ਸਰਕਾਰੀ ਸਕੂਲਾਂ ‘ਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਕੁਇੱਜ ਮੁਕਾਬਲੇ-ਹਜ਼ਾਰਾਂ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ

Loading

 

 

ਲੁਧਿਆਣਾ, 02 ਮਈ  (ਸਤ ਪਾਲ  ਸੋਨੀ)  :  ਸਕੂਲ ਸਿੱਖਿਆ ਵਿਭਾਗ ਲੁਧਿਆਣਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲਾ ਲੁਧਿਆਣਾ ਦੇ 533 ਸਰਕਾਰੀ ਸਕੂਲਾਂ ਵਿੱਚ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ‘ਤੇ ਆਧਾਰਿਤ ਕੁਇੱਜ ਮੁਕਾਬਲੇ ਕਰਵਾਏ ਗਏ। ਇਨਾਂ  ਮੁਕਾਬਲਿਆਂ ਵਿੱਚ ਸਰਕਾਰੀ ਸਕੂਲਾਂ ‘ਚ ਪਡ਼ਦੇ ਵਿਦਿਆਰਥੀਆਂ ਵੱਲੋਂ ਬਡ਼ੇ ਹੀ ਉਤਸ਼ਾਹ ਨਾਲ ਭਾਗ ਲਿਆ ਗਿਆ।
ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਉੱਪ ਜ਼ਿਲਾ ਸਿੱਖਿਆ ਅਫ਼ਸਰ (ਸੈਕੰਡਰੀ) ਲੁਧਿਆਣਾ ਅਸ਼ੀਸ਼ ਕੁਮਾਰ ਨੇ ਦੱਸਿਆ ਕਿ ਵਿਦਿਆਰਥੀਆਂ ਦੀ ਇਤਿਹਾਸ ਤੇ ਧਰਮ ਵਰਗੇ ਵਿਸ਼ਿਆਂ ‘ਚ ਦਿਲਚਸਪੀ ਵਧਾਉਣ ਦੇ ਨਾਲ-ਨਾਲ ਉਨਾਂ ਦੇ ਆਮ ਗਿਆਨ ‘ਚ ਵਾਧਾ ਕਰਨ ਲਈ ਅਜਿਹੇ ਮੁਕਾਬਲੇ ਸਹਾਈ ਸਿੱਧ ਹੁੰਦੇ ਹਨ। ਉਨਾਂ  ਇਹ ਵੀ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਸੂਬੇ ਭਰ ਵਿੱਚ ਵੱਖ-ਵੱਖ ਤਰਾਂ ਦੇ ਧਾਰਮਿਕ ਅਤੇ ਸਮਾਜਿਕ ਸਮਾਗਮ ਕਰਵਾਏ ਜਾ ਰਹੇ ਹਨ। ਉਨਾਂ  ਕਿਹਾ ਕਿ ਇਹ ਸਮਾਗਮ ਮਨਾਉਣ ਲਈ ਸਾਲ 2019 ਦਾ ਕੈਲੰਡਰ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ ਜਿਸ ਤਹਿਤ ਇਹ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਉਨਾਂ ਦੱਸਿਆ ਕਿ ਵਿਦਿਆਰਥੀਆਂ ਵੱਲੋਂ ਇਨਾਂ  ਮੁਕਾਬਲਿਆਂ ‘ਚ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਨਾਂ  ਦੇ ਜੀਵਨ ‘ਤੇ ਆਧਾਰਤ ਸਵਾਲ-ਜਵਾਬ ਨੂੰ ਤਰਜੀਹ ਦਿੱਤੀ ਗਈ। ਉਨਾਂ  ਕਿਹਾ ਕਿ ਇਸ ਮੌਕੇ ਸਕੂਲੀ ਅਧਿਆਪਕਾਂ ਵੱਲੋਂ ਵੀ ਬੱਚਿਆਂ ਨੂੰ ਅਜਿਹੇ ਮੁਕਾਬਲਿਆਂ ‘ਚ ਵੱਧ ਚਡ਼ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਦੱਸਿਆ ਕਿ ਅਜਿਹੇ ਮੁਕਾਬਲੇ ਹੀ ਵਿਦਿਆਰਥੀਆਂ ਦੇ ਜੀਵਨ ‘ਚ ਸਕਾਰਾਤਮਕ ਸੁਧਾਰ ਲਿਆਉਂਦੇ ਹਨ।
ਉਪ ਜ਼ਿਲਾ ਸਿੱਖਿਆ ਅਫ਼ਸਰ ਨੇ ਕਿਹਾ ਕਿ ਇਨਾਂ  ਮੁਕਾਬਲਿਆਂ ਨੂੰ ਸਫ਼ਲਤਾਪੂਰਵਕ ਨੇਪਰੇ ਚਾਡ਼ਨ ਲਈ ਸਕੂਲਾਂ ‘ਚ ਤੈਨਾਤ ਸਾਰੇ ਪ੍ਰਿੰਸੀਪਲਾਂ, ਅਧਿਆਪਕਾਂ ਤੇ ਹੋਰ ਸਟਾਫ ਦੀ ਡਿਊਟੀ ਲਗਾਈ ਗਈ ਸੀ ਅਤੇ ਕੁਇੱਜ ਮੁਕਾਬਲੇ ਸਫ਼ਲਤਾਪੂਰਵਕ ਨੇਪਰੇ ਚਾਡ਼ਨ ਲਈ ਉਹ ਸਾਰੇ ਵਧਾਈ ਦੇ ਪਾਤਰ ਹਨ।

39130cookie-checkਸਰਕਾਰੀ ਸਕੂਲਾਂ ‘ਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਕੁਇੱਜ ਮੁਕਾਬਲੇ-ਹਜ਼ਾਰਾਂ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ
error: Content is protected !!