ਰਵਿੰਦਰ ਗੋਸਾਂਈ ਕਤਲ ਮਾਮਲੇ ‘ਚ ਰਾਜਪਾਲ ਨੇ ਪ੍ਰਸਾਸ਼ਨ ਤੋਂ ਜਾਂਚ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Loading

 

ਲੁਧਿਆਣਾ, 23 ਅਕਤੂਬਰ  ( ਸਤ ਪਾਲ ਸੋਨੀ ) :  ਪੰਜਾਬ ਦੇ ਰਾਜਪਾਲ ਸ੍ਰੀ ਵੀ. ਪੀ. ਸਿੰਘ ਬਦਨੌਰ ਨੇ ਅੱਜ ਸਵਰਗੀ ਰਵਿੰਦਰ ਗੋਸਾਂਈ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨਾਂ ਨੂੰ ਭਰੋਸਾ ਦਿਵਾਇਆ ਕਿ ਆਰ. ਐੱਸ. ਐੱਸ. ਦੇ ਸਾਬਕਾ ਆਗੂ ਮਰਹੂਮ ਗੋਸਾਂਈ ਦੇ ਕਾਤਲ ਜਲਦ ਹੀ ਸਲਾਖ਼ਾਂ ਦੇ ਪਿੱਛੇ ਹੋਣਗੇ। ਇਸ ਮੌਕੇ ਉਨਾਂ ਪੁਲਿਸ ਪ੍ਰਸਾਸ਼ਨ ਤੋਂ ਇਸ ਮਾਮਲੇ ਦੀ ਜਾਂਚ ਦੀ ਪ੍ਰਗਤੀ ਬਾਰੇ ਵੀ ਪੁੱਛ ਗਿੱਛ ਕੀਤੀ।
ਦੱਸਣਯੋਗ ਹੈ ਕਿ ਰਵਿੰਦਰ ਗੋਸਾਂਈ ਦਾ ਬੀਤੇ ਦਿਨੀਂ ਸਮਾਜ ਵਿਰੋਧੀ ਅਨਸਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ, ਜਿਸ ਨਾਲ ਸਮਾਜ ਦੇ ਹਰ ਵਰਗ ਵਿੱਚ ਕਾਫੀ ਰੋਸ ਦੀ ਲਹਿਰ ਹੈ। ਇਸ ਮਾਮਲੇ ਸੰਬੰਧੀ ਜਿੱਥੇ ਪੰਜਾਬ ਪੁਲਿਸ ਵੱਲੋਂ ਕਾਤਲਾਂ ਨੂੰ ਫਡ਼ਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਉਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਮਾਮਲੇ ਦੀ ਜਾਂਚ ਦਾ ਕੰਮ ਐੱਨ. ਆਈ. ਏ. ਨੂੰ ਸੌਂਪਣ ਦਾ ਵੀ ਐਲਾਨ ਕੀਤਾ ਸੀ। ਮਰਹੂਮ ਗੋਸਾਂਈ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ੍ਰੀ ਬਦਨੌਰ ਨੇ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਅਤੇ ਹੋਰ ਜਾਂਚ ਏਜੰਸੀਆਂ ਕਾਤਲਾਂ ਬਾਰੇ ਸੁਰਾਗ ਲੱਭਣ ਲਈ ਲਗਾਤਾਰ ਯਤਨਸ਼ੀਲ ਹਨ, ਕਾਤਲਾਂ ਨੂੰ ਜਲਦ ਹੀ ਕਾਬੂ ਕਰਕੇ ਸਲਾਖ਼ਾਂ ਪਿੱਛੇ ਸੁੱਟਿਆ ਜਾਵੇਗਾ।
ਇਸ ਮੌਕੇ ਉਨਾਂ ਲੁਧਿਆਣਾ ਦੇ ਪੁਲਿਸ ਕਮਿਸ਼ਨਰ  ਆਰ. ਐੱਨ. ਢੋਕੇ ਅਤੇ ਡਿਪਟੀ ਕਮਿਸ਼ਨਰ  ਪ੍ਰਦੀਪ ਕੁਮਾਰ ਅਗਰਵਾਲ ਨਾਲ ਵੀ ਮੁਲਾਕਾਤ ਕੀਤੀ ਅਤੇ ਇਸ ਮਾਮਲੇ ਦੀ ਜਾਂਚ ਸੰਬੰਧੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆਂ ਜਾਂਚ ਕੀਤੀ ਜਾਵੇ ਕਿਉਂਕਿ ਇਹ ਮਾਮਲਾ ਪੰਜਾਬ ਦੀ ਅਮਨ ਕਾਨੂੰਨ ਦੀ ਸਥਿਤੀ ਨਾਲ ਜੁਡ਼ਿਆ ਹੋਇਆ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਅਤੇ ਪੁਲਿਸ ਪ੍ਰਸਾਸ਼ਨ ਦੇ ਸੀਨੀਅਰ ਅਧਿਕਾਰੀ, ਭਾਜਪਾ ਆਗੂ ਰਵਿੰਦਰ ਅਰੋਡ਼ਾ,  ਵਿਨੀਤ ਜੋਸ਼ੀ ਅਤੇ ਹੋਰ ਵੀ ਹਾਜ਼ਰ ਸਨ।

6710cookie-checkਰਵਿੰਦਰ ਗੋਸਾਂਈ ਕਤਲ ਮਾਮਲੇ ‘ਚ ਰਾਜਪਾਲ ਨੇ ਪ੍ਰਸਾਸ਼ਨ ਤੋਂ ਜਾਂਚ ਦੀ ਪ੍ਰਗਤੀ ਦਾ ਲਿਆ ਜਾਇਜ਼ਾ

Leave a Reply

Your email address will not be published. Required fields are marked *

error: Content is protected !!