ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਕੌਮੀ ਸ਼ਹੀਦ’ ਦਾ ਦਰਜਾ ਦਿਵਾਉਣ ਲਈ ਕੇਂਦਰ ਸਰਕਾਰ ‘ਤੇ ਦਬਾਅ ਬਣਾਇਆ ਜਾਵੇਗਾ-ਭਾਰਤ ਭੂਸ਼ਣ ਆਸ਼ੂ

Loading

 ਹਲਕਾ ਦਾਖਾ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰਤੇ ਪੂਰਾ ਕਰਵਾਇਆ ਜਾਵੇਗਾਕੈਪਟਨ ਸੰਦੀਪ ਸਿੰਘ ਸੰਧੂ

ਸਰਾਭਾ/ਲੁਧਿਆਣਾ, ਲੁਧਿਆਣਾ, 16 ਨਵੰਬਰ (ਬਿਊਰੋ ) : ਭਾਰਤ ਭੂਸ਼ਣ ਆਸ਼ੂ ਕੈਬਨਿਟ ਮੰਤਰੀ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ, ਪੰਜਾਬ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ ਨੂੰ ਹਰ ਸਹੂਲਤ ਮੁਹੱਈਆ ਕਰਾਉਣ ਲਈ ਯਤਨਸ਼ੀਲ ਹੈਇਸੇ ਕੋਸ਼ਿਸ਼ ਤਹਿਤ ਪਿੰਡ ਦੇ ਸਾਰੇ ਸਰਕਾਰੀ ਸਕੂਲਾਂ ਨੂੰਸਮਾਰਟਬਣਾਇਆ ਜਾਵੇਗਾ, ਇਸ ਤੋਂ ਇਲਾਵਾ ਪਿੰਡ ਦੀ ਦਾਣਾ ਮੰਡੀ ਦਾ ਫੜ ਜਲਦ ਤੋਂ ਜਲਦ ਪੱਕਾ ਕੀਤਾ ਜਾਵੇਗਾਇਸ ਮੌਕੇ ਉਨਾਂ  ਆਪਣੇ ਅਖਤਿਆਰੀ ਕੋਟੇ ਵਿੱਚੋਂ ਪਿੰਡ ਦੀ ਕਲੱਬ ਨੂੰ 5 ਲੱਖ ਰੁਪਏ ਗਰਾਂਟ ਜਾਰੀ ਕਰਨ ਦਾ ਵੀ ਐਲਾਨ ਕੀਤਾਉਹ ਅੱਜ ਪਿੰਡ ਸਰਾਭਾ ਦੇ ਖੇਡ ਸਟੇਡੀਅਮ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਸੰਬੰਧੀ ਪੰਜਾਬ ਸਰਕਾਰ ਵੱਲੋਂ ਆਯੋਜਿਤ ਕੀਤੇ ਗਏ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ

ਸ੍ਰੀ ਆਸ਼ੂ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹੀਦਾਂ ਦੀ ਸੋਚਤੇ ਪਹਿਰਾ ਦੇਣ ਦੇ ਨਾਲਨਾਲ ਉਨਾਂ  ਦੇ ਸੁਪਨਿਆਂ ਮੁਤਾਬਿਕ ਦੇਸ਼ ਅਤੇ ਸਮਾਜ ਸਿਰਜਣ ਵਾਲੇ ਪਾਸੇ ਲੱਗੀ ਹੋਈ ਹੈਜਿਸ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪੂਰਨ ਵਚਨਬੱਧਤਾ ਹੈਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਸ਼ਹੀਦਾਂ ਨਾਲ ਜੁੜੀਆਂ ਸਾਰੀਆਂ ਥਾਵਾਂ ਨੂੰ ਵਧੀਆ ਤਰੀਕੇ ਨਾਲ ਵਿਕਸਤ ਅਤੇ ਸੰਭਾਲਿਆ ਜਾਵੇਉਨਾਂ  ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 15 ਅਗਸਤ, 2018 ਨੂੰ ਰਾਜ ਪੱਧਰੀ ਅਜ਼ਾਦੀ ਦਿਹਾੜਾ ਸਮਾਰੋਹ ਵਿੱਚ ਪਿੰਡ ਸਰਾਭਾ ਦੇ ਵਿਕਾਸ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਸੀਇਸ ਰਾਸ਼ੀ ਨਾਲ ਵਿਕਾਸ ਕਾਰਜ ਵੱਡੇ ਪੱਧਰਤੇ ਜਾਰੀ ਹਨ

ਉਨਾਂ  ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਦੇਸ਼ ਨੂੰ ਆਜ਼ਾਦ ਕਰਾਉਣ ਅਤੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਾਉਣ ਲਈ ਪਾਏ ਯੋਗਦਾਨ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਹ ਕਰਤਾਰ ਸਿੰਘ ਸਰਾਭਾ ਵਰਗੇ ਸ਼ਹੀਦਾਂ ਦੀ ਲਾਸਾਨੀ ਸ਼ਹੀਦੀ ਕਰਕੇ ਹੀ ਅੱਜ ਅਸੀਂ ਆਜ਼ਾਦ ਦੇਸ਼ ਦੀਆਂ ਆਜ਼ਾਦ ਹਵਾਵਾਂ ਦਾ ਨਿੱਘ ਮਾਣ ਰਹੇ ਹਾਂਉਨਾਂ  ਕਿਹਾ ਕਿ ਦੇਸ਼ ਦੀ ਅਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰਕੌਮੀ ਸ਼ਹੀਦਦਾ ਦਰਜਾ ਦਿਵਾਉਣ ਲਈ ਕੇਂਦਰ ਸਰਕਾਰਤੇ ਦਬਾਅ ਬਣਾਇਆ ਜਾਵੇਗਾਸਮਾਗਮ ਨੂੰ ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ ਨੇ ਵੀ ਸੰਬੋਧਨ ਕਰਦਿਆਂ ਸ਼ਹੀਦ ਕਰਤਾਰ ਸਿੰਘ ਅਤੇ ਉਨਾਂ  ਦੇ ਸਾਥੀਆਂ ਦੇ ਸੰਘਰਸ਼ਮਈ ਜੀਵਨ ਬਾਰੇ ਬਾਖੂਬੀ ਚਾਨਣਾ ਪਾਇਆ

ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਪੰਜਾਬ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਕੌਮੀ ਸ਼ਹੀਦ ਤੋਂ ਵੀ ਉੱਪਰ ਕਰਾਰ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਉਨਾਂ  ਦੇ ਸ਼ਹੀਦੀ ਦਿਹਾੜੇਤੇ ਰਾਜ ਪੱਧਰੀ ਸਮਾਗਮ ਆਯੋਜਨ ਕਰ ਰਹੀ ਹੈ ਅਤੇ ਸਾਨੂੰ ਸਾਰਿਆਂ ਨੂੰ ਉਨਾਂ  ਦੇ ਸੰਘਰਸ਼ਮਈ ਜੀਵਨ ਤੋਂ ਸੇਧ ਲੈਣੀ ਚਾਹੀਦੀ ਹੈਉਨਾਂ  ਕਿਹਾ ਕਿ ਭਾਰਤ ਦੇਸ਼ ਨੂੰ ਆਜ਼ਾਦ ਕਰਾਉਣ ਵਿੱਚ ਕਈ ਦੇਸ਼ ਭਗਤਾਂ ਨੇ ਸ਼ਹੀਦੀ ਦੇ ਜਾਮ ਪੀਤੇ, ਜਿਨਾਂ  ਵਿੱਚੋਂ ਸਭ ਤੋਂ ਛੋਟੀ ਉਮਰ ਵਿੱਚ ਸ਼ਹੀਦੀ ਪਾਉਣ ਦਾ ਮਾਣ ਕਰਤਾਰ ਸਿੰਘ ਸਰਾਭਾ ਨੂੰ ਜਾਂਦਾ ਹੈਉਨਾਂ   ਭਰੋਸਾ ਦਿੱਤਾ ਕਿ ਹਲਕਾ ਦਾਖਾ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰਤੇ ਪੂਰਾ ਕੀਤਾ ਜਾਵੇਗਾ

ਇਸ ਤੋਂ ਪਹਿਲਾਂ ਸ੍ਰੀ ਆਸ਼ੂ, ਕੈਪਟਨ ਸੰਧੂ ਸਮੇਤ ਸਾਰੀਆਂ ਪ੍ਰਮੁੱਖ ਸਖ਼ਸ਼ੀਅਤਾਂ ਨੇ ਸ਼ਹੀਦ ਦੇ ਬੁੱਤ, ਸਮਾਰਕ ਅਤੇ ਜੱਦੀ ਘਰ ਵਿਖੇ ਉਨਾਂ  ਨੂੰ ਫੁੱਲ ਮਾਲਾਵਾਂ ਨਾਲ ਸ਼ਰਧਾਂਜਲੀ ਭੇਟ ਕੀਤੀਉਪਰੰਤ ਉਨਾਂ  ਖੇਡ ਮੇਲੇ ਦੌਰਾਨ ਫੁੱਟਬਾਲ ਫਾਈਨਲ ਮੁਕਾਬਲੇ ਦੀ ਜੇਤੂ ਰਹੀਆਂ ਟੀਮਾਂ ਇੰਡੀਅਨ ਏਅਰ ਫੋਰਸ ਅਤੇ ਉੱਪ ਜੇਤੂ ਸੀ. ਆਰ. ਪੀ. ਐੱਫ਼. ਜਲੰਧਰ ਦੀਆਂ ਟੀਮਾਂ ਨੂੰ ਇਨਾਮਾਂ ਦੀ ਵੀ ਵੰਡ ਕੀਤੀਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਪਰਿਵਾਰਕ ਮੈਂਬਰ ਸ੍ਰੀਮਤੀ ਸੁਖਦੇਵ ਕੌਰ ਸਮੇਤ ਪ੍ਰਮੁੱਖ ਸਖ਼ਸ਼ੀਅਤਾਂ ਦਾ ਕਲੱਬ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ. ਕਰਨ ਵੜਿੰਗ ਉੱਪ ਚੇਅਰਮੈਨ ਪੇਡਾ, ਕਰਨਜੀਤ ਸਿੰਘ ਸੋਨੀ ਗਾਲਿਬ ਜ਼ਿਲਾ ਪ੍ਰਧਾਨ ਕਾਂਗਰਸ (ਦਿਹਾਤੀ), ਗੁਰਦੇਵ ਸਿੰਘ ਲਾਪਰਾਂ ਜ਼ਿਲਾ ਪ੍ਰੀਸ਼ਦ ਮੈਂਬਰ, ਮੇਜਰ ਸਿੰਘ ਭੈਣੀ ਸੀਨੀਅਰ ਕਾਂਗਰਸੀ ਆਗੂ, ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਅਮਰਿੰਦਰ ਸਿੰਘ ਮੱਲੀ, ਜਗਪਾਲ ਸਿੰਘ ਖੰਗੂੜਾ, ਮਨਪ੍ਰੀਤ ਸਿੰਘ ਸਰਾਭਾ, ਹਰਨੇਕ ਸਿੰਘ ਸਰਾਭਾ, ਭੁਪਿੰਦਰ ਸਿੰਘ ਕਲੱਬ ਪ੍ਰਧਾਨ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ

 

48830cookie-checkਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ‘ਕੌਮੀ ਸ਼ਹੀਦ’ ਦਾ ਦਰਜਾ ਦਿਵਾਉਣ ਲਈ ਕੇਂਦਰ ਸਰਕਾਰ ‘ਤੇ ਦਬਾਅ ਬਣਾਇਆ ਜਾਵੇਗਾ-ਭਾਰਤ ਭੂਸ਼ਣ ਆਸ਼ੂ
error: Content is protected !!