ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਨਵ-ਨਿਯੁਕਤ ਕੀਤੇ ਜ਼ਿਲਾ ਪ੍ਰਧਾਨਾਂ ਦਾ ਕੀਤਾ ਸਵਾਗਤ

Loading

ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ


ਲੁਧਿਆਣਾ, 11 ਜਨਵਰੀ  ( ਸਤ ਪਾਲ ਸੋਨੀ ) :  ਪੰਜਾਬ ਸਰਕਾਰ ਦੇ ਪ੍ਰੋਗਰਾਮਾਂ, ਨੀਤੀਆਂ ਅਤੇ ਪ੍ਰਾਪਤੀਆਂ ਨੂੰ ਕਾਂਗਰਸ ਪਾਰਟੀ ਦੇ ਵਰਕਰਾਂ ਵੱਲੋਂ ਹੇਠਲੀ ਪੱਧਰ ‘ਤੇ ਘਰ ਘਰ ਤੱਕ ਪਹੁੰਚਾਇਆ ਜਾਵੇਗਾ, ਤਾਂ ਜੋ ਲੋਕ ਹਿੱਤ ਉਪਰਾਲਿਆਂ ਅਤੇ ਚੰਗੀਆਂ ਪ੍ਰਸਾਸ਼ਨਿਕ ਸੇਵਾਵਾਂ ਦਾ ਲੋਕ ਵੱਧ ਤੋਂ ਵੱਧ ਲਾਭ ਲੈ ਸਕਣ।
ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਲੁਧਿਆਣਾ ਵਿਖੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਪੰਜਾਬ ਕਾਂਗਰਸ ਪਾਰਟੀ ਦੇ ਜ਼ਿਲਾ ਲੁਧਿਆਣਾ ਤੋਂ ਨਵ ਨਿਯੁਕਤ ਕੀਤੇ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਕਰਨਜੀਤ ਸਿੰਘ ਗਾਲਿਬ ਅਤੇ ਲੁਧਿਆਣਾ (ਸ਼ਹਿਰੀ) ਦੇ ਪ੍ਰਧਾਨ  ਅਸ਼ਵਨੀ ਸ਼ਰਮਾ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਉਣ ਸਮੇ ਸਵਾਗਤੀ ਸਮਾਰੋਹ ਨੂੰ ਸੰਬੋਧਨ ਕਰਦਿਆ ਕੀਤਾ।
ਬਿੱਟੂ ਨੇ ਜ਼ਿਲਾ ਲੁਧਿਆਣਾ ਤੋਂ  ਨਵ ਨਿਯੁਕਤ ਕੀਤੇ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ  ਕਰਨਜੀਤ ਸਿੰਘ ਗਾਲਿਬ ਅਤੇ ਲੁਧਿਆਣਾ (ਸ਼ਹਿਰੀ) ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਈਆ ਜਾ ਰਹੀਆ ਲੋਕ ਭਲਾਈ ਸਕੀਮਾਂ ਨੂੰ ਘਰ ਘਰ ਤੱਕ ਪਹੁੰਚਾਉਣ ਲਈ ਪਿੰਡ ਅਤੇ ਵਾਰਡ ਪੱਧਰ ਤੱਕ ਵਰਕਰਾਂ ਨੂੰ ਨਿਯੁਕਤ ਕਰਨ ਅਤੇ ਉਨਾਂ ਨੂੰ ਮਿਹਨਤ, ਲਗਨ ਅਤੇ ਤਨਦੇਹੀ ਨਾਲ ਸੇਵਾ ਦੀ ਭਾਵਨਾ ਨਾਲ ਕੰਮ ਕਰਨ ਦੀ ਪ੍ਰੇਰਨਾ ਦੇਣ। ਬਿੱਟੂ ਨੇ ਹੋਰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਲਈ ਬਹੁਤ ਸਾਰੀਆ ਯੋਜਨਾਵਾ ਸ਼ੁਰੂ ਕੀਤੀਆ ਹੋਈਆ ਹਨ। ਪ੍ਰੰਤੂ ਜਾਣਕਾਰੀ ਦੀ ਅਣਹੋਦ ਜਾਂ ਦਫ਼ਤਰਾਂ ਵਿਚ ਆਉਣ ਜਾਣ ਦੀ ਖੇਚਲ ਕਾਰਨ ਬਹੁਤ ਸਾਰੇ ਯੋਗ ਜਰੂਰਤ ਮੰਦ ਵਿਅਕਤੀ ਇਨਾਂ ਯੋਜਨਾਵਾਂ ਦਾ ਲਾਭ ਪ੍ਰਾਪਤ ਕਰਨ ਤੋਂ ਵਾਂਝੇ ਰਹਿ ਜਾਂਦੇ ਹਨ। ਉਨਾਂ ਕਿਹਾ ਕਿ ਅੱਜ ਦੇ ਸਮੇ ਵਿੱਚ ਜਦੋਂ ਕਾਂਗਰਸ ਪਾਰਟੀ ਸੇਵਾ ਦੀ ਭਾਵਨਾਂ ਨਾਲ ਕੰਮ ਕਰ ਰਹੀ ਹੈ ਅਜਿਹੇ ਸਮੇ ਵਿੱਚ ਉਸ ਦੇ ਵਰਕਰਾਂ ਵੱਲੋਂ ਪੰਜਾਬ ਸਰਕਾਰ ਦੀਆਂ ਯੋਜਨਾਵਾਂ ਅਤੇ ਪਾਲਿਸੀਆ ਨੂੰ ਘਰ ਘਰਪਹੁੰਚਾਉਣ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਕੈਪ ਲਗਾ ਕੇ ਵੱਧ ਤੋਂ ਵੱਧ ਲੋਡ਼ਵੰਦਾ ਨੂੰ ਲਾਭ ਪਹੁੰਚਾਇਆ ਜਾਵੇ।
ਜ਼ਿਲਾ ਲੁਧਿਆਣਾ ਤੋਂ ਨਵ   ਨਿਯੁਕਤ ਕੀਤੇ ਲੁਧਿਆਣਾ (ਦਿਹਾਤੀ) ਦੇ ਪ੍ਰਧਾਨ ਕਰਨਜੀਤ ਸਿੰਘ ਗਾਲਿਬ ਅਤੇ ਲੁਧਿਆਣਾ (ਸ਼ਹਿਰੀ) ਦੇ ਪ੍ਰਧਾਨ  ਅਸ਼ਵਨੀ ਸ਼ਰਮਾ ਨੇ ਸਾਂਝੇ ਤੌਰ ‘ਤੇ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਘਰ ਘਰ ਪੰਜਾਬ ਸਰਕਾਰ ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਨੂੰ ਪਹੁੰਚਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ। ਵਰਕਰਾਂ ਨੂੰ ਸਮਾਜ ਸੇਵਾ ਦੇ ਕੰਮਾਂ ਦੇ ਨਾਲ੍ ਨਾਲ ਲੋਡ਼ਵੰਦ ਵਿਅਕਤੀਆਂ ਨੂੰ ਵੱਧ ਤੋਂ ਵੱਧ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋਡ਼ਵੰਦ ਤੱਕ ਪਹਚਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਅਤੇ ਵਰਕਰ ਹਾਜ਼ਰ ਸਨ।

32200cookie-checkਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਨਵ-ਨਿਯੁਕਤ ਕੀਤੇ ਜ਼ਿਲਾ ਪ੍ਰਧਾਨਾਂ ਦਾ ਕੀਤਾ ਸਵਾਗਤ

Leave a Reply

Your email address will not be published. Required fields are marked *

error: Content is protected !!