ਰਵਨੀਤ ਸਿੰਘ ਬਿੱਟੂ ਵੱਲੋਂ ਹਲਕਾ ਲੁਧਿਆਣਾ (ਕੇਂਦਰੀ) ਵਿੱਚ 2 ਕਰੋੜ ਰੁਪਏ ਤੋਂ ਵਧੇਰੇ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Loading

ਇਲਾਕਾ ਨਿਵਾਸੀਆਂ ਦੀ ਲੰਮੇ ਸਮੇਂ ਦੀ ਮੰਗ ਪੂਰੀ ਹੋਈ-ਵਿਧਾਇਕ ਸੁਰਿੰਦਰ ਡਾਬਰ

ਲੁਧਿਆਣਾ, 6 ਮਾਰਚ ( ਸਤ ਪਾਲ ਸੋਨੀ ) : ਪੰਜਾਬ ਸਰਕਾਰ ਵੱਲੋਂ ਸ਼ਹਿਰ ਲੁਧਿਆਣਾ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੇ ਗਏ ਯਤਨਾਂ ਤਹਿਤ ਅੱਜ ਹਲਕਾ ਲੁਧਿਆਣਾ (ਕੇਂਦਰੀ) ਦੇ ਵਾਰਡ ਨੰਬਰ 20 ਵਿੱਚ ਲੋਕ ਸਭਾ ਮੈਂਬਰ  ਰਵਨੀਤ ਸਿੰਘ ਬਿੱਟੂ ਵੱਲੋਂ ਕਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਅੰਦਰੂਨੀ ਸਡ਼ਕਾਂ ਨਾਲ ਸੰਬੰਧਤ ਇਨਾਂ ਵਿਕਾਸ ਕਾਰਜਾਂ ‘ਤੇ 2 ਕਰੋਡ਼ 3 ਲੱਖ 64 ਹਜ਼ਾਰ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਸ਼ਹਿਰ ਦੇ ਇਸ ਕੇਂਦਰੀ ਖੇਤਰ ਦੀ ਨੁਹਾਰ ਬਦਲ ਜਾਵੇਗੀ। ਇਸ ਮੌਕੇ ਜਾਣਕਾਰੀ ਦਿੰਦਿਆਂ  ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅੱਜ ਸ਼ੁਰੂ ਕਰਵਾਏ ਗਏ ਵਿਕਾਸ ਕਾਰਜਾਂ ਵਿੱਚ 65 ਲੱਖ ਰੁਪਏ ਦੀ ਲਾਗਤ ਨਾਲ ਬਾਲਮੀਕ ਆਸ਼ਰਮ, 48.64 ਲੱਖ ਰੁਪਏ ਦੀ ਲਾਗਤ ਨਾਲ ਅੰਬੇਦਕਰ ਕਲੋਨੀ ਅਤੇ 90 ਲੱਖ ਰੁਪਏ ਦੀ ਲਾਗਤ ਨਾਲ ਟੈਕਸਟਾਈਲ ਕਲੋਨੀ ਦੀਆਂ ਅੰਦਰੂਨੀ ਸਡ਼ਕਾਂ ਬਣਾਈਆਂ ਜਾਣਗੀਆਂ। ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਨਿਸ਼ਾਨਾ ਲੁਧਿਆਣਾ ਵਾਸੀਆਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਅਤੇ ਜ਼ਿੰਦਗੀ ਜੀਣ ਦੇ ਮਿਆਰ ਵਿੱਚ ਸੁਧਾਰ ਲਿਆਉਣਾ ਹੈ ਤੇ ਲੋਡ਼ੀਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ।

ਸਮਾਗਮ ਦੌਰਾਨ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ  ਸੁਰਿੰਦਰ ਡਾਵਰ ਨੇ ਕਿਹਾ ਕਿ ਉਪਰੋਕਤ ਤਿੰਨੇ ਕੰਮ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਦੀਆਂ ਲੰਮੇ ਸਮੇਂ ਦੀਆਂ ਮੰਗਾਂ ਪੂਰੀਆਂ ਹੋਈਆਂ ਹਨ। ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਸ਼ਹਿਰ ਦੇ ਇਸ ਕੇਂਦਰੀ ਇਲਾਕੇ ਵਿੱਚ ਆਵਾਜਾਈ ਅਤੇ ਟ੍ਰੈਫਿਕ ਦੀ ਸਮੱਸਿਆ ਵੱਡੇ ਪੱਧਰ ‘ਤੇ ਹੱਲ ਹੋਵੇਗੀ। ਇਸ ਲਈ ਉਨਾਂ ਪੰਜਾਬ ਸਰਕਾਰ ਅਤੇ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕੀਤਾ। ਇਸ ਮੌਕੇ ਕੌਂਸਲਰ ਨਵਨੀਤ ਘਈ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

36030cookie-checkਰਵਨੀਤ ਸਿੰਘ ਬਿੱਟੂ ਵੱਲੋਂ ਹਲਕਾ ਲੁਧਿਆਣਾ (ਕੇਂਦਰੀ) ਵਿੱਚ 2 ਕਰੋੜ ਰੁਪਏ ਤੋਂ ਵਧੇਰੇ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

Leave a Reply

Your email address will not be published. Required fields are marked *

error: Content is protected !!