ਵਿਸ਼ੇਸ ਸਮਾਗਮ ਦੌਰਾਨ ਵੀਰ ਨਾਰੀਆਂ ਦਾ ਸਨਮਾਨ

Loading

ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮੁਸ਼ਕਿਲਾਂ ਦਾ ਮੌਕੇ ‘ਤੇ ਹੱਲ
ਲੁਧਿਆਣਾ, 28 ਜਨਵਰੀ ( ਸਤ ਪਾਲ ਸੋਨੀ ) :  ਦੇਸ਼ ਦੀ ਰੱਖਿਆ ਖਾਤਿਰ ਸ਼ਹੀਦ ਹੋਏ ਫੌਜੀਆਂ ਦੀਆਂ ਵਿਧਵਾਵਾਂ ਦੇ ਸਨਮਾਨ ਲਈ ਇੱਕ ਵਿਸੇਸ਼ ਸਮਾਗਮ ਦਾ ਆਯੋਜਨ ਸਥਾਨਕ ਜਗਰਾਓਂ ਪੁੱਲ ਸਥਿਤ ਵਾਜਰਾ ਏਅਰ ਡਿਫੈਂਸ ਬ੍ਰਿਗੇਡ ਵਿਖੇ ਕੀਤਾ ਗਿਆ। ਇਸ ਮੌਕੇ ਵੀਰ ਨਾਰੀਆਂ ਦੇ ਮੁਸ਼ਕਿਲਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਵੱਲੋਂ ਕੈਂਪ ਵੀ ਲਗਾਇਆ ਗਿਆ ਜਿਸ ਵਿੱਚ ਉਨਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ‘ਤੇ ਹੱਲ ਕੀਤਾ ਗਿਆ।
ਇਸ ਮੌਕੇ ਮੁੱਖ ਮਹਿਮਾਨ ਵਜੋਂ ਕਮਾਂਡਰ ਲੈਫਟੀਨੈਂਟ ਜਨਰਲ ਦੁਸ਼ਯੰਤ ਸਿੰਘ ਪਹੁੰਚੇ ।  ਇਸ ਮੌਕੇ ਉਨਾਂ ਨਾਲ ਵਾਜਰਾ ਆਰਮੀ ਵਾਈਵਜ ਵੈਲਫੇਅਰ ਐਸੋਸ਼ੀਏਸ਼ਨ ਦੀ ਜੋਨਲ ਪ੍ਰਧਾਨ  ਉਸ਼ਾ ਸਿੰਘ ਵੀ ਹਾਜ਼ਿਰ ਸਨ। ਸਮਾਗਮ ਦੌਰਾਨ ਸਵਾਗਤੀ ਸ਼ਬਦ ਬੋਲਦਿਆਂ ਬ੍ਰਿਗੇਡੀਅਰ ਮੁਨੀਸ ਅਰੋਡ਼ਾ ਸਟੇਸ਼ਨ ਕਮਾਂਡਰ, ਲੁਧਿਆਣਾ ਮਿਲਟਰੀ ਸਟੇਸ਼ਨ ਨੇ ਦੱਸਿਆ ਕਿ ਇਸ ਸਮਾਗਮ ਦਾ ਮਕਸਦ ਜਿੱਥੇ ਸ਼ਹੀਦ ਫੌਜੀਆਂ ਨੂੰ ਯਾਦ ਕਰਨਾ ਹੈ ਓਥੇ ਸ਼ਹੀਦ ਫੌਜੀਆਂ ਦੀਆਂ ਵਿਧਵਾਵਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਵੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਅਤੇ ਪੁਲਿਸ ਕਮਿਸ਼ਨਰ  ਆਰ.ਐਨ.ਢੋਕੇ ਵੀ ਹਾਜ਼ਿਰ ਸਨ ਜਿਨਾਂ ਨੇ ਵੀਰ ਨਾਰੀਆਂ ਦੀਆਂ ਮੁਸ਼ਕਿਲਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦਾ ਭਰੋਸਾ ਦਿੱਤਾ। ਸਮਾਗਮ ਦੌਰਾਨ ਵੀਰ ਨਾਰੀਆਂ ਦੀ ਸਿਹਤ ਜਾਂਚ ਲਈ ਮੈਡੀਕਲ ਕੈਂਪ ਦਾ ਆਯੋਜਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਦੀ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਵੀਰ ਨਾਰੀਆਂ ਨੂੰ ਲੋਡ਼ ਅਨੁਸਾਰ ਵਹੀਲ ਚੇਅਰਜ, ਸੁਣਨ ਵਾਲੀਆਂ ਮਸ਼ੀਨਾਂ ਅਤੇ ਹੋਰ ਸਮੱਗਰੀ ਦੀ ਵੰਡ ਵੀ ਕੀਤੀ ਗਈ। ਸਮਾਗਮ ਦੌਰਾਨ 700 ਤੋਂ ਵਧੇਰੇ ਲੋਕਾਂ ਨੇ ਭਾਗ ਲਿਆ ਜਿਨਾਂ ਵਿੱਚ 101 ਵੀਰ ਨਾਰੀਆਂ 200 ਜੰਗੀ ਵਿਧਵਾਵਾਂ ਅਤੇ ਹੋਰ ਹਾਜ਼ਰ ਸਨ। ਸਮਾਗਮ ਦੌਰਾਨ ਸਨਅਤੀ ਈਕਾਈਆਂ ਨਾਲ ਸਬੰਧਿਤ ਕਈ ਮੁੱਖ ਸਖਸ਼ੀਅਤਾਂ ਵੀ ਹਾਜ਼ਿਰ ਸਨ। ਇਸ ਮੌਕੇ ਸਰਕਾਰੀ ਕਾਲਜ (ਲਡ਼ਕੀਆਂ) ਅਤੇ ਕੇ.ਵੀ.ਐਮ. ਸਕੂਲ ਦੇ ਵਿਦਿਆਰਥੀਆਂ ਵੱਲੋਂ ਪੇਸ਼ਕਾਰੀਆਂ ਵੀ ਦਿੱਤੀਆ ਗਈਆਂ।

12080cookie-checkਵਿਸ਼ੇਸ ਸਮਾਗਮ ਦੌਰਾਨ ਵੀਰ ਨਾਰੀਆਂ ਦਾ ਸਨਮਾਨ

Leave a Reply

Your email address will not be published. Required fields are marked *

error: Content is protected !!