ਲੁਧਿਆਣਾ ਦੇ ਫੋਕਲ ਪੁਆਇੰਟਾਂ ਵਿੱਚ ਪੈਂਦੀਆਂ ਸੁੱਖ ਸੁਵਿਧਾਵਾਂ ਵਿੱਚ ਕੀਤਾ ਜਾਵੇਗਾ ਸੁਧਾਰ-ਡੀ. ਪੀ. ਐੱਸ. ਖਰਬੰਦਾ

Loading

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਵੱਲੋਂ ਫੋਕਲ ਪੁਆਇੰਟਾਂ ਦਾ ਦੌਰਾ ਅਤੇ ਸਨਅਤਕਾਰਾਂ ਨਾਲ ਮੀਟਿੰਗ

ਲੁਧਿਆਣਾ, 10 ਅਗਸਤ (( ਸਤ ਪਾਲ ਸੋਨੀ ) : ਸ਼ਹਿਰ ਵਿੱਚ ਪੈਂਦੇ ਫੋਕਲ ਪੁਆਇੰਟਾਂ ਦੀ ਮਾਡ਼ੀ ਹਾਲਤ ਦਾ ਜਾਇਜ਼ਾ ਲੈਣ ਲਈ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਅਤੇ ਡਾਇਰੈਕਟਰ ਸਨਅਤਾਂ ਅਤੇ ਵਣਜ ਵਿਭਾਗ ਡੀ. ਪੀ. ਐੱਸ. ਖਰਬੰਦਾ ਨੇ ਅੱਜ ਦੌਰਾ ਕੀਤਾ। ਇਸ ਮੌਕੇ ਉਨਾਂ ਹਾਜ਼ਰ ਸਨਅਤਕਾਰਾਂ ਨੂੰ ਭਰੋਸਾ ਦਿੱਤਾ ਕਿ ਜਲਦ ਹੀ ਸ਼ਹਿਰ ਵਿੱਚ ਪੈਂਦੇ ਸਾਰੇ ਫੋਕਲ ਪੁਆਇੰਟਾਂ ਵਿੱਚ ਪੈਂਦੀਆਂ ਸਾਰੀਆਂ ਸੁੱਖ ਸੁਵਿਧਾਵਾਂ ਵਿੱਚ ਸੁਧਾਰ ਕੀਤਾ ਜਾਵੇਗਾ। ਇਸ ਮੌਕੇ ਸ੍ਰ. ਖਰਬੰਦਾ ਦੇ ਨਾਲ ਨਿਗਮ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਸ਼ਹਿਰ ਦੇ ਸਾਰੇ ਫੋਕਲ ਪੁਆਇੰਟਾਂ ਦੀ ਸਥਿਤੀ ਦੇਖਣ ਤੋਂ ਬਾਅਦ ਉਨਾਂ ਸਥਾਨਕ ਚੈਂਬਰ ਆਫ਼ ਕਮਰਸ਼ੀਅਲ ਐਂਡ ਇੰਡਸਟ੍ਰੀਅਲ ਅੰਡਰਟੇਕਿੰਗਜ਼ (ਸੀਸੂ) ਭਵਨ ਵਿਖੇ ਵੱਖ-ਵੱਖ ਸਨਅਤੀ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰ. ਖਰਬੰਦਾ ਨੇ ਕਿਹਾ ਕਿ ਅੱਜ ਦੇ ਦੌਰੇ ਸੰਬੰਧੀ ਰਿਪੋਰਟ ਤਿਆਰ ਕਰਕੇ ਸੰਬੰਧਤ ਅਥਾਰਟੀਜ਼ ਨੂੰ ਭੇਜੀ ਜਾਵੇਗੀ ਤਾਂ ਜੋ ਬੁਨਿਆਦੀ ਸੁਧਾਰਾਂ ਦਾ ਕੰਮ ਸ਼ੁਰੂ ਕਰਵਾਇਆ ਜਾ ਸਕੇ।

ਉਨਾਂ ਕਿਹਾ ਕਿ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਵੱਲੋਂ ਸੂਬੇ ਵਿੱਚਲੇ ਸਾਰੇ ਫੋਕਲ ਪੁਆਇੰਟਾਂ ਦੀ ਕਾਇਆ ਕਲਪ ਕਰਨ ਲਈ ਯੋਜਨਾ ਉਲੀਕੀ ਗਈ ਹੈ, ਜਿਸ ਤਹਿਤ ਫੋਕਲ ਪੁਆਇੰਟਾਂ ਵਿੱਚ ਵਿਦੇਸ਼ਾਂ ਦੀ ਤਰਜ਼ ‘ਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਸੰਬੰਧੀ ਲੁਧਿਆਣਾ ਦੇ ਸੰਬੰਧਤ ਸਾਰੇ ਵਿਭਾਗਾਂ ਨੂੰ ਯੋਜਨਾਬੱਧੀ ਕਰਨ ਲਈ ਕਿਹਾ ਗਿਆ ਹੈ।

ਉਨਾਂ ਇਸ ਮੌਕੇ ਹਾਜ਼ਰ ਸਨਅਤਕਾਰਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਫੋਕਲ ਪੁਆਇੰਟਾਂ ਵਿੱਚ ਬਣਦੀਆਂ ਸਾਰੀਆਂ ਬੁਨਿਆਦੀ ਲੋੜਾਂ ਪੂਰੀਆਂ ਕੀਤੀਆਂ ਜਾਣਗੀਆਂ ਤਾਂ ਜੋ ਉਨਾਂ ਨੂੰ ਆਪਣੀ ਫੈਕਟਰੀ ਦਾ ਫਾਲਤੂ ਕੂੜਾ ਆਦਿ ਸੜਕਾਂ ‘ਤੇ ਸੁੱਟਣ ਦੀ ਜ਼ਰੂਰਤ ਨਾ ਰਹੇ। ਇਸ ਮੌਕੇ ਉਨਾਂ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਫੋਕਲ ਪੁਆਇੰਟਾਂ ਦੀਆਂ ਸੜਕਾਂ ਤੋਂ ਕੂੜਾ ਰੋਜ਼ਾਨਾ ਚੁੱਕਣਾ ਯਕੀਨੀ ਬਣਾਉਣ। ਫੋਕਲ ਪੁਆਇੰਟਾਂ ਦੀਆਂ ਸੜਕਾਂ ਜਲਦ ਹੀ ਵਧੀਆ ਗੁਣਵੱਤਾ ਦੀਆਂ ਬਣਾਈਆਂ ਜਾਣਗੀਆਂ।  ਇਸ ਮੌਕੇ ਜ਼ਿਲਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਮਹੇਸ਼ ਖੰਨਾ ਅਤੇ ਹੋਰ ਵੀ ਹਾਜ਼ਰ ਸਨ ।

23440cookie-checkਲੁਧਿਆਣਾ ਦੇ ਫੋਕਲ ਪੁਆਇੰਟਾਂ ਵਿੱਚ ਪੈਂਦੀਆਂ ਸੁੱਖ ਸੁਵਿਧਾਵਾਂ ਵਿੱਚ ਕੀਤਾ ਜਾਵੇਗਾ ਸੁਧਾਰ-ਡੀ. ਪੀ. ਐੱਸ. ਖਰਬੰਦਾ

Leave a Reply

Your email address will not be published. Required fields are marked *

error: Content is protected !!