ਰਮਨ ਬਾਲਾਸੁਬਰਾਮਨੀਅਮ ਲੁਧਿਆਣਾ ਸੁਧਾਰ ਟਰੱਸਟ ਦੇ ਚੇਅਰਮੈਨ ਨਿਯੁਕਤ

Loading

ਲੁਧਿਆਣਾ, 8 ਜੁਲਾਈ (ਸਤ ਪਾਲ  ਸੋਨੀ)  : ਪੰਜਾਬ ਸਰਕਾਰ ਵੱਲੋਂ  ਰਮਨ ਬਾਲਾਸੁਬਰਾਮਨੀਅਮ ਨੂੰ ਲੁਧਿਆਣਾ ਸੁਧਾਰ ਟਰੱਸਟ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਸੰਬੰਧੀ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ  ਏ. ਵੇਣੂੰ ਪ੍ਰਸ਼ਾਦ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਉਨਾਂ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਕੀਤੀ ਗਈ ਹੈ।

ਰਮਨ ਬਾਲਾਸੁਬਰਾਮਨੀਅਮ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਲੋਕ ਸਭਾ ਮੈਂਬਰ  ਰਵਨੀਤ ਸਿੰਘ ਬਿੱਟੂ ਅਤੇ ਹੋਰ ਸੀਨੀਅਰ ਆਗੂਆਂ ਨੇ ਕਿਹਾ ਕਿ ਸ੍ਰੀ ਰਮਨ ਦੀ ਅਗਵਾਈ ਵਿੱਚ ਲੁਧਿਆਣਾ ਸੁਧਾਰ ਟਰੱਸਟ ਵਿਕਾਸ ਦੇ ਨਵੇਂ ਦਿਸਹੱਦੇ ਕਾਇਮ ਕਰੇਗਾ।

43050cookie-checkਰਮਨ ਬਾਲਾਸੁਬਰਾਮਨੀਅਮ ਲੁਧਿਆਣਾ ਸੁਧਾਰ ਟਰੱਸਟ ਦੇ ਚੇਅਰਮੈਨ ਨਿਯੁਕਤ
error: Content is protected !!