![]()

ਸੰਦੌਡ਼, 3 ਅਪਰੈਲ (ਹਰਮਿੰਦਰ ਸਿੰਘ ਭੱਟ) : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲ਼ੌਗੋਵਾਲ ਨੇ ਅੱਜ ਸੰਤ ਬਾਬਾ ਅਤਰ ਸਿੰਘ ਖਾਲਸਾ ਕਾਲਜ ਸੰਦੌਡ਼ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਵਿਚ ਭਾਗ ਲੈਂਦੇ ਹੋਏ ਵੱਖ ਵੱਖ ਖੇਤਰਾਂ ਵਿਚੋਂ ਪਹਿਲੇ ਸਥਾਨਾਂ ਤੇ ਆਉਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ।ਸਮਾਰੋਹ ਵਿਚ ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜੈਪਾਲ ਸਿੰਘ ਮੰਡੀਆਂ ਨੇ ਵਿਸੇਸ ਮਹਿਮਾਨ ਵਜੋਂ ਸਿਰਕਤ ਕੀਤੀ ਜਦਕਿ ਗਿਆਨੀ ਬਾਬੂ ਸਿੰਘ ਸੰਦੌਡ਼ ਨੇ ਸਮਾਰੋਹ ਦੀ ਪ੍ਰਧਾਨਗੀ ਕੀਤੀ।ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨਾਂ ਨੂੰ ਪਡ਼ ਲਿਖ ਕੇ ਵਧੀਆ ਇਨਸਾਨ ਬਣਨ ਦੀ ਪ੍ਰੇਰਨਾ ਦਿੱਤੀ।।ਇਸ ਮੌਕੇ ਮੈਡਮ ਡਾ. ਪਰਮਜੀਤ ਕੌਰ ਪ੍ਰਿੰਸੀਪਲ, ਪ੍ਰੋ. ਰਾਜਿੰਦਰ ਕੁਮਾਰ, ਕਰਮਜੀਤ ਸਿੰਘ ਜਨਾਬ ਫਰਵਾਲੀ, ਪ੍ਰੋ. ਕਰਮਜੀਤ ਕੌਰ, ਪ੍ਰੋ. ਕੁਲਜੀਤ ਕੌਰ, ਪ੍ਰੋ. ਮੋਹਨ ਸਿੰਘ, ਪ੍ਰੋ. ਬਚਿੱਤਰ ਸਿੰਘ, ਪ੍ਰੋ. ਜਗਦੀਪ ਸਿੰਘ, ਪ੍ਰੋ. ਕਪਿਲ ਦੇਵ ਗੋਇਲ, ਸਤਵੰਤ ਸਿੰਘ, ਸੁਖਵਿੰਦਰ ਸਿੰਘ ਕਹਿਲ, ਅਜੀਤ ਸਿੰਘ ਆਦਿ ਹਾਜ਼ਰ ਸਨ।