ਰਾਹੁਲ ਗਾਂਧੀ ਦੇ ਕਾਂਗਰਸ ਦੇ ਕੌਮੀ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ – ਚੇਤਨ ਧਾਲੀਵਾਲ

Loading

ਲੁਧਿਆਣਾ, 15 ਦਸੰਬਰ ( ਸਤ ਪਾਲ ਸੋਨੀ ) :  ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ ਡਿਪਾਰਟਮੈਂਟ ਲੁਧਿਆਣਾ ਦੀ ਮੀਟਿੰਗ ਢੰਡਾਰੀ ਵਿਖੇ ਜ਼ਿਲੇ  ਦੇ ਵਾਇਸ ਚੇਅਰਮੈਨ ਗੁਰਕ੍ਰਿਪਾਲ ਸਿੰਘ ਪਾਲਾ ਢੰਡਾਰੀ ਦੀ ਅਗਵਾਈ ਵਿਚ ਹੋਈ। ਇਸ ਮੌਕੇ ਰਾਹੁਲ ਗਾਂਧੀ ਦੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਬਣਨ ਦੀ ਖੁਸ਼ੀ ਵਿਚ ਲੱਡੂ ਵੰਡੇ ਗਏ। ਮੀਟਿੰਗ ਵਿਚ ਲੁਧਿਆਣਾ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਵਿਚਾਰਾਂ ਕੀਤੀਆ ਗਈਆ ਅਤੇ ਵਰਕਰਾਂ ਨੂੰ ਕਾਂਗਰਸ ਪਾਰਟੀ ਦੀ ਜਿੱਤ ਲਈ ਘਰ-ਘਰ ਜਾ ਕੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਜਾਣੂ ਕਰਵਾਇਆ ਜਾਵੇ ਤਾਂ ਜੋ ਸ਼੍ਰੋਮਣੀ ਅਕਾਲੀ ਦਲ ਦਾ ਪੰਜਾਬ ਵਿਚੋਂ ਹਰ ਪੱਧਰ ਤੇ ਸਫਾਇਆ ਹੋ ਸਕੇ।
ਇਸ ਮੌਕੇ ਮੁੱਖ ਮਹਿਮਾਨ ਸ਼ਾਮਲ ਹੋਏ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ ਡਿਪਾਰਟਮੈਂਟ ਦੇ ਲੁਧਿਆਣਾ ਦੇ ਚੇਅਰਮੈਨ ਚੇਤਨ ਪ੍ਰਕਾਸ਼ ਧਾਲੀਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਦੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਨਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਐਸ.ਸੀ ਵਰਗ ਨੂੰ ਜੋ ਮਾਨ ਸਨਮਾਨ ਦਿੱਤਾ ਹੈ, ਉਹ ਸ਼ਾਇਦ ਹੀ ਕਿਸੇ ਹੋਰ ਪਾਰਟੀ ਨੇ ਦਿੱਤਾ ਹੋਵੇ। ਮੀਟਿੰਗ ਦੋਰਾਨ ਗੁਰਕ੍ਰਿਪਾਲ ਸਿੰਘ ਪਾਲਾ ਢੰਡਾਰੀ ਤੇ ਉਨਾਂ ਦੇ ਸਾਥੀਆ ਨੇ ਚੇਅਰਮੈਨ ਚੇਤਨ ਪ੍ਰਕਾਸ਼ ਧਾਲੀਵਾਲ ਦਾ ਵਿਸੇਸ਼ ਤੌਰ ਤੇ ਸਨਮਾਨ ਕੀਤਾ। ਇਸ ਮੌਕੇ ਪ੍ਰਦੀਪ ਸਿੰਘ ਬਲਾਕ ਚੇਅਰਮੈਨ, ਭੁਪਿੰਦਰ ਸਿੰਘ, ਮੁਖਤਿਆਰ ਸਿੰਘ, ਤਰਲੋਕੀ ਨਾਥ, ਗਗਨਦੀਪ ਸਿੰਘ, ਜਸਵਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਜੀਤ ਸਿੰਘ, ਪ੍ਰਭਜੋਤ ਸਿੰਘ, ਜਗਰੂਪ ਸਿੰਘ, ਬਹਾਦਰ ਸਿੰਘ, ਅਮਰੀਕ ਸਿੰਘ, ਅਮਰਜੀਤ ਸਿੰਘ, ਪਰਮਜੀਤ ਸਿੰਘ, ਕੁਲਦੀਪ ਸਿੰਘ ਤੋਂ ਇਲਾਵਾ ਐਸ.ਸੀ ਡਿਪਾਰਟਮੈਂਟ ਦੇ ਆਹੁਦੇਦਾਰ ਤੇ ਮੈਂਬਰ ਹਾਜ਼ਰ ਸਨ।

 

9720cookie-checkਰਾਹੁਲ ਗਾਂਧੀ ਦੇ ਕਾਂਗਰਸ ਦੇ ਕੌਮੀ ਪ੍ਰਧਾਨ ਬਣਨ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ – ਚੇਤਨ ਧਾਲੀਵਾਲ

Leave a Reply

Your email address will not be published. Required fields are marked *

error: Content is protected !!