ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ‘ਸਮਾਰਟ ਸਕੂਲ ਪਾਲਸੀ’ ਹਫ਼ਤੇ ਵਿੱਚ-ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ

Loading

 ਸਿਵਲ ਹਸਪਤਾਲ ਲੁਧਿਆਣਾ ਵਿਖੇਵੰਨ ਸਟਾਪ ਸੈਂਟਰਦਾ ਨੀਂਹ ਪੱਥਰ ਰੱਖਿਆ

 

ਲੁਧਿਆਣਾ, 14 ਅਗਸਤ ((ਸਤ ਪਾਲ  ਸੋਨੀ) : ਪੰਜਾਬ ਦੇ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ  ਵਿਜੇ ਇੰਦਰ ਸਿੰਗਲਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਜਲਦ ਹੀ ਸਮਾਰਟ ਸਕੂਲ ਨੀਤੀ ਲਿਆਂਦੀ ਜਾ ਰਹੀ ਹੈ, ਜਿਸ ਨਾਲ ਸੂਬੇ ਦੇ ਤਕਰੀਬਨ ਸਾਰੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰ ਦਿੱਤੀ ਜਾਵੇਗੀ। ਉਹ ਅੱਜ ਕਸਬਾ ਮਾਛੀਵਾੜਾ ਸਾਹਿਬ ਵਿਖੇ ਸਰਕਾਰੀ ਸਮਾਰਟ ਪ੍ਰਾਇਮਰੀ ਸਕੂਲ ਅਤੇ ਪਿੰਡ ਮੁੰਡੀਆਂ ਕਲਾਂ ਵਿਖੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦਾ ਉਦਘਾਟਨ ਕਰਨ ਲਈ ਵਿਸ਼ੇਸ਼ ਤੌਰਤੇ ਪਹੁੰਚੇ ਸਨ।ਇਸ ਤੋਂ ਇਲਾਵਾ ਉਨਾਂ ਸਿਵਲ ਹਸਪਤਾਲ ਲੁਧਿਆਣਾ ਵਿਖੇ ਔਰਤਾਂ ਦੀ ਸਹਾਇਤਾ ਲਈਵੰਨ ਸਟਾਪ ਸੈਂਟਰਦਾ ਵੀ ਨੀਂਹ ਪੱਥਰ ਰੱਖਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੱਖਿਆ ਮੰਤਰੀ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ਇਕ ਨੀਤੀ ਲਿਆਂਦੀ ਜਾ ਰਹੀ ਹੈ, ਜਿਸ ਅਧੀਨ ਸੂਬੇ ਦੇ ਸਾਰੇ 19000 ਦੇ ਕਰੀਬ ਸਕੂਲਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਵਿਕਸਤ ਕਰਨ ਦਾ ਟੀਚਾ ਹੈ। ਇਸ ਨੀਤੀ ਤਹਿਤ ਕਿਸੇ ਇੱਕ ਸਕੂਲ ਦੀ ਮੁਕੰਮਲ ਕਾਇਆ ਕਲਪ ਕਰਨ ਲਈ 50 ਫੀਸਦੀ ਵਿੱਤੀ ਸਹਾਇਤਾ ਸਰਕਾਰ ਵੱਲੋਂ ਜਦਕਿ 50 ਫੀਸਦੀ ਹਿੱਸਾ ਸਥਾਨਕ ਲੋਕਾਂ ਦੁਆਰਾ ਪਾਇਆ ਜਾਇਆ ਕਰੇਗਾ। ਇਸ ਨੀਤੀ ਨੂੰ ਅਗਲੇ ਇੱਕ ਹਫ਼ਤੇ ਵਿੱਚ ਲਾਗੂ ਕਰਨ ਦਾ ਪ੍ਰਸਤਾਵ ਹੈ। ਇਸ ਦੇ ਲਾਗੂ ਹੋਣ ਨਾਲ ਸਿੱਖਿਆ ਵਿਭਾਗ ਵਿਦਿਆਰਥੀਆਂ ਦੀ ਸਿੱਖਿਆ ਅਤੇ ਸਰਬਪੱਖੀ ਵਿਕਾਸਤੇ ਧਿਆਨ ਕੇਂਦਰਿਤ ਕਰ ਸਕੇਗਾ।

ਸਿੱਖਿਆ ਮੰਤਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸੇ ਨੀਤੀ ਤਹਿਤ ਹੀ ਸੂਬੇ ਦੇ ਸਾਰੇ ਸਕੂਲਾਂ ਨੂੰ ਸੂਰਜੀ ਊਰਜਾ ਨਾਲ ਲੈੱਸ ਕਰਨ ਦਾ ਫੈਸਲਾ ਕੀਤਾ ਗਿਆ ਹੈ। ਹਰੇਕ ਸਕੂਲ ਵਿੱਚ ਸੋਲਰ ਪਾਵਰ ਪੈਨਲ ਲਗਾਏ ਜਾਣਗੇ, ਜਿਸ ਨਾਲ ਸਕੂਲਾਂ ਦੀ ਬਿਜਲੀ ਲੋੜ ਤਾਂ ਪੂਰੀ ਹੋਵੇਗੀ ਹੀ, ਸਗੋਂ ਵਾਧੂ ਬਿਜਲੀ ਪਾਵਰਕਾਮ ਨੂੰ ਵਾਪਸ ਕਰਕੇ ਸਕੂਲਾਂ ਦੀ ਆਮਦਨੀ ਦਾ ਸਾਧਨ ਵੀ ਤਿਆਰ ਕੀਤਾ ਜਾਵੇਗਾ। ਇਸੇ ਤਰਾਂ ਸਕੂਲਾਂ ਵਿੱਚ ਸਹੀ ਸਮੇਂ ਹਾਜ਼ਰੀ ਯਕੀਨੀ ਬਣਾਉਣ ਲਈ ਬਾਇਓਮੈਟ੍ਰਿਕ ਪ੍ਰਣਾਲੀ ਅਤੇ ਹੋਰ ਸਹੂਲਤਾਂ ਲਾਗੂ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਵਿਭਾਗ ਵੱਲੋਂ ਲਿਆਂਦੀ ਗਈ ਆਨਲਾਈਨ ਤਬਾਦਲਾ ਨੀਤੀ ਬਹੁਤ ਸਫ਼ਲ ਰਹੀ ਹੈ, ਇਸ ਨੀਤੀ ਤਹਿਤ ਦੋ ਗੇੜਾਂ ਵਿੱਚ ਹੁਣ ਤੱਕ 6200 ਤੋਂ ਵਧੇਰੇ ਬਦਲੀਆਂ ਅਧਿਆਪਕਾਂ ਦੇ ਮਨਪਸੰਦ ਸਥਾਨਾਂਤੇ ਕੀਤੀਆਂ ਜਾ ਚੁੱਕੀਆਂ ਹਨ, ਜਦਕਿ ਤੀਜੇ ਗੇੜ ਦੀਆਂ ਬਦਲੀਆਂ ਵੀ ਜਲਦ ਹੋਣ ਜਾ ਰਹੀਆਂ ਹਨ। ਇਸ ਨੀਤੀ ਤਹਿਤ ਅਧਿਆਪਕਾਂ ਦੁਆਰਾ ਲਿਆਂਦੇ ਗਏ ਨਤੀਜਿਆਂ ਅਤੇ ਹੋਰ ਸੁਧਾਰਕ ਗਤੀਵਿਧੀਆਂ ਨੂੰ ਬਣਦੀ ਤਵੱਜੋ ਦਿੱਤੀ ਗਈ ਹੈ।

ਉਨਾਂ ਕਿਹਾ ਕਿ ਨਿੱਜੀ ਸਕੂਲਾਂ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਦੀ ਕੀਤੀ ਜਾਂਦੀ ਕਥਿਤ ਆਰਥਿਕ ਲੁੱਟ ਨੂੰ ਰੋਕਣ ਲਈ ਸਕੂਲ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਭਵਿੱਖ ਵਿੱਚ ਕਿਸੇ ਵੀ ਮਾਪੇ ਨੂੰ ਸਕੂਲ ਵਰਦੀਆਂ, ਕਿਤਾਬਾਂ ਜਾਂ ਸਟੇਸ਼ਨਰੀ ਆਦਿ ਕਿਸੇ ਵਿਸ਼ੇਸ਼ ਦੁਕਾਨ ਆਦਿ ਤੋਂ ਖਰੀਦਣ ਲਈ ਦਬਾਅ ਨਹੀਂ ਪਾਉਣਗੇ। ਇਨਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਖ਼ਿਲਾਫ਼ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨਾਂ ਵਿਦਿਆਰਥੀਆਂ ਨੂੰ ਸੱਦਾ ਦਿੱਤਾ ਕਿ ਉਹ ਆਪਣੀਆਂ ਪੁਰਾਣੀਆਂ ਕਿਤਾਬਾਂ ਨੂੰ ਸੈਸ਼ਨ ਪੂਰਾ ਹੋਣ ਉਪਰੰਤ ਸਰਕਾਰੀ ਸਕੂਲਾਂ ਵਿੱਚ ਜਮਾਂ ਕਰਾਉਣ ਦੀ ਪਿਰਤ ਪਾਉਣ। ਇਹ ਪੁਰਾਣੀਆਂ ਕਿਤਾਬਾਂ ਕਿਸੇ ਲੋੜਵੰਦ ਵਿਦਿਆਰਥੀ ਦੇ ਕੰਮ ਸਕਦੀਆਂ ਹਨ। ਸਿੱਖਿਆ ਵਿਭਾਗ ਵੱਲੋਂ ਵੀ ਅਜਿਹੀ ਇੱਕ ਮੁਹਿੰਮ ਜਲਦ ਸ਼ੁਰੂ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਸਕੂਲਾਂ ਵਿੱਚ ਖੇਡ ਸੱਭਿਆਚਾਰ ਸਿਰਜਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਉਨਾਂ ਦੱਸਿਆ ਕਿ ਹਲਕਾ ਸਮਰਾਲਾ ਦੀਆਂ ਤਿੰਨ ਮਹੱਤਵਪੂਰਨ ਸੜਕਾਂ ਦੀ ਰਿਪੇਅਰ ਦਾ ਕੰਮ ਅਗਲੇ 4 ਮਹੀਨੇ ਵਿੱਚ ਮੁਕੰਮਲ ਕਰ ਲਿਆ ਜਾਵੇਗਾ, ਇਸ ਲਈ ਪੰਜਾਬ ਸਰਕਾਰ ਵੱਲੋਂ ਕਰੀਬ 28 ਕਰੋੜ ਰੁਪਏ ਜਾਰੀ ਕੀਤੇ ਜਾ ਰਹੇ ਹਨ।

ਇਸ ਮੌਕੇ ਉਨਾਂ ਸਿਵਲ ਹਸਪਤਾਲ ਲੁਧਿਆਣਾ ਵਿਖੇਵੰਨ ਸਟਾਪ ਸੈਂਟਰਦਾ ਵੀ ਨੀਂਹ ਪੱਥਰ ਰੱਖਿਆ। ਦੱਸਣਯੋਗ ਹੈ ਕਿ ਇਸ ਸੈਂਟਰ ਵਿੱਚ ਹਰ ਤਰਾਂ ਨਾਲ ਪੀੜਤ ਔਰਤਾਂ ਨੂੰ ਹਰ ਤਰਾਂ ਦੀ ਸਹਾਇਤਾ ਇੱਕੋ ਛੱਤ ਹੇਠ ਮੁਹੱਈਆ ਕਰਵਾਈ ਜਾਵੇਗੀ। ਇਸ ਸੈਂਟਰਤੇ 45.5 ਲੱਖ ਰੁਪਏ ਦੀ ਲਾਗਤ ਆਵੇਗੀ, ਜਿਸ ਲਈ ਫੰਡ ਜਾਰੀ ਹੋਣ ਉਪਰੰਤ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ।

ਇਸ ਦੌਰਾਨ ਉਨਾਂ ਨੇ ਰਾਏਕੋਟ ਵਿਖੇ ਵੀਵਾਕੈਮ ਇੰਟਰਮੈਡੀਏਟਸ ਪ੍ਰਾਈਵੇਟ ਲਿਮਿਟਡ ਦੇ ਯੂਨਿਟ ਦਾ ਵੀ ਉਦਘਾਟਨ ਕੀਤਾ, ਜਿਹੜਾ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਸਨਅਤੀ ਅਤੇ ਵਪਾਰ ਨੀਤੀ 2017 ਅਧੀਨ ਸਥਾਪਤ ਕੀਤਾ ਗਿਆ ਹੈ। ਇਸ ਪ੍ਰੋਜੈਕਟਤੇ 50 ਕਰੋੜ ਰੁਪਏ ਦੀ ਲਾਗਤ ਆਈ ਹੈ। ਇਸ ਮੌਕੇ ਸੰਖੇਪ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਇਸ ਨੀਤੀ ਦੇ ਲਾਗੂ ਹੋਣ ਨਾਲ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿੱਚ ਸਨਅਤਾਂ ਪੱਖੀ ਮਾਹੌਲ ਸਿਰਜਿਆ ਜਾ ਚੁੱਕਾ ਹੈ। ਹੁਣ ਇਹ ਸਨਅਤਕਾਰਾਂ ਦੇ ਸਿਰਤੇ ਹੈ ਕਿ ਉਹ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਕਰਨ ਤਾਂ ਜੋ ਪੰਜਾਬ ਨੂੰ ਆਰਥਿਕ ਅਤੇ ਹੋਰ ਸਾਰੇ ਪੱਖਾਂ ਤੋਂ ਵਿਕਸਤ ਕੀਤਾ ਜਾ ਸਕੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਲਕਾ ਸ੍ਰੀ ਫਤਹਿਗੜ ਸਾਹਿਬ ਦੇ ਮੈਂਬਰ ਲੋਕ ਸਭਾ ਡਾ. ਅਮਰ ਸਿੰਘ, ਹਲਕਾ ਸਮਰਾਲਾ ਦੇ ਵਿਧਾਇਕ  ਅਮਰੀਕ ਸਿੰਘ ਢਿੱਲੋਂ, ਲੁਧਿਆਣਾ ਕੇਂਦਰੀ ਦੇ ਵਿਧਾਇਕ ਸੁਰਿੰਦਰ ਡਾਬਰ, ਹਲਕਾ ਲੁਧਿਆਣਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ , ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ, ਡਿਪਟੀ ਕਮਿਸ਼ਨਰ  ਪ੍ਰਦੀਪ ਕੁਮਾਰ ਅਗਰਵਾਲ, ਡਿਪਟੀ ਕਮਿਸ਼ਨਰ ਪੁਲਿਸ  ਅਸ਼ਵਨੀ ਕਪੂਰ, ਸੀਨੀਅਰ ਕਾਂਗਰਸੀ ਆਗੂ ਸਤਵਿੰਦਰ ਕੌਰ ਬਿੱਟੀ, ਜ਼ਿਲਾ ਕਾਂਗਰਸ ਪ੍ਰਧਾਨ ਅਸ਼ਵਨੀ ਸ਼ਰਮਾ, ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਨਿੱਜੀ ਸਹਾਇਕ  ਗੁਰਦੀਪ ਸਿੰਘ ਸਰਪੰਚ, ਐੱਸ. ਡੀ. ਐੱਮ. ਲੁਧਿਆਣਾ ਪੱਛਮੀ ਅਮਰਿੰਦਰ ਸਿੰਘ ਮੱਲੀ, ਐੱਸ. ਡੀ. ਐੱਮ. ਸਮਰਾਲਾ  ਗੀਤਿਕਾ ਸਿੰਘ ਅਤੇ ਹੋਰ ਹਾਜ਼ਰ ਸਨ

45160cookie-checkਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ‘ਸਮਾਰਟ ਸਕੂਲ ਪਾਲਸੀ’ ਹਫ਼ਤੇ ਵਿੱਚ-ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ
error: Content is protected !!