”ਮੀਂਹ ਉਪਰੰਤ ਇਕੱਤਰ ਪਾਣੀ ਨਾਲ ਬਿਮਾਰੀਆਂ ਨਾ ਫੈਲਣ”

Loading

 

ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਅਤੇ ਨਗਰ ਨਿਗਮ ਨੂੰ ਢੁੱਕਵੇਂ ਕਦਮ ਉਠਾਉਣ ਦੀ ਹਦਾਇਤ

 ਸੜਕ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਚਲਾਨ ਕਰਨ ਬਾਰੇ ਕਿਹਾ

 ਲੁਧਿਆਣਾ, 25 ਸਤੰਬਰ ( ਸਤ ਪਾਲ ਸੋਨੀ ) :   ਪਿਛਲੇ ਦਿਨਾਂ ਦੌਰਾਨ ਪਏ ਭਾਰੀ ਮੀਂਹ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਸਿਹਤ ਵਿਭਾਗ ਅਤੇ ਨਗਰ ਨਿਗਮ ਲੁਧਿਆਣਾ ਨੂੰ ਹਦਾਇਤ ਕੀਤੀ ਹੈ ਕਿ ਮੀਂਹ ਦਾ ਪਾਣੀ ਇਕੱਤਰ ਹੋਣ ਨਾਲ ਕਿਸੇ ਨੂੰ ਵੀ ਸਿਹਤ ਪੱਖੋਂ ਬਿਮਾਰੀ ਆਦਿ ਨਾ ਲੱਗੇ, ਬਾਰੇ ਤੁਰੰਤ ਉਚਿਤ ਪ੍ਰਬੰਧ ਕੀਤੇ ਜਾਣ। ਇਸ ਸਥਿਤੀ ਵਿੱਚ ਲੋਕਾਂ ਨੂੰ ਕੀ ਕਰਨਾ ਚਾਹੀਦਾ ਹੈ? ਬਾਰੇ ਉਨਾਂ ਨੂੰ ਜਾਗਰੂਕ ਕਰਨ ਲਈ ਯਤਨ ਕੀਤੇ ਜਾਣ।

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸ਼ੁੱਧ ਹਵਾ, ਪਾਣੀ, ਭੋਜਨ ਅਤੇ ਵਾਤਾਵਰਣ ਮੁਹੱਈਆ ਕਰਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏਮਿਸ਼ਨ ਤੰਦਰੁਸਤ ਪੰਜਾਬਤਹਿਤ ਜ਼ਿਲਾ ਲੁਧਿਆਣਾ ਵਿੱਚ ਵੱਖਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਵੱਖਵੱਖ ਵਿਭਾਗਾਂ ਦੇ ਜ਼ਿਲਾ ਮੁੱਖੀਆਂ ਨਾਲ ਮੀਟਿੰਗ ਕੀਤੀ ਅਤੇ ਸੰਬੰਧਤ ਹਦਾਇਤਾਂ ਜਾਰੀ ਕੀਤੀਆਂ।

ਮੀਟਿੰਗ ਦੌਰਾਨ ਸ੍ਰੀ ਅਗਰਵਾਲ ਨੇ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਪਿਛਲੇ ਦਿਨੀਂ ਪਏ ਅਣਕਿਆਸੇ ਮੀਂਹ ਕਾਰਨ ਜ਼ਿਲਾ ਵਾਸੀਆਂ ਖਾਸ ਕਰਕੇ ਸ਼ਹਿਰ ਲੁਧਿਆਣਾ ਵਾਸੀਆਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਹੈ। ਸ਼ਹਿਰ ਦੇ ਨਾਲਨਾਲ ਪਿੰਡਾਂ ਦੇ ਵੀ ਕਈ ਹਿੱਸਿਆਂ ਵਿੱਚ ਮੀਂਹ ਦਾ ਪਾਣੀ ਭਰ ਗਿਆ ਹੈ, ਜਿਸ ਨਾਲ ਆਮ ਲੋਕਾਂ ਨੂੰ ਬਿਮਾਰੀਆਂ ਲੱਗਣ ਦਾ ਖ਼ਦਸ਼ਾ ਪੈਦਾ ਹੋ ਗਿਆ ਹੈ। ਸ੍ਰੀ ਅਗਰਵਾਲ ਨੇ ਸਿਹਤ ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਦਿਸ਼ਾ ਵਿੱਚ ਤੁਰੰਤ ਕਾਰਵਾਈ ਕਰਦਿਆਂ ਲੋਕਾਂ ਨੂੰ ਜਾਗਰੂਕ ਕਰਨ ਕਿ ਅਜਿਹੀ ਸਥਿਤੀ ਵਿੱਚ ਆਪਣੇ ਆਪ ਨੂੰ ਕਿਵੇਂ ਸੁਰੱਖਿਅਤ ਰੱਖਿਆ ਜਾਵੇ।

ਨਗਰ ਨਿਗਮ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਉਹ ਯਕੀਨੀ ਬਣਾਉਣ ਕਿ ਸ਼ਹਿਰ ਦੇ ਕਿਸੇ ਵੀ ਹਿੱਸੇ ਵਿੱਚ ਮੀਂਹ ਦਾ ਪਾਣੀ ਜਿਆਦਾ ਸਮਾਂ ਖੜਾ ਨਾ ਰਹੇ ਤਾਂ ਜੋ ਇਸ ਪਾਣੀ ਨਾਲ ਬਿਮਾਰੀਆਂ ਨਾ ਪੈਦਾ ਹੋਣ। ਇਹੀ ਹਦਾਇਤ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਕੀਤੀ ਗਈ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀਆਂ ਨਗਰ ਕੌਂਸਲਾਂ ਵਿੱਚ ਇਹ ਯਕੀਨੀ ਬਣਾਉਣ। ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਆਵਾਜ਼ ਪ੍ਰਦੂਸ਼ਣ ਫੈਲਾਉਣ ਵਾਲੇ ਅਤੇ ਸੜਕੀ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨਾਂ ਦੇ ਵੱਧ ਤੋਂ ਵੱਧ ਚਲਾਨ ਕੀਤੇ ਜਾਣ ਅਤੇ ਇਸ ਸੰਬੰਧੀ ਰਿਪੋਰਟ ਵਧੀਕ ਡਿਪਟੀ ਕਮਿਸ਼ਨਰ () ਨੂੰ ਸਮੇਂਸਮੇਂਤੇ ਪੇਸ਼ ਕੀਤੀ ਜਾਵੇ। ਸਹਿਕਾਰਤਾ ਅਤੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਉਹ ਆਗਾਮੀ ਝੋਨੇ ਦੀ ਕਟਾਈ ਸੀਜ਼ਨ ਤੋਂ ਪਹਿਲਾਂ ਪਹਿਲਾਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸੰਬੰਧੀ ਲੋੜੀਦੀ ਮਸ਼ੀਨਰੀ ਮੁਹੱਈਆ ਕਰਵਾਉਣੀ ਯਕੀਨੀ ਬਣਾਉਣ।

ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਧਿਆਨ ਵਿੱਚ ਲਿਆਂਦਾ ਕਿ ਉਨਾਂ ਵੱਲੋਂ ਨਗਰ ਨਿਗਮ ਨੂੰ ਚਾਲਾਨਾਂ ਸੰਬੰਧੀ ਜੋ ਮਾਮਲੇ ਭੇਜੇ ਜਾਂਦੇ ਹਨ, ਉਨਾਂਤੇ ਤੁਰੰਤ ਅਤੇ ਬਣਦੀ ਪੂਰਨ ਕਾਰਵਾਈ ਨਹੀਂ ਕੀਤੀ ਜਾਂਦੀ, ਜਿਸਤੇ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਜਿਹੇ ਹਰੇਕ ਮਾਮਲੇਤੇ ਬਣਦੀ ਢੁੱਕਵੀਂ ਕਾਰਵਾਈ ਕਰਨੀ ਯਕੀਨੀ ਬਣਾਉਣ।

ਸ੍ਰੀ ਅਗਰਵਾਲ ਨੇ ਕਿਹਾ ਕਿ ਇਸ ਮਿਸ਼ਨ ਦੇ ਸ਼ੁਰੂ ਹੋਣ ਨਾਲ ਜਿੱਥੇ ਖਾਣ ਪੀਣ ਵਾਲੀਆਂ ਵਸਤਾਂ ਵਿੱਚ ਹੁੰਦੀ ਮਿਲਾਵਟਖੋਰੀ ਨੂੰ ਵੱਡੇ ਪੱਧਰਤੇ ਠੱਲ ਪਈ ਹੈ, ਉਥੇ ਹੀ ਲੋਕਾਂ ਨੂੰ ਵਾਤਾਵਰਣ ਬਚਾਉਣ ਲਈ ਜਾਗਰੂਕ ਕਰਨ ਦੇ ਨਾਲਨਾਲ ਲੱਖਾਂ ਦੀ ਤਾਦਾਦ ਵਿੱਚ ਪੌਦੇ ਲਗਾਉਣ ਵਿੱਚ ਵੀ ਸਹਾਇਤਾ ਮਿਲੀ ਹੈ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਮਿਸ਼ਨ ਨੂੰ ਹੋਰ ਵੀ ਕਾਰਗਰ ਬਣਾਉਣ ਲਈ ਯਤਨ ਕਰਨ ਤਾਂ ਜੋ ਲੋਕਾਂ ਨੂੰ ਇਸ ਮਿਸ਼ਨ ਦਾ ਵੱਧ ਤੋਂ ਵੱਧ ਲਾਭ ਦਿਵਾਇਆ ਜਾ ਸਕੇ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਿਸ਼ਨ ਨੂੰ ਸਫ਼ਲ ਕਰਨ ਲਈ ਸਾਂਝੇ ਤੌਰਤੇ ਯਤਨ ਕਰਨ ਅਤੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ।

ਉਨਾਂ ਵਧੀਕ ਡਿਪਟੀ ਕਮਿਸ਼ਨਰ () ਡਾ. ਸ਼ੇਨਾ ਅਗਰਵਾਲ ਨੂੰ ਕਿਹਾ ਕਿ ਇਸ ਮਿਸ਼ਨ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਲਗਾਤਾਰ ਮੋਨੀਟਰਿੰਗ ਕਰਨ, ਜੋ ਵਿਭਾਗ ਇਸ ਬਾਬਤ ਕੋਈ ਗਤੀਵਿਧੀ ਨਹੀਂ ਕਰ ਰਿਹਾ ਜਾਂ ਘੱਟ ਗਤੀਵਿਧੀਆਂ ਕਰ ਰਿਹਾ ਹੈ, ਉਸ ਬਾਰੇ ਹਰੇਕ ਸੋਮਵਾਰ ਉਨਾਂ ਨੂੰ ਰਿਪੋਰਟ ਕਰਨ ਤਾਂ ਜੋ ਅਜਿਹੇ ਵਿਭਾਗਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ। ਇਸ ਮੌਕੇ ਵੱਖਵੱਖ ਵਿਭਾਗਾਂ ਦੇ ਜ਼ਿਲਾ ਮੁੱਖੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

25970cookie-check”ਮੀਂਹ ਉਪਰੰਤ ਇਕੱਤਰ ਪਾਣੀ ਨਾਲ ਬਿਮਾਰੀਆਂ ਨਾ ਫੈਲਣ”

Leave a Reply

Your email address will not be published. Required fields are marked *

error: Content is protected !!