ਲੁਧਿਆਣਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਬਜਾਏ ਖੇਡਾਂ ਨਾਲ ਜੋੜਨ ਦਾ ਉਪਰਾਲਾ

Loading

ਲੋਕਾਂ ਦੇ ਸਹਿਯੋਗ ਤੋਂ ਬਿਨਾਂ  ਇਹ ਮੁਹਿੰਮ ਸਫ਼ਲ ਨਹੀਂ ਕੀਤੀ ਜਾ ਸਕਦੀਡਾ. ਸੁਖਚੈਨ ਸਿੰਘ ਗਿੱਲ

ਪਿੰਡ ਦੁਲੇਂਅ/ਡੇਹਲੋਂ (ਲੁਧਿਆਣਾ), 26 ਜੂਨ (ਸਤ ਪਾਲ  ਸੋਨੀ)  : ਲੁਧਿਆਣਾ ਦੇ ਪੁਲਿਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਹੈ ਕਿ ਲੁਧਿਆਣਾ ਪੁਲਿਸ ਵੱਲੋਂ ਜਿੱਥੇ ਨਸ਼ੇ ਦੇ ਆਦੀ ਹੋ ਚੁੱਕੇ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਵਾ ਕੇ ਉਨਾਂ  ਦੇ ਮੁਵਸੇਬੇ ਲਈ ਯਤਨ ਕੀਤੇ ਜਾ ਰਹੇ ਹਨ, ਉਥੇ ਹੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਨਵੀਂ ਪੀੜੀ ਦੇ ਨੌਜਵਾਨਾਂ ਨੂੰ ਨਸ਼ੇ ਦੇ ਜਾਲ ਵਿੱਚ ਫਸਣ ਦੀ ਬਿਜਾਏ ਖੇਡਾਂ ਨਾਲ ਜੋੜਿ ਜਾਵੇ ਇਸੇ ਮਨਸ਼ਾ ਤਹਿਤ ਲੁਧਿਆਣਾ ਪੁਲਿਸ ਵੱਲੋਂ ਤਿੰਨ ਰੋਜ਼ਾ ਕ੍ਰਿਕਟ ਟੂਰਨਾਮੈਂਟ ਪਿੰਡ ਦੁਲੇਂਅ ਵਿਖੇ ਕਰਵਾਇਆ ਗਿਆ, ਜਿਸ ਵਿੱਚ ਇਲਾਕੇ ਦੀਆਂ ਕਈ ਨਾਮੀਂ ਟੀਮਾਂ ਨੇ ਭਾਗ ਲਿਆ ਇਸ ਟੂਰਨਾਮੈਂਟ ਵਿੱਚ ਪਿੰਡ ਮਾਣਕਵਾਲ ਦੀ ਟੀਮ ਜੇਤੂ, ਪਿੰਡ ਬੁਲਾਰਾ ਦੀ ਟੀਮ ਉਪ ਜੇਤੂ ਅਤੇ ਪਿੰਡ ਸੰਗੋਵਾਲ ਦੀ ਟੀਮ ਤੀਜੇ ਸਥਾਨਤੇ ਰਹੀ

ਇਸ ਮੌਕੇ ਖ਼ਿਡਾਰੀਆਂ ਅਤੇ ਵੱਡੀ ਗਿਣਤੀ ਵਿੱਚ ਪੁੱਜੇ ਲੋਕਾਂ ਨੂੰ ਸੰਬੋਧਨ ਕਰਦਿਆਂ ਡਾ. ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਕੋਹਨੂੰ ਕੱਢਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਨੂੰ ਸਫ਼ਲ ਕਰਨ ਲਈ ਲੁਧਿਆਣਾ ਪੁਲਿਸ ਨੇ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਹੈ ਇਸ ਰਣਨੀਤੀ ਤਹਿਤ ਜਿੱਥੇ ਨਸ਼ਾ ਵਿਰੋਧੀ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ, ਉਥੇ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ ਇਸ ਤੋਂ ਇਲਾਵਾ ਅਗਲੇ 15 ਦਿਨਾਂ ਵਿੱਚ 100 ਪਿੰਡਾਂ ਨੂੰ ਪੂਰੀ ਤਰਾਂ ਨਸ਼ਾ ਮੁਕਤ ਕਰਨ ਦਾ ਟੀਚਾ ਮਿਥਿਆ ਗਿਆ ਹੈ ਇਹ ਟੀਚਾ ਪ੍ਰਾਪਤ ਕਰਨ ਲਈ ਸੀਨੀਅਰ ਅਧਿਕਾਰੀਆਂ ਨੂੰ ਬਕਾਇਦਾ ਜਿੰਮੇਵਾਰ ਬਣਾਇਆ ਗਿਆ ਹੈ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚ ਫ਼ਸਣ ਤੋਂ ਰੋਕਣ ਲਈ ਉਨਾਂ  ਨੂੰ ਪਹਿਲਾਂ ਹੀ ਖੇਡ ਸੱਭਿਆਚਾਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ

ਡਾ. ਗਿੱਲ ਨੇ  ਦੱਸਿਆ ਕਿ ਕਮਿਸ਼ਨਰੇਟ ਅਧੀਨ ਪੈਂਦੇ 28 ਪੁਲਿਸ ਸਟੇਸ਼ਨਾਂ ਵਿੱਚੋਂ ਅਜਿਹੇ 8 ਪੁਲਿਸ ਸਟੇਸ਼ਨਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿਨਾਂ ਅਧੀਨ ਆਉਂਦੇ ਖੇਤਰ ਨਸ਼ੇ ਦੇ ਨਜ਼ਰ ਤੋਂ ਸੰਵੇਦਨਸ਼ੀਲ ਹਨ ਇਸ ਰਣਨੀਤੀ ਤਹਿਤ ਇਨਾਂ ਖੇਤਰਾਂਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ ਇਸ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਪੁਲਿਸ, ਸਹਾਇਕ ਪੁਲਿਸ ਕਮਿਸ਼ਨਰ ਅਤੇ ਐੱਸ. ਐੱਚ. ਓਜ਼ ਪੱਧਰ ਦੇ ਅਧਿਕਾਰੀਆਂ ਨੂੰ ਇਸ ਬੁਰਾਈ ਨਾਲ ਲਈ ਜਿੰਮੇਵਾਰ ਬਣਾਇਆ ਗਿਆ ਹੈ ਇਹ ਟੀਮਾਂ ਤਕਨੀਕੀ ਅਤੇ ਮਨੁੱਖੀ ਖੂਫੀਆਂ ਰਿਪੋਰਟਾਂ ਦੇ ਅਧਾਰਤੇ ਸਥਾਨਕ ਲੋਕਾਂ ਦੇ ਸਹਿਯੋਗ ਨਾਲ ਕਾਰਵਾਈ ਕਰਨੀ ਯਕੀਨੀ ਬਣਾਉਣਗੀਆਂ ਇਸ ਯੋਜਨਾਬੰਧੀ ਤਹਿਤ ਜਿੱਥੇ ਨਸ਼ਾ ਤਸਕਰਾਂ ਨੂੰ ੜਿ ਜਾਵੇਗਾ, ਉਥੇ ਹੀ ਨੌਜਵਾਨਾਂ ਦੇ ਸਹਿਯੋਗ ਨਾਲ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾਵੇਗੀਉਨਾਂ  ਦੱਸਿਆ ਕਿ ਹੁਣ ਤੱਕ 7 ਪਿੰਡਾਂ ਅਤੇ 6 ਇਲਾਕਿਆਂ ਨੂੰ ਨਸ਼ਾ ਮੁਕਤ ਐਲਾਨਿਆ ਜਾ ਚੁੱਕਾ ਹੈ, ਜਦਕਿ ਅਗਲੇ 15 ਦਿਨਾਂ ਵਿੱਚ ਕੁੱਲ 290 ਪਿੰਡਾਂ ਵਿੱਚੋਂ 100 ਪਿੰਡਾਂ ਨੂੰ ਨਸ਼ਾ ਮੁਕਤ ਐਲਾਨਣ ਦਾ ਟੀਚਾ ਹੈ ਜਦਕਿ ਇਸ ਰਣਨੀਤੀ ਤਹਿਤ ਸਾਰੇ ਪਿੰਡਾਂ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਹੈ ਡਾ. ਗਿੱਲ ਨੇ ਦੱਸਿਆ ਕਿ ਜਿਹੜੇ ਪੁਲਿਸ ਅਧਿਕਾਰੀ ਜਾਂ ਮੁਲਾਜ਼ਮ ਦੀ ਨਸ਼ੇ ਦੇ ਕਾਰੋਬਾਰ ਆਦਿ ਨਾਲ ਕਿਸੇ ਵੀ ਤਰਾਂ ਦੀ ਸ਼ਮੂਲੀਅਤ ਸਾਹਮਣੇ ਆਵੇਗੀ, ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਆਰੰਭੀ ਜਾਵੇਗੀ

ਡਾ. ਗਿੱਲ ਨੇ  ਦੱਸਿਆ ਕਿ ਲੁਧਿਆਣਾ ਪੁਲਿਸ ਨੇ ਇਸ ਸਾਲ ਨਸ਼ਿਆਂ ਖ਼ਿਲਾਫ਼ ਮੁਹਿੰਮ ਵਿੱਚ ਕਾਫੀ ਸਫ਼ਲਤਾ ਹਾਸਿਲ ਕੀਤੀ ਹੈ ਹੁਣ ਤੱਕ 178 ਮਾਮਲਿਆਂ ਵਿੱਚ 248 ਨਸ਼ਾ ਤਸਕਰ ਕਾਬੂ ਕੀਤੇ ਜਾ ਚੁੱਕੇ ਹਨ 9 ਕਿਲੋਗ੍ਰਾਮ ਅਫੀਮ, 2 ਕੁਇੰਟਲ ਭੁੱਕੀ, 300 ਗਰਾਮ ਚਰਸ, 74 ਕਿਲੋ ਗਾਂਜਾ, 9.5 ਕਿਲੋਗ੍ਰਾਮ ਹੈਰੋਇਨ, 368 ਗਰਾਮ ਨਸ਼ੀਲਾ ਪਾਊਡਰ, 26568 ਨਸ਼ੀਲੀਆਂ ਗੋਲੀਆਂ ਅਤੇ ਕੁਝ ਹੋਰ ਨਸ਼ੇ ਦੀਆਂ ਪੀਣ ਵਾਲੀਆਂ ਦਵਾਈਆਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ ਉਨਾਂ  ਕਿਹਾ ਕਿ ਸੀਨੀਅਰ ਅਧਿਕਾਰੀ ਲਗਾਤਾਰ ਜਾਂਚ ਅਫ਼ਸਰਾਂ ਨਾਲ ਰਾਬਤਾ ਰੱਖ ਰਹੇ ਹਨ ਪੁਲਿਸ ਵੱਲੋਂ ਸਾਰਾ ਨੈੱਟਵਰਕ ਤੋ ਲਈ ਯਤਨ ਕੀਤੇ ਜਾ ਰਹੇ ਹਨ ਹਫ਼ਤਾਵਰੀ ਰਿਵਿਊ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨਉਨਾਂ  ਕਿਹਾ ਕਿ ਉਕਤ ਤੋਂ ਇਲਾਵਾ ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵੀ ਲਗਾਤਾਰ ਜਾਣੂ ਕਰਵਾਇਆ ਜਾ ਰਿਹਾ ਹੈ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਨੁੱਕੜ ਨਾਟਕ, ਸੈਮੀਨਾਰ, ਲਿਟਰੇਚਰ ਵੰਡ ਕਰਵਾਉਣ ਦੇ ਨਾਲਨਾਲ ਇਸ ਬਿਮਾਰੀ ਤੋਂ ਨਿਜ਼ਾਤ ਪਾਉਣ ਵਾਲਿਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਨਾਲ ਜੋ ਲਈ ਯਤਨ ਕੀਤੇ ਜਾ ਰਹੇ ਹਨ

ਡਾ. ਗਿੱਲ ਨੇ ਨਸ਼ਾ ਪੀਡ਼ਤਾਂ ਦੇ ਪਰਿਵਾਰਾਂ ਨੂੰ ਪ੍ਰੇਰਿਤ ਕੀਤਾ ਜਾ ਰਿਹਾ ਹੈ ਕਿ ਉਹ ਆਪਣੇ ਬੱਚਿਆਂ ਨੂੰ ਸਮਾਂ ਰਹਿੰਦੇ ਨਸ਼ਾ ਛੁਡਾਊ ਕੇਂਦਰਾਂ ਤੱਕ ਲਿਆ ਕੇ ਇਲਾਜ਼ ਕਰਵਾਉਣਾ ਯਕੀਨੀ ਬਣਾਉਣ ਇਸ ਲਈ ਉਨਾਂ  ਨੂੰ ਲੁਧਿਆਣਾ ਪੁਲਿਸ ਵੱਲੋਂ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ  ਇਹ ਮੁਹਿੰਮ ਸਫ਼ਲ ਨਹੀਂ ਕੀਤੀ ਜਾ ਸਕਦੀ ਇਸ ਦਿਸ਼ਾ ਵਿੱਚ ਲੁਧਿਆਣਾ ਪੁਲਿਸ ਵੱਲੋਂ ਗੈਰ ਸਰਕਾਰੀ ਸੰਸਥਾਵਾਂ, ਸਾਂਝ ਕਮੇਟੀ ਮੈਂਬਰਾਂ, ਡੈਪੋਜ਼ ਅਤੇ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਮੈਂਬਰਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ ਉਨਾਂ  ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਨਾਲ ਜੁ ਅਤੇ ਇਸ ਨੂੰ ਸਫ਼ਲ ਕਰਨ ਇਸ ਮੌਕੇ ਉਨਾਂ  ਜੇਤੂ ਟੀਮਾਂ ਨੂੰ ਇਨਾਮਾਂ ਦੀ ਵੀ ਵੰਡ ਕੀਤੀ ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਪੁਲਿਸ  ਅਸ਼ਵਨੀ ਕਪੂਰ, ਵਧੀਕ ਡਿਪਟੀ ਕਮਿਸ਼ਨਰ ਪੁਲਿਸ  ਜਸਕਿਰਨਜੀਤ ਸਿੰਘ ਤੇਜਾ, ਸਹਾਇਕ ਪੁਲਿਸ ਕਮਿਸ਼ਨਰ  ਜਸ਼ਨਦੀਪ ਸਿੰਘ ਗਿੱਲ, ਸਮੂਹ ਐੱਸ. ਐੱਚ. ਓਜ਼ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ

42390cookie-checkਲੁਧਿਆਣਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੀ ਬਜਾਏ ਖੇਡਾਂ ਨਾਲ ਜੋੜਨ ਦਾ ਉਪਰਾਲਾ
error: Content is protected !!