ਲੁਧਿਆਣਾ ਵਿਖੇ ‘ਵਰਲਡ ਯੂਥ ਸਕਿੱਲ ਦਿਵਸ’ ਮੌਕੇ ਰਾਜ ਪੱਧਰੀ ਸਮਾਗਮ ਮਨਾਇਆ ਗਿਆ

Loading

 ਦੇਸ਼ ਵਿਦੇਸ਼ਾਂ ਵਿੱਚ ਪੰਜਾਬ ਦੇ ਹੁਨਰਮੰਦਾਂ ਦੀ ਭਾਰੀ ਮੰਗਚਰਨਜੀਤ ਸਿੰਘ ਚੰਨੀ

 ਲੁਧਿਆਣਾ, 15 ਜੁਲਾਈ  (ਸਤ ਪਾਲ  ਸੋਨੀ)  : ਪੰਜਾਬ ਦੇ ਤਕਨੀਕੀ ਸਿੱਖਿਆ, ਸਨਅਤੀ ਸਿਖ਼ਲਾਈ ਅਤੇ ਰੋਜ਼ਗਾਰ ਉਤਪਤੀ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ  ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਹਾ ਲੈ ਕੇ ਆਪਣੇ ਆਪ ਨੂੰ ਹੁਨਰਮੰਦ ਬਣਾਉਣ ਕਿਉਂਕਿ ਪੰਜਾਬ ਦੇ ਹੁਨਰਮੰਦ ਨੌਜਵਾਨਾਂ ਦੀ ਦੇਸ਼ ਅਤੇ ਵਿਦੇਸ਼ਾਂ ਵਿੱਚ ਭਾਰੀ ਮੰਗ ਹੈ। ਉਹ ਅੱਜ ਸਥਾਨਕ ਗੁਰੂ ਨਾਨਕ ਭਵਨ ਵਿਖੇ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਦੇ ਸਹਿਯੋਗ ਨਾਲ ਆਈ. ਆਈ. . . ਐਜੂਕੇਸ਼ਨ ਸੁਸਾਇਟੀ ਵੱਲੋਂ ਮਨਾਏ ਗਏਵਰਲਡ ਯੂਥ ਸਕਿੱਲ ਦਿਵਸਮੌਕੇ ਰੱਖੇ ਰਾਜ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਸਨ।

ਨੌਜਵਾਨਾਂ ਦੀ ਭਰਵੀਂ ਹਾਜ਼ਰੀ ਤੋਂ ਖੁਸ਼ ਹੋਏ  ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ੇ ਨਾਲੋਂ ਨਖ਼ੇੜ ਕੇ ਹੁਨਰਮੰਦ ਕਰਨ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਉਨਾਂ ਕਿਹਾ ਕਿ ਸੂਬੇ ਵਿੱਚ ਸਕਿੱਲ ਡਿਵੈੱਲਪਮੈਂਟ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਨੌਜਵਾਨਾਂ ਨੂੰ ਕਿੱਤਾਮੁੱਖੀ ਸਿਖ਼ਲਾਈ ਦਿੱਤੀ ਜਾ ਰਹੀ ਹੈ। ਜੋ ਨੌਜਵਾਨ ਸਹੀ ਸਿਖ਼ਲਾਈ ਪ੍ਰਾਪਤ ਕਰਦੇ ਹਨ ਜਾਂ ਹੋਰ ਸਿੱਖਿਆ ਗ੍ਰਹਿਣ ਕਰਦੇ ਹਨ, ਉਨਾਂ ਨੂੰ ਪੰਜਾਬ ਸਰਕਾਰ ਵੱਲੋਂ ਯੋਗਤਾ ਮੁਤਾਬਿਕ ਨੌਕਰੀਆਂ ਦੇ ਮੌਕੇ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਕਾਰਜਕਾਲ ਦੌਰਾਨ ਹੁਣ ਤੱਕ 8.21 ਲੱਖ (ਸਰਕਾਰੀ, ਨਿੱਜੀ ਅਤੇ ਸਵੈਰੋਜ਼ਗਾਰ) ਨੌਕਰੀਆਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ। ਉਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਨਿਸ਼ਚਾ ਕਰਨ ਕਿ ਉਹ ਹੁਨਰਮੰਦ ਹੋ ਕੇ ਯੋਗਤਾ ਮੁਤਾਬਿਕ ਨੌਕਰੀ ਕਰਨਗੇ।

ਇਸ ਮੌਕੇ ਉਨਾਂ ਵੱਖਵੱਖ ਸਿਖ਼ਲਾਈ ਪ੍ਰੋਗਰਾਮਾਂ ਵਿੱਚ ਵਧੀਆ ਕਾਰਗੁਜ਼ਾਰੀ ਵਿੱਚ ਹਿੱਸਾ ਲੈਣ ਵਾਲੇ ਸਿਖ਼ਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਕਿੱਲ ਡਿਵੈੱਲਪਮੈਂਟ ਮਿਸ਼ਨ ਦੇ ਜਨਰਲ ਮੈਨੇਜਰ  ਸੁਖਵਿੰਦਰ ਸਿੰਘ, ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਦੇ ਪ੍ਰੋਜੈਕਟ ਕੋਆਰਡੀਨੇਟਰ ਪਰਵਿੰਦਰ ਕੌਰ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਮੁੰਡੇ ਕੁੜੀਆਂ ਹਾਜ਼ਰ ਸਨ

43450cookie-checkਲੁਧਿਆਣਾ ਵਿਖੇ ‘ਵਰਲਡ ਯੂਥ ਸਕਿੱਲ ਦਿਵਸ’ ਮੌਕੇ ਰਾਜ ਪੱਧਰੀ ਸਮਾਗਮ ਮਨਾਇਆ ਗਿਆ
error: Content is protected !!