ਰਾਸ਼ਟਰੀ ਲੋਕ ਅਦਾਲਤ ਵਿੱਚ 4263 ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ

Loading


25.85 ਕਰੋਡ਼ ਰੁਪਏ ਦੇ ਅਵਾਰਡ ਪਾਸ ਕੀਤੇ

ਲੁਧਿਆਣਾ, 10 ਫਰਵਰੀ ( ਸਤ ਪਾਲ ਸੋਨੀ ) :  ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਅੱਜ ਸਥਾਨਕ ਜ਼ਿਲਾ ਕਚਹਿਰੀ ਅਤੇ ਸਬ ਡਵੀਜਨ ਪੱਧਰ ਦੀਆਂ ਅਦਾਲਤਾਂ ਵਿੱਚ ਕੀਤਾ ਗਿਆ। ਇਸ ਅਦਾਲਤ ਵਿੱਚ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਕੇਸ ਅਤੇ ਪ੍ਰੀ-ਲਿਟੀਗੇਟਿਵ ਕੇਸ, ਜਿਨਾਂ ਵਿੱਚ ਕ੍ਰਿਮੀਨਲ ਕੰਪਾਂਊਡੇਬਲ ਕੇਸ, 138 ਐੱਨ. ਆਈ. ਐਕਟ, ਬੈਂਕ ਰਿਕਵਰੀ ਕੇਸ, ਮੈਟਰੀਮੋਨੀਅਲ ਝਗਡ਼ੇ, ਕਿਰਤ ਝਗਡ਼ੇ, ਜਮੀਨ ਅਧਿਗ੍ਰਹਿਣ ਕੇਸ, ਬਿਜਲੀ ਬਿੱਲ ਕੇਸ, ਪਾਣੀ ਬਿੱਲ ਕੇਸ, ਸਰਵਿਸ ਮਾਮਲੇ, ਰੈਵੇਨਿਊ ਕੇਸ ਅਤੇ ਹੋਰ ਮਾਮਲਿਆਂ ਦੇ ਹੱਲ ਲਈ 20 ਲੋਕ ਅਦਾਲਤ ਬੈਂਚਾਂ ਦਾ ਗਠਨ ਕੀਤਾ ਗਿਆ ਸੀ।
ਇਸ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 15546 ਕੇਸ ਰੱਖੇ ਗਏ ਜਿਨਾਂ ਵਿੱਚੋਂ 4263 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ। ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਇਸ ਨੈਸ਼ਨਲ ਲੋਕ ਅਦਾਲਤ ਦੇ ਪੁਰਜ਼ੋਰ ਪ੍ਰਚਾਰ ਕਾਰਨ ਇਸ ਨੈਸ਼ਨਲ ਲੋਕ ਅਦਾਲਤ ਦੇ ਦੌਰਾਨ 258562925/-ਰੁਪਏ ਦੇ ਅਵਾਰਡ ਪਾਸ ਕੀਤੇ ਗਏ।
ਇਸ ਮੌਕੇ  ਗੁਰਬੀਰ ਸਿੰਘ, ਜ਼ਿਲਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਦੱਸਿਆ ਗਿਆ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਲੋਕਾਂ ਵੱਲੋਂ ਕੇਸਾਂ ਦੇ ਨਿਪਟਾਰੇ ਲਈ ਭਾਰੀ ਉਤਸ਼ਾਹ ਦਿਖਾਇਆ ਗਿਆ। ਲੋਕ ਅਦਾਲਤ ਦੇ ਲਾਭਾਂ ‘ਤੇ ਚਾਨਣਾ ਪਾਉਂਦੇ ਹੋਏ ਉਨਾਂ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਕੇਸਾਂ ਵਿੱਚ ਲਗਾਈ ਗਈ ਕੋਰਟ ਫੀਸ ਵਾਪਸ ਕੀਤੀ ਜਾਂਦੀ ਹੈ, ਦੋਵੇਂ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੁੰਦੀ ਹੈ, ਧਿਰਾਂ ਵਿੱਚ ਆਪਸੀ ਦੁਸ਼ਮਣੀ ਘਟਦੀ ਹੈ ਅਤੇ ਪਿਆਰ ਵੱਧਦਾ ਹੈ ਅਤੇ ਇਸ ਫੈਸਲੇ ਦੇ ਖ਼ਿਲਾਫ ਅੱਗੇ ਕੋਈ ਅਪੀਲ ਨਹੀਂ ਹੁੰਦੀ ਹੈ, ਝਗਡ਼ਾ ਹਮੇਸ਼ਾਂ ਲਈ ਖ਼ਤਮ ਹੋ ਜਾਂਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੈਸ਼ਨਲ ਲੋਕ ਅਦਾਲਤ ਵਿੱਚ ਕੇਸ ਲਗਾ ਕੇ ਛੇਤੀ ਅਤੇ ਸਸਤਾ ਨਿਆਂ ਪਾਉਣ ਨੂੰ ਤਰਜੀਹ ਦੇਣ। ਇਸ ਮੌਕੇ ਡਾ. ਗੁਰਪ੍ਰੀਤ ਕੌਰ ਸੀ. ਜੇ. ਐੱਮ. ਕਮ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੀ ਨਾਲ ਹਾਜ਼ਰ ਸਨ।

12650cookie-checkਰਾਸ਼ਟਰੀ ਲੋਕ ਅਦਾਲਤ ਵਿੱਚ 4263 ਮਾਮਲਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ

Leave a Reply

Your email address will not be published. Required fields are marked *

error: Content is protected !!