ਹੁਣ ਡੇਅਰੀ ਵਿਭਾਗ ਦੇ ਦਫਤਰਾਂ ਅਤੇ ਟ੍ਰੇਨਿੰਗ ਸੈਂਟਰਾਂ ‘ਚ ਦੁੱਧ ਦੀ ਮੁਫਤ ਜਾਂਚ ਕਰਾਓ

Loading


ਵਿਭਾਗ ਲੋਕਾਂ ਨੂੰ ਦੁੱਧ ਦੀ ਗੁਣਵੱਤਾ ਬਾਰੇ ਕਰ ਰਿਹਾ ਜਾਗਰੂਕ
ਲੁਧਿਆਣਾ, 30 ਜੂਨ( ਸਤ ਪਾਲ ਸੋਨੀ )  : ਮਿਸ਼ਨ ਤੰਦਰੁਸਤ ਪੰਜਾਬ ਦੇ ਤਹਿਤ ਪੰਜਾਬ ਡੇਅਰੀ ਵਿਕਾਸ ਬੋਰਡ ਲੋਕਾਂ ਨੂੰ ਸੁਰੱਖਿਅਤ ਅਤੇ ਸ਼ੁੱਧ ਦੁੱਧ ਮੁਹੱਈਆ ਕਰਵਾਉਣ ਲਈ ਵਚਨਵੱਧ ਹੈ। ਹੁਣ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਦਫਤਰਾਂ ਅਤੇ ਟ੍ਰੇਨਿੰਗ ਸੈਂਟਰਾਂ ਵਿੱਚ ਕੋਈ ਵੀ ਨਾਗਰਕਿ ਸਵੇਰੇ 9 ਵਜੇ ਤੋਂ 11 ਵਜੇ ਦੇ ਵਿੱਚ ਰੋਜ਼ ਦੁੱਧ ਦੀ ਜਾਂਚ ਕਰਵਾ ਸਕਦਾ ਹੈ।
ਇਹ ਸੁਵਿਧਾ ਪੰਜਾਬ ਦੇ ਸਾਰੇ ਜ਼ਿਲਿਆਂ ਵਿੱਚ ਡੇਅਰੀ ਵਿਭਾਗ ਦੇ ਦਫਤਰਾਂ ਅਤੇ ਟ੍ਰੇਨਿੰਗ ਸੈਂਟਰਾਂ ਵਿੱਚ ਲਾਗੂ ਹੋਵੇਗੀ ਅਤੇ ਸਬੰਧਤ ਅਫਸਰਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਵੱਧ ਤੋਂ ਵੱਧ ਦੁੱਧ ਦੇ ਸੈਂਪਲਾਂ ਦੀ ਜਾਂਚ ਕੀਤੀ ਜਾਵੇ ਅਤੇ ਇਸ ਦੀ ਇੱਕ ਰਿਪੋਰਟ ਹੈੱਡਕੁਆਰਟਰ ਨੂੰ ਭੇਜੀ ਜਾਵੇ। ਲੁਧਿਆਣਾ ਵਿਖੇ ਡੇਅਰੀ ਵਿਭਾਗ ਦਾ ਦਫਤਰ 598-ਐੱਲ, ਮਾਡਲ ਟਾਊਨ ਵਿਖੇ ਹੈ ਜਿੱਥੇ ਇੱਛੁਕ ਵਿਅਕਤੀ ਦੁੱਧ ਦੀ ਜਾਂਚ ਕਰਵਾ ਸਕਦੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ ਦਿਲਬਾਗ ਸਿੰਘ ਹਾਂਸ ਨੇ ਦੱਸਿਆ ਕਿ ਸਬੰਧਤ ਅਧਿਕਾਰੀਆਂ ਨੂੰ ਸਟੇਟ ਫੂਡ ਐਂਡ ਡਰੱਗ ਲੈਬਾਰਟਰੀ ਵਿਖੇ ਪਹਿਲਾਂ ਹੀ ਦੁੱਧ ਦੀ ਜਾਂਚ ਸਬੰਧੀ ਟ੍ਰੇਨਿੰਗ ਦਿੱਤੀ ਜਾ ਚੁੱਕੀ ਹੈ। ਉਨਾਂ ਦੱਸਿਆ ਕਿ ਵਿਭਾਗ ਵੱਲੋਂ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਦੁੱਧ, ਦੁੱਧ ਤੋਂ ਬਣੇ ਪਦਾਰਥ ਅਤੇ ਹੋਰ ਪਸ਼ੂਆਂ ਦੀ ਦੇਖਭਾਲ ਬਾਰੇ ਸਮੁੱਚੀ ਜਾਣਕਾਰੀ ਦਿੱਤੀ ਜਾਂਦੀ ਹੈ। ਉਨਾਂ ਦੱਸਿਆ ਕਿ ਵਿਭਾਗ ਵੱਲੋਂ ਹਰ ਮਹੀਨੇ ਦੋ ਹਫਤਿਆਂ ਦਾ ਟ੍ਰੇਨਿੰਗ ਕੋਰਸ ਵੀ ਕਰਵਾਇਆ ਜਾਂਦਾ ਹੈ ਅਤੇ ਜਿਸ ਵਿੱਚ ਚਾਹਵਾਨ ਔਰਤਾਂ ਅਤੇ ਮਰਦ ਹਿੱਸਾ ਲੈ ਸਕਦੇ ਹਨ ਅਤੇ ਉਸ ਤੋਂ ਬਾਅਦ ਉਨਾਂ ਨੂੰ ਸਰਟੀਫਿਕੇਟ ਵੀ ਦਿੱਤੇ ਜਾਂਦੇ ਹਨ।
ਉਨਾਂ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਵੱਲੋਂ ਲਗਾਏ ਜਾਂਦੇ ਕੈਂਪਾਂ ਅਤੇ ਸੈਮੀਨਾਰਾਂ ਦੌਰਾਨ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਈਸਿੰਜ ਯੂਨੀਵਰਸਿਟੀ, ਲੁਧਿਆਣਾ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਵਿਸ਼ਾ ਮਾਹਿਰਾਂ ਵੱਲੋਂ ਦੁੱਧ ਅਤੇ ਦੁੱਧ ਪਦਾਰਥਾਂ ਸਬੰਧੀ ਵੱਖ-ਵੱਖ ਵਿਸ਼ਿਆਂ ‘ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਂਦੀ ਹੈ। ਜਿਸ ਵਿੱਚ ਦੁੱਧ ਪਰਖ ਕੈਂਪਾਂ, ਫੂਡ ਸੇਫਟੀ ਐਕਟ, ਦੁੱਧ ਦੇ ਮਿਆਰ ਅਤੇ ਡੇਅਰੀ ਫਾਰਮਿੰਗ ਦੇ ਧੰਦੇ ਲਈ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਲੋਕਾਂ ਨੂੰ ਦੱਸਿਆ ਜਾਂਦਾ ਹੈ।
ਦਿਲਬਾਗ ਸਿੰਘ ਹਾਂਸ  ਨੇ ਕਿਹਾ ਕਿ ਡੇਅਰੀ ਵਿਭਾਗ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਜ਼ਿਲਾ ਲੁਧਿਆਣਾ ਵਿੱਚ ਲੋਕਾਂ ਨੂੰ ਦੁੱਧ ਦੀ ਪਰਖ, ਸਾਫ ਦੁੱਧ ਮੁਹੱਈਆ ਕਰਾਉਣ ਅਤੇ ਇਸ ਦੇ ਫਾਇਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਲਈ ਦ੍ਰਿਡ਼ ਸੰਕਲਪ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨਾਂ ਨੂੰ ਲੱਗਦਾ ਹੈ ਕਿ ਕਿਸੇ ਵੀ ਜਗਾ ਦੁੱਧ ਜਾਂ ਦੁੱਧ ਪਦਾਰਥਾਂ ਵਿੱਚ ਕਿਸੇ ਤਰਾਂ ਦੀ ਮਿਲਾਵਟ ਤੋਂ ਹੋ ਰਹੀ ਹੈ ਤਾਂ ਉਹ ਤੁਰੰਤ ਉਨਾਂ ਦੇ ਧਿਆਨ ਵਿੱਚ ਲਿਆ ਸਕਦੇ ਹਨ।

 

21150cookie-checkਹੁਣ ਡੇਅਰੀ ਵਿਭਾਗ ਦੇ ਦਫਤਰਾਂ ਅਤੇ ਟ੍ਰੇਨਿੰਗ ਸੈਂਟਰਾਂ ‘ਚ ਦੁੱਧ ਦੀ ਮੁਫਤ ਜਾਂਚ ਕਰਾਓ

Leave a Reply

Your email address will not be published. Required fields are marked *

error: Content is protected !!