ਹਰੇਕ ਵਿਧਾਨ ਸਭਾ ਹਲਕੇ ਵਿੱਚ ਘੱਟੋਂ-ਘੱਟ 5 ਜਾਗਰੂਕਤਾ ਪ੍ਰੋਗਰਾਮ ਲਾਜ਼ਮੀ ਕਰਵਾਏ ਜਾਣ-ਵਧੀਕ ਡਿਪਟੀ ਕਮਿਸ਼ਨਰ ਜਗਰਾਂਓ

Loading

ਬੀ.ਐਲ.ਓਜ. ਯੋਗ ਵਿਅਕਤੀਆਂ ਨੂੰ ਵੋਟਰ ਬਣਨ ਅਤੇ ਵੋਟ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਲਈ ਪ੍ਰੇਰਿਤ ਕਰਨ

ਲੋਕਾਂ ਨੂੰ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਬਾਰੇ ਜਾਣਕਾਰੀ ਅਤੇ ਸਿਖਲਾਈ ਦਿੱਤੀ ਜਾਵੇ

ਲੁਧਿਆਣਾ, 2 ਅਪ੍ਰੈਲ (ਸਤ ਪਾਲ  ਸੋਨੀ): ਵਧੀਕ ਡਿਪਟੀ ਕਮਿਸ਼ਨਰ (ਜਗਰਾਂਉ)-ਕਮ-ਨੋਡਲ ਅਫ਼ਸਰ ਸਵੀਪ ਗਤੀਵਿਧੀਆਂ  ਨੀਰੂ ਕਤਿਆਲ ਗੁਪਤਾ ਨੇ ਸਮੂਹ ਬੀ.ਐਲ.ਓਜ਼ ਨਾਲ ਮੀਟਿੰਗ ਕਰਦਿਆ ਹਦਾਇਤ ਕੀਤੀ ਕਿ ਨੌਜਵਾਨ ਤੇ ਪਹਿਲੀ ਵਾਰ ਵੋਟਰ ਬਣਨ ਵਾਲੇ ਵੋਟਰਾਂ ਨੂੰ ਵੋਟ ਦੇ ਅਧਿਕਾਰੀ ਦੀ ਵਰਤੋਂ ਲਈ ਪ੍ਰੇਰਿਤ ਕੀਤਾ ਜਾਵੇ ਅਤੇ ਅਪੰਗ ਵੋਟਰਾਂ ਲਈ ਹਰੇਕ ਪੋਲਿੰਗ ਸ਼ਟੇਸ਼ਨ ‘ਤੇ ਲੋਂਡ਼ੀਦੇ ਪ੍ਰਬੰਧ ਕੀਤੇ ਜਾਣ ਤਾਂ ਕਿ ਕੋਈ ਵੀ ਵੋਟ ਪਾਉਣ ਤੋਂ ਵਾਂਝਾ ਨਾ ਰਹਿ ਸਕੇ।ਉਨਾਂ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਸਵੀਪ ਗਤੀਵਿਧੀਆਂ ਅਧੀਨ ਹਰੇਕ ਵਿਧਾਨ ਸਭਾ ਹਲਕੇ ਵਿੱਚ ਐਤਵਾਰ ਨੂੰ ਸਾਂਝੇ ਸਥਾਨਾਂ ‘ਤੇ ਸ਼ਾਮ 5 ਤੋਂ 6 ਵਜੇ ਤੱਕ ਪ੍ਰੋਗਰਾਮ ਕਰਵਾਏ ਜਾਣ। ਇਨਾਂ ਪ੍ਰੋਗਰਾਮਾਂ ਵਿੱਚ ਲੋਕਾਂ ਨੂੰ ਈ.ਵੀ.ਐਮ. ਅਤੇ ਵੀ.ਵੀ.ਪੀ.ਏ.ਟੀ. ਮਸ਼ੀਨਾਂ ਬਾਰੇ ਜਾਣਕਾਰੀ ਅਤੇ ਸਿਖਲਾਈ ਦਿੱਤੀ ਜਾਵੇ। ਉਨਾਂ ਇਹ ਵੀ ਹਦਾਇਤ ਕੀਤੀ ਕਿ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ। ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਮੋਬਾਇਲ ਸਟੈਂਡੀ, ਸੈਲਫੀ ਸਟੈਂਡ, ਚੋਣਾਂ ਨਾਲ ਸਬੰਧਤ ਕੁਇੱਜ ਮੁਕਾਬਲੇ ਅਤੇ ਸਿਗਨੇਚਰ ਬੋਰਡ ਲਗਵਾਏ ਜਾਣ ਅਤੇ ਇਸ ਤੋਂ ਇਲਾਵਾ ਨੁੱਕਡ਼ ਨਾਟਕ ਅਤੇ ਗੀਤ ਆਦਿ ਦੇ ਪ੍ਰੋਗਰਾਮ ਵੀ ਕਰਵਾਏ ਜਾਣ।

ਉਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ ਅਜਿਹੇ ਘੱਟੋ-ਘੱਟ 5 ਅਤੇ ਵੱਧ ਤੋਂ ਵੱਧ 8-10 ਪ੍ਰੋਗਰਾਮ ਲਾਜ਼ਮੀ ਤੌਰ ‘ਤੇ ਕਰਵਾਏ ਜਾਣ ਤਾਂ ਕਿ ਲੋਕਤੰਤਰ ਦੀ ਸਭ ਤੋਂ ਵੱਡੀ ਪ੍ਰਕਿਰਿਆ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਈ ਜਾ ਸਕੇ। ਉਨਾਂ ਹਦਾਇਤ ਕੀਤੀ ਕਿ ਆਯੋਜਿਤ ਕੀਤੇ ਜਾਣ ਵਾਲੇ ਜਾਗਰੂਕਤਾ ਸਮਾਗਮ ਦੀ ਜਾਣਕਾਰੀ ਆਲੇ-ਦੁਆਲੇ ਦੇ ਵਸਨੀਕਾਂ ਨੂੰ ਅਗੇਤੀ ਹੀ ਦਿੱਤੀ ਜਾਵੇ ਤਾਂ ਕਿ ਉਹ ਸਭ ਪ੍ਰੋਗਰਾਮ ਵਿੱਚ ਸ਼ਾਮਲ ਹੋ ਸਕਣ। ਇਸ ਮੌਕੇ ਸਮੂਹ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਉਨਾਂ ਨੇ ਕਿਹਾ ਕਿ ਜ਼ਿਲਾ ਪ੍ਰਸਾਸ਼ਨ ਵੱਲੋਂ ਇਨਾਂ ਸਵੀਪ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਵੋਟਰ ਬਣਨ ਅਤੇ ਵੋਟਰਾਂ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਪ੍ਰੇਰਿਤ ਕਰਨਾ ਹੈ। ਉਨਾਂ ਇਸ ਮੌਕੇ ਮਾਡਲ ਪੋਲਿੰਗ ਸਟੇਸ਼ਨ ਅਤੇ ਸਖੀ ਪੋਲਿੰਗ ਸਟੇਸ਼ਨ ਬਣਾਏ ਜਾਣ ਸਬੰਧੀ ਕੀਤੇ ਅਗਾਂਊ ਪ੍ਰਬੰਧਾਂ ਦਾ ਵੀ ਜਾਇਜਾ ਲਿਆ।

 

37390cookie-checkਹਰੇਕ ਵਿਧਾਨ ਸਭਾ ਹਲਕੇ ਵਿੱਚ ਘੱਟੋਂ-ਘੱਟ 5 ਜਾਗਰੂਕਤਾ ਪ੍ਰੋਗਰਾਮ ਲਾਜ਼ਮੀ ਕਰਵਾਏ ਜਾਣ-ਵਧੀਕ ਡਿਪਟੀ ਕਮਿਸ਼ਨਰ ਜਗਰਾਂਓ
error: Content is protected !!