗਏ, ਨਤੀਜਤਨ ਘੱਟ ਉਤਪਾਦਨ ਦੇ ਚੱਲਦਿਆਂ ਕਿਸਾਨ ਕਰਜ਼ੇ ਦੇ ਬੋਝ ਥੱਲੇ ਹੋਰ ਦੱਬਦਾ ਗਿਆ। ਉਸ ਸਮੇਂ ਦੀਆਂ ਦੀਆਂ ਸਰਕਾਰਾਂ ਦੀ ਅਣਦੇਖੀ ਦੇ ਕਾਰਨ ਹੀ ਕਿਸਾਨ ਖੁਦਕੁਸ਼ੀਆਂ ਦੇ ਰਾਹ ਤੁਰ ਪਿਆ। ਪਰ ਹੁਣ ਪਿਛਲੇ ਇੱਕ ਸਾਲ ਦੌਰਾਨ ਪੰਜਾਬ ਦੇ ਆਰਥਿਕ ਹਾਲਾਤ ਲਗਾਤਾਰ ਸੁਧਰ ਰਹੇ ਹਨ। ਚੋਣ ਵਾਅਦੇ ਨੂੰ ਪੂਰਾ ਕਰਦਿਆਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ।
ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀ ਭਵਿੱਖ ਦੀਆਂ ਲੋਡ਼ਾਂ ਅਤੇ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਕੇ ਕਰਨ। ਅਜਿਹੀਆਂ ਤਕਨੀਕਾਂ ਦੀ ਵਰਤੋਂ ਕੀਤੀ ਜਾਵੇ, ਜਿਸ ਨਾਲ ਪਾਣੀ ਅਤੇ ਵਾਤਾਵਰਨ ਦਾ ਬਚਾਅ ਹੋਵੇ। ਇਸ ਤੋਂ ਇਲਾਵਾ ਕਿਸਾਨ ਨੂੰ ਫੋਕੀ ਦਿਖਾਵੇਬਾਜ਼ੀ ਤੋਂ ਪਾਸੇ ਹੱਟ ਕੇ ਬੇਲੋਡ਼ੇ ਖਰਚਿਆਂ ਤੋਂ ਸੰਕੋਚ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਦੇ ਨਾਲ-ਨਾਲ ਹੁਣ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਦੀ ਵੀ ਸ਼ੁਰੂਆਤ ਕਰ ਦਿੱਤੀ ਗਈ ਹੈ।
ਇਸ ਮੌਕੇ ਕਿਸਾਨਾਂ ਨੂੰ ਰਾਹਤ ਸਰਟੀਫਿਕੇਟਾਂ ਦੀ ਵੰਡ ਮੁੱਖ ਮਹਿਮਾਨ ਭਾਰਤ ਭੂਸ਼ਣ ਆਸ਼ੂ ਕੈਬਨਿਟ ਮੰਤਰੀ ਅਤੇ ਰਵਨੀਤ ਸਿੰਘ ਬਿੱਟੂ ਮੈਂਬਰ ਲੋਕ ਸਭਾ ਨੇ ਕੀਤੀ। ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਹਲਕਾ ਗਿੱਲ ਦੇ ਵਿਧਾਇਕ ਕੁਲਦੀਪ ਸਿੰਘ ਵੈਦ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਜ਼ਿਲਾ ਕਾਂਗਰਸ ਕਮੇਟੀ (ਦਿਹਾਤੀ) ਦੇ ਪ੍ਰਧਾਨ ਗੁਰਦੇਵ ਸਿੰਘ ਲਾਪਰਾਂ, ਸਹਿਕਾਰੀ ਸਭਾਵਾਂ ਜ਼ਿਲਾ ਲੁਧਿਆਣਾ ਦੇ ਡਿਪਟੀ ਰਜਿਸਟਰਾਰ ਗੁਰਦਿੱਤ ਸਿੰਘ ਨੇ ਵੀ ਸੰਬੋਧਨ ਕੀਤਾ।
ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਵਿਧਾਇਕ  ਸੰਜੇ ਤਲਵਾਡ਼, ਨਗਰ ਨਿਗਮ ਲੁਧਿਆਣਾ ਦੇ ਮੇਅਰ  ਬਲਕਾਰ ਸਿੰਘ ਸੰਧੂ, ਸੀਨੀਅਰ ਡਿਪਟੀ ਮੇਅਰ  ਸ਼ਾਮ ਸੁੰਦਰ ਮਲਹੋਤਰਾ, ਡਿਪਟੀ ਮੇਅਰ  ਸਰਬਜੀਤ ਕੌਰ, ਜ਼ਿਲਾ ਕਾਂਗਰਸ ਕਮੇਟੀ (ਸ਼ਹਿਰੀ) ਦੇ ਪ੍ਰਧਾਨ ਗੁਰਪ੍ਰੀਤ ਗੋਗੀ, ਵਧੀਕ ਡਿਪਟੀ ਕਮਿਸ਼ਨਰ (ਜ)  ਇਕਬਾਲ ਸਿੰਘ ਸੰਧੂ, ਐੱਸ. ਡੀ. ਐੱਮ. ਦਮਨਜੀਤ ਸਿੰਘ ਮਾਨ, ਸੰਯੁਕਤ ਨਿਰਦੇਸ਼ਕ ਸਹਿਕਾਰੀ ਸਭਾਵਾਂ  ਦਰਸ਼ਨ ਸਿੰਘ ਗਿੱਲ, ਮੈਨੇਜਿੰਗ ਡਾਇਰੈਕਟਰ ਲੁਧਿਆਣਾ  ਦਰਸ਼ਨ ਲਾਲ, ਮੈਨੇਜਿੰਗ ਡਾਇਰੈਕਟਰ ਹੁਸ਼ਿਆਰਪੁਰ  ਅਮਨਪ੍ਰੀਤ ਸਿੰਘ, ਜ਼ਿਲਾ ਮੈਨੇਜਰ ਦਵਿੰਦਰਪਾਲ ਸਿੰਘ,  ਮੇਜਰ ਸਿੰਘ ਭੈਣੀ ਜਨਰਲ ਸਕੱਤਰ ਪੰਜਾਬ ਕਾਂਗਰਸ, ਮੇਜਰ ਸਿੰਘ ਮੁੱਲਾਂਪੁਰ, ਆਨੰਦ ਸਰੂਪ ਸਿੰਘ ਮੋਹੀ, ਸ੍ਰ. ਕਮਲਜੀਤ ਸਿੰਘ ਕਡ਼ਵਲ,  ਨਰੇਸ਼ ਧੀਂਗਾਨ, ਕੌਂਸਲਰ ਨਰਿੰਦਰ ਸ਼ਰਮਾ ਕਾਲਾ,  ਰਛਪਾਲ ਸਿੰਘ ਤਲਵਾਡ਼ਾ, ਲਾਡੀ ਸਰਪੰਚ ਜੱਸਡ਼, ਸ਼ੈਂਪੀ ਭਨੋਹਡ਼,  ਗੁਰਦੀਪ ਸਿੰਘ ਸਰਪੰਚ, ਹਰਜਿੰਦਰ ਸਿੰਘ ਢੀਂਡਸਾ,  ਗੌਰਵ ਬੱਬਾ ਅਤੇ ਹੋਰ ਹਾਜ਼ਰ ਸਨ।

18200cookie-checkਪੰਜਾਬ ਸਰਕਾਰ ਵਿਰੋਧੀਆਂ ਪਾਰਟੀਆਂ ਦੀ ਅਲੋਚਨਾ ਦਾ ਜਵਾਬ ਚੋਣ ਵਾਅਦੇ ਪੂਰੇ ਕਰਕੇ ਦੇ ਰਹੀ-ਭਾਰਤ ਭੂਸ਼ਣ ਆਸ਼ੂ

Leave a Reply

Your email address will not be published. Required fields are marked *

error: Content is protected !!