![]()

ਗੌਰਮਿੰਟ ਇੰਸਟੀਚਿਊਟ ਟੈਕਸਟਾਈਲ ਕਮਿਸਟਰੀ ਐਂਡ ਨਿਟਿੰਗ ਟੈਕਨਾਲਜੀ ਰਿਸ਼ੀ ਨਗਰ ਲੁਧਿਆਣਾ ਵਿਖੇ ਡਿਪਟੀ ਕਮਿਸ਼ਨਰ ਨੇ ਰੋਜ਼ਗਾਰ ਮੇਲੇ ਦਾ ਕੀਤਾ ਉਦਘਾਟਨ
ਲੁਧਿਆਣਾ, 22 ਫਰਵਰੀ ( ਸਤ ਪਾਲ ਸੋਨੀ ) : ਅੱਜ ਗੌਰਮਿੰਟ ਇੰਸਟੀਚਿਊਟ ਟੈਕਸਟਾਈਲ ਕਮਿਸਟਰੀ ਐਂਡ ਨਿਟਿੰਗ ਟੈਕਨਾਲਜੀ ਰਿਸ਼ੀ ਨਗਰ ਲੁਧਿਆਣਾ ਅਤੇ ਗੁਲਜਾਰ ਗਰੁੱਪ ਆਫ਼ ਇੰਸਟੀਚਿਊਟ ਖੰਨਾ ਵਿਖੇ ਆਯੋਜਿਤ ਕੀਤੇ ਗਏ ਮੇਲੇ ‘ਚ 150 ਤੋਂ ਵੱਧ ਕੰਪਨੀਆਂ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਦੀ ਚੋਣ ਕੀਤੀ ਗਈ। ਲੁਧਿਆਣਾ ਵਿੱਚ ਆਯੋਜਿਤ ਕੀਤਾ ਗਿਆ ਰੋਜ਼ਗਾਰ ਮੇਲਾ ਬੇਹੱਦ ਸਫ਼ਲ ਰਿਹਾ ਕਿਉਂਕਿ ਇਸ ਮੇਲੇ ਵਿੱਚ 1706 ਨੌਜਵਾਨਾਂ ਨੂੰ ਵੱਖ-ਵੱਖ ਕੰਪਨੀਆਂ ਨੇ ਨੌਕਰੀ ਲਈ ਚੁਣਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਦੱਸਿਆ ਕਿ ਇਸ ਮੇਲੇ ਵਿੱਚ 2529 ਬੇਰੁਜ਼ਗਾਰਾਂ ਨੇ ਭਾਗ ਲਿਆ, ਜਿੰਨਾਂ ਵਿੱਚੋਂ 1706 ਵੱਖ-ਵੱਖ ਨੌਕਰੀਆਂ ਲਈ ਚੁਣਿਆ ਗਿਆ। ਇਸ ਤਰਾਂ ਇਹ ਮੇਲਾ ਬਹੁਤ ਹੀ ਸਫ਼ਲ ਰਿਹਾ। ਇਸੇ ਤਰਾਂ ਖੰਨਾ ਵਿਖੇ ਆਯੋਜਿਤ ਕੀਤੇ ਗਏ ਮੇਲੇ ਵਿੱਚ ਵੀ 2400 ਤੋਂ ਵਧੇਰੇ ਬੇਰੁਜ਼ਗਾਰਾਂ ਨੇ ਭਾਗ ਲਿਆ। ਘਰ-ਘਰ ਰੋਜ਼ਗਾਰ ਯੋਜਨਾ ਤਹਿਤ 13 ਫਰਵਰੀ ਤੋਂ ਲੈ ਕੇ ਜ਼ਿਲੇ ਦੀਆਂ ਸਾਰੀਆਂ ਸਬ-ਡਵੀਜ਼ਨਾਂ ਵਿੱਚ 7 ਰੋਜ਼ਗਾਰ ਮੇਲੇ ਆਯੋਜਿਤ ਕੀਤੇ ਜਾ ਚੁੱਕੇ ਹਨ ਅਤੇ ਇਨਾਂ ਰੋਜਗਾਰ ਮੇਲਿਆਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਬੇਰੋਜਗਾਰ ਨੌਜਵਾਨਾਂ ਨੂੰ ਰੋਜਗਾਰ ਮੁਹੱਈਆਂ ਕਰਵਾਇਆ ਜਾ ਚੁੱਕਾ ਹੈ।ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਮਿਤੀ 13 ਫਰਵਰੀ ਨੂੰ ਸਰਕਾਰੀ ਆਈ.ਟੀ.ਆਈ. ਗਿੱਲ ਰੋਡ ਲੁਧਿਆਣਾ, ਮਿਤੀ 16 ਫਰਵਰੀ ਨੂੰ ਦੋ ਰੋਜਗਾਰ ਮੇਲੇ ਸੁਆਮੀ ਗੰਗਾ ਗਿਰੀ ਕਾਲਜ਼ ਗੌਂਦਵਾਲ ਨੇੜੇ ਰਾਏਕੋਟ ਅਤੇ ਮਿਤੀ 16 ਫਰਵਰੀ ਨੂੰ ਹੀ ਸਰਕਾਰੀ ਆਈ.ਟੀ.ਆਈ (ਲੜਕੀਆਂ) ਸਮਰਾਲਾ ਵਿਖੇ, ਮਿਤੀ 17 ਫਰਵਰੀ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਜਗਰਾਂਓ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪਾਇਲ ਵਿਖੇ ਆਯੋਜਿਤ ਕੀਤੇ ਜਾ ਚੁੱਕੇ ਹਨ। ਇਨਾਂ ਤੋਂ ਇਲਾਵਾ 2 ਰੋਜ਼ਗਾਰ ਮੇਲੇ ਅੱਜ ਆਯੋਜਿਤ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨਾਂ ਮੇਲਿਆਂ ਵਿੱਚ ਲੁਧਿਆਣਾ ਅਤੇ ਪੰਜਾਬ ਦੀਆਂ ਨਾਮਵਰ ਕੰਪਨੀਆਂ ਦੇ ਨੁਮਾਇੰਦੇ ਸ਼ਾਮਲ ਹੋਏ ਸਨ। ਉਹਨਾਂ ਬੇ-ਰੋਜਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ- ਆਪ ਨੂੰ ਵੈਬਸਾਈਟ ‘ਤੇ ਰਜਿਸਟਰਡ ਕਰਨ ਤਾਂ ਆਉਣ ਵਾਲੇ ਸਮੇਂ ਦੌਰਾਨ ਲਗਾਏ ਜਾਣ ਵਾਲੇ ਰੋਜ਼ਗਾਰ ਮੇਲਿਆਂ ਵਿੱਚ ਪਹਿਲ ਦੇ ਅਧਾਰ ‘ਤੇ ਮੌਕਾ ਦਿੱਤਾ ਜਾ ਸਕੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਜਗਰਾਓ ਨੀਰੂ ਕਤਿਆਲ ਗੁਪਤਾ, ਐਸ.ਡੀ.ਐਮ. ਪੂਰਬੀ ਅਮਰਜੀਤ ਸਿੰਘ ਬੈਂਸ, ਸਹਾਇਕ ਕਮਿਸ਼ਨਰ (ਅੰਡਰ ਟ੍ਰੇਨਿੰਗ) ਸਾਗਰ ਸੇਤੀਆ ਅਤੇ ਤਹਿਸੀਲਦਾਰ ਲੁਧਿਆਣਾ ਪੂਰਬੀ ਮਨਦੀਪ ਸਿੰਘ ਢਿੱਲੋਂ ਹਾਜ਼ਰ ਸਨ। ਐਸ.ਡੀ.ਐਮ. ਪੂਰਬੀ ਅਮਰਜੀਤ ਸਿੰਘ ਬੈਂਸ ਇਸ ਰੋਜ਼ਗਾਰ ਮੇਲੇ ਨੂੰ ਸਫ਼ਲ ਬਣਾਉਣ ਲਈ ਤਹਿਸੀਲਦਾਰ ਲੁਧਿਆਣਾ ਪੂਰਬੀ ਮਨਦੀਪ ਸਿੰਘ ਢਿੱਲੋਂ, ਨਾਇਬ ਤਹਿਸੀਲਦਾਰ ਹਰਬੰਸ ਸਿੰਘ, ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਡਿਪਟੀ ਸੀ. ਈ. ਓ. ਨਵਦੀਪ ਸਿੰਘ, ਹਿਤੇਸ਼ ਕੁਮਾਰ, ਸਟੈਨੋ ਰਾਜਿੰਦਰਪਾਲ ਕੌਰ ਅਤੇ ਹੋਰ ਸਟਾਫ਼ ਦਾ ਤਹਿ ਦਿਲੋਂ ਧੰਨਵਾਦ ਕੀਤਾ।
।
354600cookie-check150 ਤੋਂ ਵੱਧ ਕੰਪਨੀਆਂ ਨੇ ਨੌਜਵਾਨਾਂ ਦੀ ਵੱਖ-ਵੱਖ ਨੌਕਰੀਆਂ ਲਈ ਕੀਤੀ ਚੋਣ