![]()
ਲੁਧਿਆਣਾ, 25 ਅਗਸਤ ( ਸਤ ਪਾਲ ਸੋਨੀ ) : ਜ਼ਿਲਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 ਅਧੀਨ ਧਾਰਾ 144 ਤਹਿਤ ਜ਼ਿਲਾ ਲੁਧਿਆਣਾ ਦੇ ਆਪਣੇ ਅਧੀਨ ਪੈਂਦੇ ਖੇਤਰਾਂ ਵਿੱਚ ਮਿਤੀ 26 ਅਗਸਤ, 2017 ਨੂੰ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਸ੍ਰੀ ਅਗਰਵਾਲ ਵੱਲੋਂ ਪਾਸ ਕੀਤੇ ਪਾਬੰਦੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 25 ਅਗਸਤ ਨੂੰ ਡੇਰਾ ਸੱਚਾ ਸੌਦਾ ਮਾਮਲੇ ਸੰਬੰਧੀ ਸੁਣਾਏ ਗਏ ਫੈਸਲੇ ਕਾਰਨ ਪੈਦਾ ਹੋਈ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਇਹ ਪਾਬੰਦੀ ਹੁਕਮ ਜਾਰੀ ਕੀਤੇ ਗਏ ਹਨ।
15200cookie-check26 ਅਗਸਤ ਨੂੰ ਸਕੂਲ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ-ਜ਼ਿਲਾ ਮੈਜਿਸਟ੍ਰੇਟ ਵੱਲੋਂ ਪਾਬੰਦੀ ਹੁਕਮ ਜਾਰੀ