![]()
ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ-ਰਵਨੀਤ ਸਿੰਘ ਬਿੱਟੂ

ਲੁਧਿਆਣਾ, 12 ਨਵੰਬਰ ( ਸਤ ਪਾਲ ਸੋਨੀ ) : ਪੰਜਾਬ ਸਰਕਾਰ ਨੇ ਸ਼ਹਿਰ ਲੁਧਿਆਣਾ ਦੇ ਰੁਕੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਨ ਲਈ 68 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਫੈਸਲਾ ਕੀਤਾ ਹੈ। ਇਸ ਰਾਸ਼ੀ ਦੇ ਜਾਰੀ ਹੋਣ ਨਾਲ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਰਾਸ਼ੀ ਨਾਲ ਪੰਜਾਬ ਬੁਨਿਆਦੀ ਢਾਂਚਾ ਵਿਕਾਸ ਬੋਰਡ ਦੇ ਲੰਬਿਤ ਪਏ ਕੰਮਾਂ ਨੂੰ ਮੁਕੰਮਲ ਕੀਤਾ ਜਾਵੇਗਾ। ਇਸ ਰਾਸ਼ੀ ਨੂੰ ਜਾਰੀ ਕਰਨ ਬਾਰੇ ਫੈਸਲਾ ਪੰਜਾਬ ਸਰਕਾਰ ਨੇ ਅੱਜ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਲਿਆ ਗਿਆ।
ਬਿੱਟੂ ਨੇ ਕਿਹਾ ਕਿ ਇਹ ਸਾਰੇ ਕੰਮ ਤਕਰੀਬਨ 70-80 ਫੀਸਦੀ ਮੁਕੰਮਲ ਹੋ ਚੁੱਕੇ ਸਨ ਪਰ ਕੁਝ ਕਾਰਨਾਂ ਕਰਕੇ ਇਹ ਫੰਡ ਜਾਰੀ ਨਹੀਂ ਕੀਤੇ ਜਾ ਸਕੇ ਸਨ। ਉਨਾਂ ਨੇ ਇਸ ਸੰਬੰਧੀ ਕਈ ਵਾਰ ਪੰਜਾਬ ਸਰਕਾਰ ਕੋਲ ਮੁੱਦਾ ਉਠਾਇਆ ਤਾਂ ਜੋ ਇਹ ਲੰਬਿਤ ਪਏ ਕੰਮ ਦੁਬਾਰਾ ਸ਼ੁਰੂ ਕਰਵਾਏ ਜਾ ਸਕਣ। ਬਿੱਟੂ ਨੇ ਕਿਹਾ ਕਿ ਇਹ ਫੰਡ ਜਾਰੀ ਹੋਣ ਨਾਲ ਹੁਣ ਸ਼ਹਿਰ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਇਹ ਰਾਸ਼ੀ ਜਾਰੀ ਕਰਨ ‘ਤੇ ਬਿੱਟੂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ।