![]()

ਲੁਧਿਆਣਾ, 10 ਫਰਵਰੀ ( ਸਤ ਪਾਲ ਸੋਨੀ ) : ਨਗਰ ਨਿਗਮ ਲੁਧਿਆਣ ਦੇ ਵਾਰਡ ਨੰਬਰ 73 ਤੋਂ ਸਾਬਕਾ ਮੰਤਰੀ ਸਰਦਾਰੀ ਲਾਲ ਕਪੂਰ ਦੇ ਪੋਤਰੇ ਸੁਨੀਲ ਕਪੂਰ ਦੀ ਪਤਨੀ ਸੀਮਾ ਕਪੂਰ ਨੂੰ ਕਾਂਗਰਸ ਪਾਰਟੀ ਵੱਲੋਂ ਟਿਕਟ ਮਿਲਣ ਤੇ ਕਾਂਗਰਸੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਹਾਈਕਮਾਨ ਵੱਲੋਂ ਸੁਨੀਲ ਕਪੂਰ ਦੀ ਪਤਨੀ ਸੀਮਾ ਕਪੂਰ ਨੂੰ ਟਿਕਟ ਮਿਲਣ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਜੋਗਿੰਦਰ ਸਿੰਘ ਜੰਗੀ ਨੇ ਆਪਣੇ ਸਾਥੀ ਕੁਲਦੀਪ ਸਿੰਘ ਨੀਟਾ, ਸਾਹਿਬ ਸਿੰਘ ਗੁਰਪ੍ਰੀਤ ਸਿੰਘ ਸੋਨੂੰ, ਮਿਸਟਰ ਗੋਇਲ ਨੇ ਭਾਈ ਰਣਧੀਰ ਸਿੰਘ ਨਗਰ ਵਿਖੇ ਸੁਨੀਲ ਕਪੂਰ ਗੁਲਦਸਤਾ ਭੇਂਟ ਕੀਤਾ ਅਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ। ਇਸ ਮੌਕੇ ਜੋਗਿੰਦਰ ਸਿੰਘ ਜੰਗੀ ਨੇ ਕਿਹਾ ਕਿ ਉਹ ਵਾਰਡ ਨੰਬਰ 73 ਤੋਂ ਕਾਂਗਰਸ ਪਾਰਟੀ ਦੀ ਜਿੱਤ ਲਈ ਦਿਨ ਰਾਤ ਇਕ ਕਰ ਦੇਣਗੇ। ਇਸ ਮੌਕੇ ਸੁਨੀਲ ਕਪੂਰ ਨੇ ਕਿਹਾ ਕਿ ਪਾਰਟੀ ਨੇ ਜੋ ਮਾਣ ਉਹਨਾਂ ਦੇ ਪਰਿਵਾਰ ਨੂੰ ਦਿੱਤਾ ਹੈ, ਉਸ ਨੂੰ ਉਹ ਤਨਦੇਹੀ ਨਾਲ ਨਿਭਾਉਂਦੇ ਹੋਏ ਇਹ ਸੀਟ ਜਿੱਤ ਕੇ ਕੈਪਟਨ ਅਮਰਿੰਦਰ ਸਿੰਘ ਦੀ ਝੋਲੀ ਪਾ ਪਾਉਣਗੇ। ਉਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਜੋ ਵਾਅਦੇ ਚੋਣਾ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤੇ ਸਨ, ਉਨਾਂ ਵਾਅਦਿਆਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਕ ਇਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਉਹ ਚਾਹੁੰਦੇ ਹਨ ਕਿ ਹਰ ਸਕੀਮ ਦਾ ਲਾਭ ਸਹੀਂ ਲੋਕਾਂ ਤੱਕ ਪੂਰੀ ਪਾਰਦਸ਼ਤਾ ਨਾਲ ਪਹੁੰਚ ਸਕੇ।