April 27, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ,8 ਫਰਵਰੀ (ਪ੍ਰਦੀਪ ਸ਼ਰਮਾ): ਹਲਕਾ ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ  ਸਿਕੰਦਰ ਸਿੰਘ ਮਲੂਕਾ ਦੀ ਚੋਣ ਮੁਹਿੰਮ ਨੌੰ ਅੱਜ ਭਰਵਾਂ ਹੁੰਗਾਰਾ ਮਿਲਿਆ ।ਰਾਮਪੁਰਾ ਸ਼ਹਿਰ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨਾਲ ਸਬੰਧਤ 10 ਪਰਿਵਾਰਾਂ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ । ਪਾਰਟੀ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿੱਚ ਅਕਾਲੀ ਦਲ ਦਾ ਪੱਲਾ ਫੜਨ ਵਾਲੇ  ਵਿਨੋਦ ਕੁਮਾਰ ਰਣਜੀਤ ਵਿੱਕੀ ਰਾਕੇਸ਼ ਕੁਮਾਰ ਗੋਪਾਲ ਦਾਸ   ਬਿੱਟੂ ਹਰੀਸ਼ ਕੁਮਾਰ ਕੈਲਾਸ਼  ਗਰਗ ਸੋਨੀ ਆਦਿ ਨੂੰ ਮਲੂਕਾ ਨੇ ਪਾਰਟੀ ਵਿੱਚ ਜੀ ਆਇਆਂ ਕਿਹਾ ।
ਮਲੂਕਾ ਨੇ ਕਾਂਗਰਸ ਤੇ ਵਾਅਦਾ ਖ਼ਿਲਾਫ਼ੀ ਦਾ ਦੋਸ਼ ਲਗਾਉਂਦਿਆਂ ਕਿਹਾ ਕਾਂਗਰਸ ਨੇ ਚੋਣਾਂ ਤੋਂ ਬਾਅਦ ਆਪਣਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ।ਵਿਸ਼ੇਸ਼ ਤੌਰ ਤੇ ਕਿਸਾਨਾਂ ਦਾ ਪੂਰਨ ਕਰਜ਼ ਮੁਆਫੀ ਅਤੇ  ਨੌਜਵਾਨ ਵਰਗ ਲਈ ਘਰ ਘਰ ਰੁਜ਼ਗਾਰ ਅਤੇ ਬੇਰੁਜ਼ਗਾਰੀ ਭੱਤਾ ਵਰਗੇ ਵਾਅਦੇ ਵਫ਼ਾ ਨਾ ਹੋਣ ਕਾਰਨ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ ।ਮਲੂਕਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਲਾਨੇ ਗਏ ਤੇਰਾਂ ਨੁਕਾਤੀ ਪ੍ਰੋਗਰਾਮ ਦੇ ਲਾਗੂ ਹੋਣ ਨਾਲ ਹਰ ਵਰਗ ਨੂੰ ਸਹੂਲਤਾਂ ਮਿਲਣਗੀਆਂ । ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਮੈਨੀਫੈਸਟੋ ਵਿਚ ਵੀ  ਹਰ ਵਰਗ ਨੂੰ ਤਰਜੀਹ ਦਿੱਤੀ ਗਈ ਹੈ ।
ਅਕਾਲੀ ਬਸਪਾ ਗੱਠਜੋਡ਼ ਦੀ ਸਰਕਾਰ ਬਣਨ ਤੇ ਹਰ ਵਰਗ ਹੋਵੇਗਾ ਖ਼ੁਸ਼ਹਾਲ : ਗੁਰਪ੍ਰੀਤ ਸਿੰਘ ਮਲੂਕਾ 
ਮਲੂਕਾ ਨੇ ਦਾਅਵਾ ਕੀਤਾ ਕਿ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਹਰ ਵਰਗ ਖ਼ੁਸ਼ਹਾਲ ਹੋਵੇਗਾ  ।ਮਲੂਕਾ ਨੇ ਕਿਹਾ ਕਿ ਲੋਕਾਂ ਨੂੰ ਝੂਠ ਦੀ ਰਾਜਨੀਤੀ ਕਰਨ ਵਾਲੀ ਤੇ ਫਰਜ਼ੀ ਅੰਕੜਿਆਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਵਾਲੀ ਆਮ ਆਦਮੀ ਪਾਰਟੀ ਤੋਂ ਸੁਚੇਤ ਰਹਿਣ ਦੀ ਲੋੜ ਹੈ । ਇਸ ਸਮੇਂ ਬੀ ਸੀ ਵਿੰਗ ਪ੍ਰਧਾਨ ਸੁਰਿੰਦਰ ਜੌੜਾ ਸ਼ਹਿਰੀ ਪ੍ਰਧਾਨ ਸੱਤਪਾਲ ਗਰਗ ਮੁਕੇਸ਼ ਕੁਮਾਰ ਲੱਕੀ ਅਤੇ ਸ਼ਹਿਰ ਦੀ ਸਮੁੱਚੀ ਅਕਾਲੀ ਬਸਪਾ ਜਥੇਬੰਦੀ ਹਾਜ਼ਰ ਸੀ।
104930cookie-checkਰਾਮਪੁਰਾ ਦੇ 10 ਪਰਿਵਾਰਾਂ ਨੇ ਫੜ੍ਹਿਆ ਅਕਾਲੀ ਦਲ ਦਾ ਪੱਲਾ
error: Content is protected !!