ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਲੁਧਿਆਣਾ ਵਿਖੇ ਮਹਾਰਾਣਾ ਪ੍ਰਤਾਪ ਦੇ ਬੁੱਤ ਦਾ ਉਦਘਾਟਨ

Loading

ਦੇਸ਼ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਦਾ ਮੁਕਾਬਲਾ ਕਰਨ ਦੀ ਲੋਡ਼-ਰਾਣਾ ਕੇ. ਪੀ. ਸਿੰਘ
ਲੁਧਿਆਣਾ, 15 ਅਪ੍ਰੈਲ ( ਸਤ ਪਾਲ ਸੋਨੀ ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਦੇਸ਼-ਵਾਸੀਆਂ ਨੂੰ ਸੱਦਾ ਦਿੰਦਿਆਂ ਕਿਹਾ ਹੈ ਕਿ ਦੇਸ਼ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਦਾ ਅੱਜ ਮੁਕਾਬਲਾ ਕਰਨ ਦੀ ਲੋਡ਼ ਹੈ ਤਾਂ ਜੋ ਦੇਸ਼ ਦੀ ਅਨੇਕਤਾ ਵਿੱਚ ਏਕਤਾ ਵਾਲੇ ਵਜ਼ੂਦ ਨੂੰ ਬਣਾਈ ਰੱਖਿਆ ਜਾ ਸਕੇ।
ਅੱਜ ਸਥਾਨਕ ਢੋਲੇਵਾਲ ਚੌਂਕ ਨਜ਼ਦੀਕ ਮਹਾਰਾਣਾ ਪ੍ਰਤਾਪ ਪਾਰਕ ਵਿੱਚ ਮਹਾਰਾਣਾ ਪ੍ਰਤਾਪ ਦੇ ਬੁੱਤ ਦਾ ਉਦਘਾਟਨ ਕਰਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਸ਼੍ਰੀ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਅੱਜ ਦੇਸ਼ ਨੂੰ ਕਮਜ਼ੋਰ ਕਰਨ ਵਾਸਤੇ ਕਈ ਦੇਸ਼ ਵਿਰੋਧੀ ਤਾਕਤਾਂ ਗਲਤ ਹੱਥਕੰਡੇ ਵਰਤ ਰਹੀਆਂ ਹਨ, ਜਿਨਾਂ ਤੋਂ ਦੇਸ਼ ਵਾਸੀਆਂ ਨੂੰ ਸੁਚੇਤ ਰਹਿਣ ਦੀ ਲੋਡ਼ ਹੈ।ਉਨਾਂ ਦੇਸ਼ ਵਾਸੀਆਂ ਨੂੰ ਸੱਦਾ ਦਿੱਤਾ ਕਿ ਅਜਿਹੀਆਂ ਤਾਕਤਾਂ ਦਾ ਇਕੱਠੇ ਹੋ ਕੇ ਮੁਕਾਬਲਾ ਕੀਤਾ ਜਾਵੇ, ਇਸ ਦੇ ਨਾਲ ਹੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਅਮਨ-ਕਾਨੂੰਨ ਦੀ ਵਿਵਸਥਾ ਨੂੰ ਵੀ ਬਣਾਈ ਰੱਖਿਆ ਜਾਵੇ।
ਉਨਾਂ ਕਿਹਾ ਕਿ ਜੋ ਕੌਮਾਂ ਆਪਣੇ ਗੌਰਵਮਈ ਇਤਿਹਾਸ ਨੂੰ ਜਿੰਦਾ ਅਤੇ ਯਾਦ ਰੱਖਦੀਆਂ ਹਨ, ਉਹ ਕੌਮਾਂ ਹਮੇਸ਼ਾਂ ਹੀ ਚਡ਼ਦੀ ਕਲਾ ਵਿੱਚ ਰਹਿੰਦੀਆਂ ਹਨ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਰਾਜਪੂਤ ਭਾਈਚਾਰੇ ਦੀ ਬਿਹਤਰੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਉਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਮਹਾਰਾਣਾ ਪ੍ਰਤਾਪ ਦੇ ਨਾਮ ‘ਤੇ ਚੇਅਰ ਸਥਾਪਿਤ ਕੀਤੀ ਗਈ ਹੈ ਅਤੇ ਜ਼ਿਲਾ ਰੋਪਡ਼ ਵਿੱਚ ਮਹਾਰਾਣਾ ਪ੍ਰਤਾਪ ਦਾ ਬੁੱਤ ਸਥਾਪਿਤ ਕੀਤਾ ਗਿਆ ਹੈ। ਉਸੇ ਤਰਜ਼ ‘ਤੇ ਹੀ ਅੱਜ ਲੁਧਿਆਣਾ ਵਿਖੇ ਵੀ ਮਹਾਰਾਣਾ ਪ੍ਰਤਾਪ ਦਾ ਬੁੱਤ ਸਥਾਪਿਤ ਕੀਤਾ ਗਿਆ ਹੈ।ਉਨਾਂਦੱਸਿਆ ਕਿ ਜਿਸ ਪਾਰਕ ਵਿੱਚ ਇਹ ਬੁੱਤ ਸਥਾਪਤ ਕੀਤਾ ਗਿਆ ਹੈ ਉੱਥੇ ਕਿਸੇ ਸਮੇਂ ਕਾਫੀ ਗੰਦਗੀ ਅਤੇ ਉਜਾਡ਼ ਸੀ ਜੋ ਕਿ ਇੱਕ ਸ਼ਾਨਦਾਰ ਪਾਰਕ ਵਜੋਂ ਤਬਦੀਲ ਹੋ ਚੁੱਕੀ ਹੈ।ਉਨਾਂ ਆਪਣੇ ਅਖਤਿਆਰੀ ਖਾਤੇ ਵਿੱਚੋਂ ਮਹਾਰਾਣਾ ਪ੍ਰਤਾਪ ਰਾਜਪੂਤ ਸਭਾ ਨੂੰ 2 ਲੱਖ ਰੁਪਏ ਭੇਜਣ ਦਾ ਐਲਾਨ ਕੀਤਾ।
ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਲੁਧਿਆਣਾ (ਕੇਂਦਰੀ) ਦੇ ਵਿਧਾਇਕ ਸ਼੍ਰੀ ਸੁਰਿੰਦਰ ਡਾਬਰ ਨੇ ਸੰਬੋਧਨ ਕਰਦਿਆਂ ਹਲਕੇ ਵਿੱਚ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਕਾਰਜਾਂ ਦਾ ਵੇਰਵਾ ਪੇਸ਼ ਕੀਤਾ ਅਤੇ ਰਾਜਪੂਤ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਵੱਲੋਂ ਉਨਾਂ ਦੀ ਬਿਹਤਰੀ ਲਈ ਯਤਨ ਜਾਰੀ ਰੱਖੇ ਜਾਣਗੇ।ਉਨਾਂ ਮਹਾਰਾਣਾ ਪ੍ਰਤਾਪ ਰਾਜਪੂਤ ਸਭਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ ਕੰਮਾਂ ਦੀ ਵੀ ਸ਼ਲਾਘਾ ਕੀਤੀ।

 

ਸਮਾਗਮ ਨੂੰ ਹੋਰਨਾਂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ, ਡਿੰਪਲ ਰਾਣਾ, ਕੌਂਸਲਰ ਇਕਬਾਲ ਸਿੰਘ ਨੇ ਵੀ ਸੰਬੋਧਨ ਕੀਤਾ।ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਕੇ. ਬਾਵਾ, ਆਨੰਦ ਅੱਤਰੀ, ਸੰਤ ਸਿੰਘ ਰਾਣਾ ਅਤੇ ਵੱਡੀ ਗਿਣਤੀ ਵਿੱਚ ਰਾਜਪੂਤ ਭਾਈਚਾਰੇ ਦੇ ਲੋਕ ਹਾਜ਼ਰ ਸਨ।

16430cookie-checkਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ਲੁਧਿਆਣਾ ਵਿਖੇ ਮਹਾਰਾਣਾ ਪ੍ਰਤਾਪ ਦੇ ਬੁੱਤ ਦਾ ਉਦਘਾਟਨ

Leave a Reply

Your email address will not be published. Required fields are marked *

error: Content is protected !!