
ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, 31ਜਨਵਰੀ,(ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਹਲਕਾ ਰਾਮਪੁਰਾ ਫੂਲ ਤੋਂ ਅਕਾਲੀ ਬਸਪਾ ਗੱਠਜੋਡ਼ ਦੇ ਸਾਂਝੇ ਉਮੀਦਵਾਰ ਦੀ ਚੋਣ ਮੁਹਿੰਮ ਨੂੰ ਅੱਜ ਭਰਵਾਂ ਹੁੰਗਾਰਾ ਮਿਲਿਆ ਜਦ ਦੁੱਲੇਵਾਲਾ ਤੋਂ ਕਾਂਗਰਸ ਦੇ ਕਈ ਟਕਸਾਲੀ ਅਤੇ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਤਕਰੀਬਨ 25 ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਪਾਰਟੀ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿੱਚ ਅਕਾਲੀ ਦਲ ਦਾ ਪੱਲਾ ਫੜਨ ਵਾਲੇ ਹਰਿੰਦਰ ਸਿੰਘ ਢਿੱਲੋਂ, ਗੁਰਮੇਲ ਸਿੰਘ ਮੇਲਾ, ਹਰਪਾਲ ਸਿੰਘ, ਬਹਾਦਰ ਸਿੰਘ, ਹਰਬੰਸ ਸਿੰਘ, ਰਾਜਪਾਲ ਸਿੰਘ, ਜਸਵਿੰਦਰ ਸਿੰਘ, ਗੁਰਸੇਵਕ ਸਿੰਘ, ਲਵਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ, ਗਗਨਦੀਪ ਸਿੰਘ, ਸਮਸ਼ੇਰ ਸਿੰਘ, ਗੁਰਪ੍ਰੀਤ ਸਿੰਘ, ਕਾਲਾ, ਦਲੀਪ ਸਿੰਘ, ਗੁਰਬਾਜ ਸਿੰਘ, ਅਰਸ਼ਦੀਪ ਸਿੰਘ, ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ ਨਿੱਕਾ, ਹਰਬੰਸ ਸਿੰਘ ਗੱਗੂ, ਸੁਪਿੰਦਰ ਸਿੰਘ, ਸ਼ਮਿੰਦਰ ਸਿੰਘ ਅਤੇ ਗੁਰਤੇਜ ਸਿੰਘ ਆਦਿ ਪਰਿਵਾਰਾਂ ਨੂੰ ਮਲੂਕਾ ਨੇ ਪਾਰਟੀ ਵਿੱਚ ਜੀ ਆਇਆਂ ਕਿਹਾ।
ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਹਲਕੇ ਦੀ ਬਦਲੇਗੀ ਨੁਹਾਰ – ਗੁਰਪ੍ਰੀਤ ਮਲੂਕਾ
ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਸੂਬੇ ਦਾ ਚੌਤਰਫ਼ਾ ਵਿਕਾਸ ਕਰਵਾਇਆ ਸੀ। ਸੱਤਾ ਪਰਿਵਰਤਨ ਤੋਂ ਬਾਅਦ ਹਲਕਾ ਰਾਮਪੁਰਾ ਫੂਲ ਦੇ ਵਿਕਾਸ ਵਿੱਚ ਖੜੋਤ ਆ ਗਈ। ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਰਾਮਪੁਰਾ ਹਲਕੇ ਦੀ ਨੁਹਾਰ ਬਦਲੀ ਜਾਵੇਗੀ। ਇਸ ਮੌਕੇ ਕੌਰ ਸਿੰਘ, ਚਰਨਜੀਤ ਸਿੰਘ, ਗਿਆਨ ਸਿੰਘ, ਕਮਲ ਸ਼ਰਮਾ, ਕੁਲਵਿੰਦਰ ਸਿੰਘ, ਲੱਖੀ ਜਵੰਧਾ, ਹਰਬੰਸ ਸਿੰਘ, ਅਰਜਨ ਸਿੰਘ, ਗੁਰਤੇਜ ਸਿੰਘ, ਕੁਲਵੰਤ ਸਿੰਘ ਰੰਧਾਵਾ, ਰਘਬੀਰ ਸਿੰਘ ਅਤੇ ਹਰਬੰਸ ਸਿੰਘ ਧਾਲੀਵਾਲ ਤੋਂ ਇਲਾਵਾ ਸਮੁੱਚੀ ਜੱਥੇਬੰਦੀ ਹਾਜ਼ਰ ਸੀ।
1033400cookie-checkਦੁੱਲੇਵਾਲਾ ਦੇ 25 ਪਰਿਵਾਰਾਂ ਨੇ ਫੜਿਆ ਅਕਾਲੀ ਦਲ ਦਾ ਪੱਲਾ