![]()

ਲੁਧਿਆਣਾ, 24 ਫਰਵਰੀ ( ਸਤ ਪਾਲ ਸੋਨੀ ) : ਸ੍ਰੀ ਗੁਰੂ ਰਵਿਦਾਸ ਫੈਡਰੇਸ਼ਨ (ਰਜਿ:) ਲੁਧਿਆਣਾ ਵੱਲੋ ਜਿਲਾ ਲੁਧਿਆਣਾ ਦੀਆਂ ਸਮੂਹ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਮੂਹ ਸ੍ਰੀ ਗੁਰੂ ਰਵਿਦਾਸ ਯੂਥ ਕਲੱਬਾਂ, ਸਮੂਹ ਸ੍ਰੀ ਗੁਰੂ ਰਵਿਦਾਸ ਜੀ ਧਰਮਸਾਲਾ ਕਮੇਟੀਆਂ ਅਤੇ ਸਮੂਹ ਨੋਜਵਾਨ ਸਭਾਵਾਂ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 641ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਿਲਾ ਪੱਧਰੀ ਧਾਰਮਿਕ ਸਮਾਗਮ ਪੁਰਾਣੀ ਦਾਣਾ ਮੰਡੀ ਨੇਡ਼ੇਬੱਸ ਸਟੈਂਡ ਮੁੱਲਾਂਪੁਰ ਜਿਲਾ ਲੁਧਿਆਣਾ ਵਿਖੇ ਧੰਨ ਧੰਨ ਸ੍ਰੀ ਗੁਰੂ ਗੰਰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਗੁਰੂ ਰਵਿਦਾਸ ਜੀ ਫੈਡਰੇਸ਼ਨ ਦੇ ਪ੍ਰਧਾਨ ਗੁਰਮੁਖ ਸਿੰਘ ਬੁਡੇਲ ਨੇ ਦੱਸਿਆਂ ਕਿ 25 ਫਰਵਰੀ ਨੂੰ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉਪਰੰਤ ਵਿਸ਼ਾਲ ਧਾਰਮਿਕ ਸਮਾਗਮ ਦੋਰਾਨ ਪੰਥ ਪ੍ਰਸਿੱਧ ਰਾਗੀ, ਕਥਾਵਾਚਕ, ਪ੍ਰਚਾਰਕ ਅਤੇ ਭਾਈ ਬਲਰਾਮ ਸਿੰਘ ਜੀ ਖਾਲਸਾ ਮੁੱਖ ਪ੍ਰਚਾਰਕ ਤੱਪ ਅਸਥਾਨ ਸ੍ਰੀ ਗੁਰੂ ਰਵਿਦਾਸ ਇਤਿਹਾਸਿਕ ਧਰਮ ਅਸਥਾਨ ਸ਼੍ਰੀ ਖੁਰਾਲਗਡ਼ ਸਾਹਿਬ ਵਾਲੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਇਤਿਹਾਸ ਤੋ ਸੰਗਤਾਂ ਨੂੰ ਜਾਣੂ ਕਰਵਾਉਣਗੇ।