ਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਬਜ਼ਰਬੇਸ਼ਨ ਹੋਮ ਸ਼ਿਮਲਾਪੁਰੀ, ਲੁਧਿਆਣਾ ਦਾ ਅਚਨਚੇਤ ਦੌਰਾ

Loading

 

ਬਾਲ ਅਪਰਾਧੀਆਂ ਨੂੰ ਪੇਸ਼ ਮੁਸ਼ਕਲਾਂ ਦੀ ਲਈ ਜਾਣਕਾਰੀ

ਲੁਧਿਆਣਾ, 27 ਅਗਸਤ ( ਸਤ ਪਾਲ  ਸੋਨੀ) : ਆਸ਼ੀਸ਼ ਅਬਰੌਲ, ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟਕਮਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਅਬਜਰਬੇਸ਼ਨ ਹੋਮ, ਲੁਧਿਆਣਾ ਦਾ ਅਚਨਚੇਤ ਦੌਰਾ ਕੀਤਾ ਗਿਆ ਇਸ ਦੌਰੇ ਦੌਰਾਨ ਆਸ਼ੀਸ਼ ਅਬਰੋਲ ਵੱਲੋਂ ਅਬਜਰਬੇਸ਼ਨ ਹੋਮ, ਲੁਧਿਆਣਾ ਵਿਖੇ ਬੰਦ ਬਾਲ ਅਪਰਾਧੀਆਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਬਾਰੇ ਸੁਣਿਆ ਅਤੇ ਇਸ ਸਬੰਧ ਵਿੱਚ ਉਨ੍ਹਾਂ ਵੱਲੋਂ ਹੋਮ ਦੇ ਅਧਿਕਾਰੀਆਂ ਨੂੰ ਬੱਚਿਆਂ ਨੂੰ ਪੇਸ਼ ਆਉਂਣ ਵਾਲੀਆ ਮੁਸ਼ਕਲਾਂ ਦੇ ਹੱਲ ਲਈ ਢੁੱਕਵੀਂਆਂ ਹਦਾਇਤਾਂ ਵੀ ਜਾਰੀ ਕੀਤੀਆ

ਇਸ ਦੌਰਾਨ  ਅਬਰੋਲ ਵੱਲੋਂ ਆਬਜ਼ਰਬੇਸ਼ਨ ਹੋਮ, ਲੁਧਿਆਣਾ ਵਿਖੇ ਵੱਖਵੱਖ ਬੈਰਕਾਂ ਦਾ ਨਿਰੀਖਣ ਵੀ ਕੀਤਾ ਗਿਆ ਅਤੇ ਅਧਿਕਾਰੀਆਂ ਵੱਲੋਂ ਮੁਹੱਈਆ ਕਰਵਾਇਆ ਜਾ ਰਹੀਂਆਂ ਸਹੂਲਤਾਂ ਬਾਰੇ ਵੀ ਜਾਣਕਾਰੀ ਲਈ ਮੁਫ਼ਤ ਕਾਨੂੰਨੀ ਸੇਵਾਵਾਂ ਸਬੰਧੀ ਬੱਚਿਆਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕਿਵੇਂ ਕੋਈ ਮੁਫਤ ਕਾਨੂੰਨੀ ਸੇਵਾਵਾਂ ਦਾ ਲਾਭ ਉਠਾ ਸਕਦੇ ਹਨਇਸ ਤੋਂ ਇਲਾਵਾ ਅਬਜਰਬੇਸ਼ਨ ਹੋਮ ਵਿਖੇ ਖੋਲੇ ਗਏ ਲੀਗਲ ਏਡ ਕਲੀਨਕ ਦਾ ਵਿਸ਼ੇਸ਼ ਤੌਰਤੇ ਨਿਰੀਖਣ ਕੀਤਾ ਗਿਆ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਨਿਯੁਕਤ ਕੀਤੇ ਗਏ ਪੈਰਾ ਲੀਗਲ ਵਲੰਟੀਅਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਇਸ ਸਬੰਧੀ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ

45820cookie-checkਸਕੱਤਰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਬਜ਼ਰਬੇਸ਼ਨ ਹੋਮ ਸ਼ਿਮਲਾਪੁਰੀ, ਲੁਧਿਆਣਾ ਦਾ ਅਚਨਚੇਤ ਦੌਰਾ
error: Content is protected !!