April 25, 2024

Loading

ਚੜ੍ਹਤ ਪੰਜਾਬ ਦੀ 

ਲੁਧਿਆਣਾ, 21 ਜਨਵਰੀ ( ਸਤਪਾਲ ਸੋਨੀ ) :  ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਕਿਸਾਨਾਂ ਵੱਲੋਂ ਜਾਰੀ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਸੰਘਰਸ਼ ਦੌਰਾਨ ਹਿੱਸਾ ਲੈਂਦੇ ਹੋਏ ਬਦਕਿਸਮਤੀ ਨਾਲ ਆਪਣੀ ਜਾਨ ਗਵਾਉਣ ਵਾਲੇ 4 ਕਿਸਾਨਾਂ ਦੇ ਪਰਿਵਾਰਾਂ ਨੂੰ 20 ਲੱਖ ਰੁਪਏ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰ ਇੱਕ ਕਿਸਾਨ ਦੇ ਪਰਿਵਾਰ ਨੂੰ 5 ਲੱਖ ਰੁਪਏ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਬਦਕਿਸਮਤੀ ਨਾਲ ਜਿਨਾਂ ਕਿਸਾਨੀ ਸੰਘਰਸ਼ ਵਿੱਚ ਹਿੱਸਾ ਲੈਂਦੇ ਹੋਏ ਆਪਣੀ ਜਾਨ ਗੁਆ ਦਿੱਤੀ

ਡਿਪਟੀ ਕਮਿਸ਼ਨਰ ਵੱਲੋਂ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅੱਜ ਤੱਕ ਜ਼ਿਲਾ ਲੁਧਿਆਣਾ ਦੇ 5 ਕਿਸਾਨ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਹਿੱਸਾ ਲੈਂਦੇ ਹੋਏ ਆਪਣੀਆਂ ਜਾਨਾਂ ਗੁਆ ਚੁੱਕੇ ਹਨ ਉਨਾਂ ਦੱਸਿਆ ਕਿ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 4 ਕਿਸਾਨਾਂ ਦੇ ਪਰਿਵਾਰਾਂ ਨੂੰ ਪਹਿਲਾਂ ਹੀ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ, ਜਦਕਿ ਪੰਜਵੇਂ ਕਿਸਾਨ ਦੇ ਕੇਸ ਦੀ ਪ੍ਰਕਿਰਿਆ ਚੱਲ ਰਹੀ ਹੈ

ਜ਼ਿਕਰਯੋਗ ਹੈ ਕਿ ਪਾਇਲ ਸਬ ਡਵੀਜ਼ਨ ਅਧੀਨ ਪੈਂਦੇ ਪਿੰਡ ਝਾਮਟ ਦੇ ਵਸਨੀਕ ਬਲਜਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਕੁਰੂਕਸ਼ੇਤਰ (ਹਰਿਆਣਾ) ਨੇੜੇ ਇਕ ਸੜਕ ਹਾਦਸੇ ਵਿੱਚ 1 ਦਸੰਬਰ, 2020 ਨੂੰ ਆਪਣੀ ਜਾਨ ਗੁਆ ਬੈਠੇ ਸਨ ਇਸੇ ਤਰਾਂ ਮਾਛੀਵਾੜਾ ਸਾਹਿਬ ਦੇ ਗੁਰਮੀਤ ਸਿੰਘ ਪੁੱਤਰ ਰੱਘੁਵੀਰ ਸਿੰਘ 18 ਨਵੰਬਰ, 2020 ਨੂੰ ਰੇਲਵੇ ਸਟੇਸ਼ਨ ਸਮਰਾਲਾ ਵਿਖੇ ਦਿਲ ਦੇ ਦੌਰੇ ਨਾਲ ਆਪਣੀ ਜਾਨ ਗੁਆ ਬੈਠੇ ਸਮਰਾਲਾ ਨੇੜੇ ਪਿੰਡ ਖਟੜਾ ਦੇ ਗੱਜਣ ਸਿੰਘ ਪੁੱਤਰ ਪਾਲ ਸਿੰਘ 29 ਨਵੰਬਰ, 2020 ਨੂੰ ਦਿੱਲੀ ਸਰਹੱਦਤੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਆਪਣੀ ਜਾਨ ਗੁਆ ਬੈਠੇ, ਜਦਕਿ ਹਰਮਿੰਦਰ ਸਿੰਘ ਰਾਏ ਪਿੰਡ ਜਾਂਗਪੁਰ  ਦੀ 21 ਦਸੰਬਰ, 2020 ਨੂੰ ਵਿਰੋਧ ਪ੍ਰਦਰਸ਼ਨ ਤੋਂ ਪਰਤਦੇ ਸਮੇਂ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਉਨਾਂ ਕਿਸਾਨਾਂ ਨੂੰ ਰਾਹਤ ਦਿਵਾਉਣ ਲਈ ਵਚਨਬੱਧ ਹੈ ਜੋ ਕੇਂਦਰ ਦੀ ਸਰਹੱਦਤੇ ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਕਰ ਰਹੇ ਹਨ ਉਨਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਰੇਕ ਕਿਸਾਨ ਨੂੰ 5 ਲੱਖ ਰੁਪਏ ਮੁਆਵਜ਼ੇ ਵਜੋਂ ਦਿੱਤੇ ਗਏ ਹਨ

64140cookie-checkਕਿਸਾਨੀ ਸੰਘਰਸ਼ ‘ਚ ਆਪਣੀ ਜਾਨ ਗਵਾਉਣ ਵਾਲੇ 4 ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ 20 ਲੱਖ ਰੁਪਏ ਮੁਆਵਜ਼ਾ ਰਾਸ਼ੀ – ਡਿਪਟੀ ਕਮਿਸ਼ਨਰ
error: Content is protected !!