December 22, 2024

Loading

ਚੜ੍ਹਤ ਪੰਜਾਬ ਦੀ

 

ਰਾਮਪੁਰਾ ਫੂਲ (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਹਲਕਾ ਰਾਮਪੁਰਾ ਫੂਲ ਤੋਂ ਅਕਾਲੀ ਬਸਪਾ ਗੱਠਜੋਡ਼ ਦੇ ਸਾਂਝੇ  ਉਮੀਦਵਾਰ ਸਿਕੰਦਰ ਸਿੰਘ ਮਲੂਕਾ ਦੀ ਚੋਣ ਮੁਹਿੰਮ ਨੂੰ ਅੱਜ ਉਸ ਮੌਕੇ ਭਾਰੀ ਸਮਰਥਨ ਮਿਲਿਆ ਜਦ ਰਾਮਪੁਰਾ ਦੇ ਗਾਂਧੀਨਗਰ ਤੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਤਕਰੀਬਨ 25 ਪਰਿਵਾਰ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ l ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਰਨਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿੱਚ ਅਕਾਲੀ ਦਲ ਦਾ ਪੱਲਾ ਫੜਨ ਵਾਲੇ ਪਰਿਵਾਰਾਂ ਨੂੰ ਮਲੂਕਾ ਨੇ ਪਾਰਟੀ ਵਿੱਚ ਜੀ ਆਇਆਂ ਕਿਹਾ ਤੇ ਪਾਰਟੀ ਚਿੰਨ੍ਹ ਨਾਲ ਸਨਮਾਨਿਤ ਕੀਤਾ।
ਮਲੂਕਾ ਨੇ ਪਰਿਵਾਰਾਂ ਨੂੰ ਮਾਣ ਸਤਿਕਾਰ ਅਤੇ ਅਕਾਲੀ ਬਸਪਾ ਗੱਠਜੋਡ਼ ਦੀ ਸਰਕਾਰ ਬਣਨ ਤੇ ਗਾਂਧੀਨਗਰ ਦੇ ਵਿਕਾਸ ਦਾ ਭਰੋਸਾ ਦਿੱਤਾ। ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਰਾਮਪੁਰਾ ਸ਼ਹਿਰ ਦਾ ਚੌਤਰਫ਼ਾ ਵਿਕਾਸ ਕਰਵਾਇਆ ਗਿਆ ਸੀ। ਸਾਬਕਾ ਪੰਚਾਇਤ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਯਤਨਾ ਸਦਕਾ ਰਾਮਪੁਰਾ ਵਿਖੇ ਖੋਲ੍ਹਿਆ ਗਿਆ ਵੈਟਰਨਰੀ ਹਸਪਤਾਲ ਅਤੇ ਕਾਲਜ ਨੇ ਸ਼ਹਿਰ ਦੇ ਵਿਕਾਸ ਲਈ ਨਵੇਂ ਰਸਤੇ ਖੋਲ੍ਹੇ। ਸੂਬੇ ਵਿੱਚ ਸੱਤਾ ਪਰਿਵਰਤਨ ਤੋਂ ਬਾਅਦ ਰਾਮਪੁਰੇ ਦੇ ਵਿਕਾਸ ਵਿੱਚ ਖੜੋਤ ਆ ਗਈl
ਕਾਂਗਰਸ ਦੇ ਕਾਰਜਕਾਲ ਦੌਰਾਨ ਸ਼ਹਿਰ ਅਤੇ ਆਸਪਾਸ ਦੇ ਇਲਾਕੇ ਦਾ ਕੋਈ ਵਿਕਾਸ ਨਹੀਂ ਹੋਇਆ। ਮਲੂਕਾ ਨੇ ਕਿਹਾ ਕਿ ਸੂਬੇ ਵਿਚ ਅਕਾਲੀ ਬਸਪਾ ਗੱਠਜੋੜ ਦੀ ਸਰਕਾਰ ਬਣਨ ਤੇ ਸ਼ਹਿਰ ਦੇ ਵਿਕਾਸ ਤੋਂ ਇਲਾਵਾ  ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਵੱਡੇ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਸ਼ਹਿਰੀ ਪ੍ਰਧਾਨ ਸੱਤਪਾਲ ਗਰਗ, ਸੁਰਿੰਦਰ ਜੌੜਾ, ਗੁਰਤੇਜ  ਸ਼ਰਮਾ, ਹੈਪੀ ਬਾਂਸਲ, ਨਰੇਸ਼ ਕੁਮਾਰ ਸੀ.ਏ, ਨੀਰਜ ਚੌਧਰੀ, ਸੁਸ਼ੀਲ ਕੁਮਾਰ ਆਸ਼ੂ, ਪ੍ਰਦੀਪ ਦੀਪੂ, ਪ੍ਰਿੰਸ ਨੰਦਾ ਅਤੇ ਰਤਨ ਸ਼ਰਮਾ ਮਲੂਕਾ ਤੋਂ ਆਦਿ ਹਾਜ਼ਰ ਸਨ।

 

 

102330cookie-checkਰਾਮਪੁਰਾ ਦੇ 25 ਪਰਿਵਾਰਾ ਨੇ ਗੁਰਪ੍ਰੀਤ ਮਲੂਕਾ ਦੀ ਅਗਵਾਈ ਚ ਅਕਾਲੀ ਦਲ ਦਾ ਫੜਿਆ ਪੱਲਾ  
error: Content is protected !!